09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਗੁਰੂ-ਪੀਰਾਂ ਦੀ ਧਰਤੀ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਕੀਤੇ ਜਾਣ ਸਾਂਝੇ ਯਤਨ - ਰਾਮ ਸਿੰਘ ‘ਬੰਬੇ’

ਨਵੀਂ ਦਿੱਲੀ,8 ਸਤੰਬਰ (ਜਗਤਾਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਲਈ ਗੁਜਰਾਤ,ਗੋਆ ਤੇ ਕਰਨਾਟਕ ਤੇ ਆਨਰੇਰੀ ਇੰਚਾਰਜ ਰਾਮ ਸਿੰਘ ‘ਬੰਬੇ’ ਨੇ ਅਪੀਲ ਕੀਤੀ ਹੈ ਕਿ ਗੁਰੂ-ਪੀਰਾਂ ਦੀ ਧਰਤੀ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਕੀਤੇ ਜਾਣ ਸਾਂਝੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਪੱਧਰ ’ਤੇ ਅਜਿਹੇ ਕਈ ਯਤਨ ਕੀਤੇ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਨਵੀਂ ਦਿੱਲੀ,8 ਸਤੰਬਰ (ਜਗਤਾਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਲਈ ਗੁਜਰਾਤ,ਗੋਆ ਤੇ ਕਰਨਾਟਕ ਤੇ ਆਨਰੇਰੀ ਇੰਚਾਰਜ ਰਾਮ ਸਿੰਘ ‘ਬੰਬੇ’ ਨੇ ਅਪੀਲ ਕੀਤੀ ਹੈ ਕਿ ਗੁਰੂ-ਪੀਰਾਂ ਦੀ ਧਰਤੀ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਕੀਤੇ ਜਾਣ ਸਾਂਝੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਪੱਧਰ ’ਤੇ ਅਜਿਹੇ ਕਈ ਯਤਨ ਕੀਤੇ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਵੀ ਇਸ ਗੰਭੀਰ ਮੁੱਦੇ ਪ੍ਰਤੀ ਵਿਸ਼ੇਸ਼ ਤਵੱਜੋ ਦੇਣ ਦੀ ਲੋੜ ਹੈ ,ਹਾਲਾਂਕਿ ਇਹ ਸਿਰਫ਼ ਇੱਕ ਪ੍ਰਸ਼ਾਸਨਿਕ ਮੁੱਦਾ ਨਹੀਂ, ਸਗੋਂ ਸਾਡੀ ਆਉਣ ਵਾਲੀ ਨਸਲ, ਸੱਭਿਆਚਾਰ ਅਤੇ ਆਰਥਿਕਤਾ ਨੂੰ ਬਚਾਉਣ ਦੀ ਇੱਕ ਵੱਡੀ ਚੁਨੌਤੀ ਹੈ। ਪੰਜਾਬ ਨਸ਼ਾ ਮੁਕਤੀ ਦੇ ਮਕਸਦ ਨੂੰ ਹਾਸਲ ਕਰਨ ਲਈ ਜ਼ਰੂਰੀ ਕਦਮ ਚੁੱਕਣੇ ਬੇਹੱਦ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਨਸ਼ਾ ਤਸਕਰਾਂ ਅਤੇ ਸਰਹੱਦ ਪਾਰੋਂ ਹੋਣ ਵਾਲੀ ਸਮਗਲਿੰਗ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਨਾਲ ਹੀ ਨਸ਼ਾ ਮਾਫ਼ੀਆ ਨੂੰ ਸ਼ਹਿ ਦੇਣ ਵਾਲੇ ਅਨਸਰਾਂ ‘ਤੇ ਨਕੇਲ ਕੱਸੀ ਜਾਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਛੱਡ ਰਹੇ ਨੌਜਵਾਨਾਂ ਨੂੰ ਅਪਰਾਧੀ ਵਜੋਂ ਨਹੀਂ, ਸਗੋਂ ਮਰੀਜ਼ ਵਜੋਂ ਦੇਖ ਕੇ ਉਨ੍ਹਾਂ ਦੀ ਕਾਊਂਸਲਿੰਗ ਕੀਤੀ ਜਾਵੇ। ਇਸ ਤੋਂ ਇਲਾਵਾ ਪ੍ਰਭਾਵਸ਼ਾਲੀ ਨਸ਼ਾ ਛੁਡਾਊ ਕੇਂਦਰ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਤੁਰੰਤ ਲੋੜ ਹੈ ਅਤੇ ਪਿੰਡਾਂ ਵਿਚ ਖੇਡ ਸਭਿਆਚਾਰ ਨੂੰ ਮੁੜ ਸੁਰਜੀਤ ਕੀਤਾ ਜਾਵੇ ,ਤਾਂਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਖੇਡਾਂ ਨਾਲ ਜੋੜਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਤਖ਼ਤ ਪਟਨਾ ਸਾਹਿਬ ਕਮੇਟੀ ਅਹੁਦੇਦਾਰਾਂ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਅਗਲੀ ਖ਼ਬਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਸਹੀ ਪ੍ਰਬੰਧਨ ਦੁਆਰਾ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਖੇਤੀਬਾੜੀ ਸਥਿਰਤਾ ਵਿਚ...
Ad Position 24