09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਵਿਧਾਇਕ ਸਿਰਸਾ ਵੱਲੋਂ ਗੁਰਦੁਆਰਾ ਰਾਜੌਰੀ ਗਾਰਡਨ ਵਿਖੇ ਐਡਵਾਂਸ ਫਿਜ਼ੀਓਥੈਰੇਪੀ ਯੂਨਿਟ ਦਾ ਉਦਘਾਟਨ

ਨਵੀਂ ਦਿੱਲੀ,8 ਸਤੰਬਰ (ਜਗਤਾਰ ਸਿੰਘ)- ਪੱਛਮੀ ਦਿੱਲੀ ਦੇ ਰਾਜੌਰੀ ਗਾਰਡਨ ਸਥਿਤ ਗੁਰਦੁਆਰਾ ਸਾਹਿਬ ਵਿਖੇ ਐਡਵਾਂਸ ਫਿਜ਼ੀਉਥੈਰੇਪੀ ਯੂਨਿਟ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦਘਾਟਨ ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਵੱਲੋਂ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ, ਜਨਰਲ ਸਕੱਤਰ ਮਨਜੀਤ ਸਿੰਘ ਖੰਨਾ, ਡਿਸਪੈਂਸਰੀ ਦੇ ਚੇਅਰਮੈਨ ਹਰਜੀਤ ਸਿੰਘ ਰਾਜਾ ਬਖ਼ਸ਼ੀ, ਐੱਚ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਨਵੀਂ ਦਿੱਲੀ,8 ਸਤੰਬਰ (ਜਗਤਾਰ ਸਿੰਘ)- ਪੱਛਮੀ ਦਿੱਲੀ ਦੇ ਰਾਜੌਰੀ ਗਾਰਡਨ ਸਥਿਤ ਗੁਰਦੁਆਰਾ ਸਾਹਿਬ ਵਿਖੇ ਐਡਵਾਂਸ ਫਿਜ਼ੀਉਥੈਰੇਪੀ ਯੂਨਿਟ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦਘਾਟਨ ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਵੱਲੋਂ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ, ਜਨਰਲ ਸਕੱਤਰ ਮਨਜੀਤ ਸਿੰਘ ਖੰਨਾ, ਡਿਸਪੈਂਸਰੀ ਦੇ ਚੇਅਰਮੈਨ ਹਰਜੀਤ ਸਿੰਘ ਰਾਜਾ ਬਖ਼ਸ਼ੀ, ਐੱਚ. ਐੱਸ. ਭਾਟੀਆ, ਪ੍ਰੀਤ ਪ੍ਰਤਾਪ ਸਿੰਘ, ਸੁੰਦਰ ਸਿੰਘ ਨਾਰੰਗ, ਹਰਪਾਲ ਸਿੰਘ ਕੋਛੜ, ਅਜੀਤ ਸਿੰਘ ਮੋਂਗਾ ਸਮੇਤ ਹੋਰ ਪਤਵੰਤੇ ਸੱਜਣ ਮੌਜੂਦ ਰਹੇ। ਹਰਮਨਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਪਹਿਲਾਂ ਤੋਂ ਹੀ ਫਿਜ਼ੀਉਥੈਰੇਪੀ, ਡੈਂਟਲ, ਡਾਇਲੈਸਿਸ ਸੈਂਟਰ ਸਮੇਤ ਹੋਰ ਮੈਡੀਕਲ ਸਹੂਲਤਾਂ ਸੰਗਤ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਹੁਣ ਐਡਵਾਂਸ ਫਿਜ਼ੀਉਥੈਰੇਪੀ ਯੂਨਿਟ ਸੈਂਟਰ ਦੀ ਸ਼ੁਰੂਆਤ ਹੋਣ ਨਾਲ ਸੰਗਤ ਨੂੰ ਵੱਡਾ ਲਾਭ ਮਿਲੇਗਾ। ਸਿਰਸਾ ਨੇ ਸਰਦਾਰ ਹਰਮਨਜੀਤ ਸਿੰਘ ਸਮੇਤ ਸਮੁੱਚੀ ਕਮੇਟੀ ਨੂੰ ਸੰਗਤ ਦੀ ਸਹੂਲਤ ਲਈ ਕੀਤੇ ਜਾ ਰਹੇ ਕਾਰਜਾਂ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਵੱਲੋਂ ਵੀ ਜੋ ਸੰਭਵ ਸਹਾਇਤਾ ਹੋ ਸਕੇਗੀ, ਉਹ ਮੁਹੱਈਆ ਕਰਵਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਜੇਤੂ ਗਤਕਾ ਖਿਡਾਰੀ ਕੋਚ ਜਸਵੀਰ ਸਿੰਘ ਤੇ ਪ੍ਰਿੰਸੀਪਲ ਰੀਨਾ ਦੁਗਲ ਨਾਲ ਗਤਕਾ ਰਾਜ ਪੱਧਰੀ ਚੈਂਪੀਅਨਸ਼ਿਪ 2026 ’ਚ ਇੰਦੌਰ... ਅਗਲੀ ਖ਼ਬਰ ਤਖ਼ਤ ਪਟਨਾ ਸਾਹਿਬ ਕਮੇਟੀ ਅਹੁਦੇਦਾਰਾਂ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
Ad Position 24