09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਤਖ਼ਤ ਪਟਨਾ ਸਾਹਿਬ ਕਮੇਟੀ ਅਹੁਦੇਦਾਰਾਂ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ

ਨਵੀਂ ਦਿੱਲੀ,8 ਸਤੰਬਰ (ਜਗਤਾਰ ਸਿੰਘ)- ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਅਤੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੈਰ ਰਸਮੀ ਮੁਲਾਕਾਤ ਕੀਤੀ। ਜਾਣਕਾਰੀ ਮੁਤਾਬਿਕ ਇਸ ਮੁਲਾਕਾਤ ਦੌਰਾਨ ਸਿੱਖ ਸਮਾਜ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ , ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਵਿਕਾਸ, ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਅਤੇ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਵਿਸਥਾਰ ਨਾਲ ਚਰਚਾ ਹੋਈ।

Ad Position 21
repet_subhas-goyals [Copy P29]
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਦੇ ਹੋਏ ਪਟਨਾ ਸਾਹਿਬ ਕਮੇਟੀ ਪ੍ਰਧਾਨ ਜਗਜੋਤ ਸਿੰਘ। ਅਜੀਤ ਤਸਵੀਰ 09-09-2026
ਨਵੀਂ ਦਿੱਲੀ,8 ਸਤੰਬਰ (ਜਗਤਾਰ ਸਿੰਘ)- ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਅਤੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੈਰ ਰਸਮੀ ਮੁਲਾਕਾਤ ਕੀਤੀ। ਜਾਣਕਾਰੀ ਮੁਤਾਬਿਕ ਇਸ ਮੁਲਾਕਾਤ ਦੌਰਾਨ ਸਿੱਖ ਸਮਾਜ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ , ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਵਿਕਾਸ, ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਅਤੇ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਵਿਸਥਾਰ ਨਾਲ ਚਰਚਾ ਹੋਈ। ਇਸ ਦੌਰਾਨ ਪਟਨਾ ਸਾਹਿਬ ਕਾਰੀਡੋਰ, ਕੰਗਨ ਘਾਟ ਵਿਖੇ ਬਹੁ-ਮੰਜ਼ਿਲਾਂ ਪਾਰਕਿੰਗ, ਹਰਿਮੰਦਰ ਗਲੀ ਦੇ ਵਿਕਾਸ ਸਮੇਤ ਸ਼ਰਧਾਲੂਆਂ ਦੀਆਂ ਸਹੂਲਤਾਂ ਨਾਲ ਜੁੜੇ ਵੱਖ-ਵੱਖ ਵਿਸ਼ਿਆਂ ’ਤੇ ਵੀ ਮਹੱਤਵਪੂਰਨ ਵਿਚਾਰ-ਵਟਾਂਦਰਾ ਹੋਇਆ।ਕਮੇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਗ੍ਰਹਿ ਮੰਤਰੀ ਨਾਲ ਹੋਈ ਮੁਲਾਕਾਤ ਬੇਹੱਦ ਸਕਾਰਾਤਮਿਕ ਅਤੇ ਭਰੋਸਾ ਦੇਣ ਵਾਲੀ ਰਹੀ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸਿਰਸਾ ਵੱਲੋਂ ਗੁਰਦੁਆਰਾ ਰਾਜੌਰੀ ਗਾਰਡਨ ਵਿਖੇ ਐਡਵਾਂਸ ਫਿਜ਼ੀਓਥੈਰੇਪੀ ਯੂਨਿਟ ਦਾ ਉਦਘਾਟਨ ਅਗਲੀ ਖ਼ਬਰ ਗੁਰੂ-ਪੀਰਾਂ ਦੀ ਧਰਤੀ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਕੀਤੇ ਜਾਣ ਸਾਂਝੇ ਯਤਨ - ਰਾਮ ਸਿੰਘ ‘ਬੰਬੇ’
Ad Position 24