12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਔਢਾਂ ਬਲਾਕ ਦੀਆਂ ਦੋ ਟੀਮਾਂ ਦੀ ਜ਼ਿਲ੍ਹਾ ਪੱਧਰੀ ਗਣਿਤ ਕੁਇਜ਼ ਮੁਕਾਬਲੇ ਲਈ ਚੋਣ

ਸਿਰਸਾ, 11 ਸਤੰਬਰ (ਭੁਪਿੰਦਰ ਪੰਨੀਵਾਲੀਆ)- ਬਲਾਕ ਸਿੱਖਿਆ ਅਧਿਕਾਰੀ ਦਫ਼ਤਰ ਔਢਾਂ ਨੇ ਅੱਜ ਸਰਕਾਰੀ ਗਰਲਜ਼ ਹਾਈ ਸਕੂਲ ਔਢਾਂ ਵਿਖੇ ਬਲਾਕ ਪੱਧਰੀ ਗਣਿਤ ਕੁਇਜ਼ ਮੁਕਾਬਲਾ ਕਰਵਾਇਆ। ਇਸ ਮੁਕਾਬਲੇ ਵਿੱਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਵਿਦਿਆਰਥੀਆਂ ਨੇ ਗਣਿਤ ਵਿੱਚ ਆਪਣੀ ਪ੍ਰਤਿਭਾ ਤੇ ਗਿਆਨ ਦਾ ਪ੍ਰਦਰਸ਼ਨ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਸਿਰਸਾ, 11 ਸਤੰਬਰ (ਭੁਪਿੰਦਰ ਪੰਨੀਵਾਲੀਆ)- ਬਲਾਕ ਸਿੱਖਿਆ ਅਧਿਕਾਰੀ ਦਫ਼ਤਰ ਔਢਾਂ ਨੇ ਅੱਜ ਸਰਕਾਰੀ ਗਰਲਜ਼ ਹਾਈ ਸਕੂਲ ਔਢਾਂ ਵਿਖੇ ਬਲਾਕ ਪੱਧਰੀ ਗਣਿਤ ਕੁਇਜ਼ ਮੁਕਾਬਲਾ ਕਰਵਾਇਆ। ਇਸ ਮੁਕਾਬਲੇ ਵਿੱਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਵਿਦਿਆਰਥੀਆਂ ਨੇ ਗਣਿਤ ਵਿੱਚ ਆਪਣੀ ਪ੍ਰਤਿਭਾ ਤੇ ਗਿਆਨ ਦਾ ਪ੍ਰਦਰਸ਼ਨ ਕੀਤਾ। ਜੱਜਾਂ ਵਿੱਚ ਆਨੰਦਗੜ੍ਹ ਤੋਂ ਗਣਿਤ ਪ੍ਰੋਫੈਸਰ ਸੰਦੀਪ ਕੰਬੋਜ, ਰਮਨਦੀਪ ਕੌਰ ਤਾਰੂਆਣਾ ਤੇ ਪਰਦੁਮਨ ਜਗਮਾਲਵਾਲੀ ਸ਼ਾਮਲ ਸਨ। ਇਸ ਮੁਕਾਬਲੇ ਵਿੱਚ ਸਰਕਾਰੀ ਗਰਲਜ਼ ਹਾਈ ਸਕੂਲ ਔਢਾਂ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਾਦੂ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕੀਤਾ। ਦੋਵੇਂ ਜੇਤੂ ਟੀਮਾਂ ਹੁਣ ਜ਼ਿਲ੍ਹਾ ਪੱਧਰੀ ਗਣਿਤ ਕੁਇਜ਼ ਮੁਕਾਬਲੇ ਵਿੱਚ ਔਢਾਂ ਬਲਾਕ ਦੀ ਨੁਮਾਇੰਦਗੀ ਕਰਨਗੀਆਂ। ਜ਼ਿਲ੍ਹਾ ਪੱਧਰੀ ਮੁਕਾਬਲਾ 17 ਸਤੰਬਰ ਨੂੰ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿਰਸਾ ਵਿਖੇ ਹੋਵੇਗਾ। ਇਸ ਮੌਕੇ ਬਲਾਕ ਸਿੱਖਿਆ ਅਧਿਕਾਰੀ ਰਾਮ ਅਵਤਾਰ ਨੇ ਜੇਤੂ ਵਿਦਿਆਰਥੀਆਂ ਤੇ ਉਨ੍ਹਾਂ ਦੇ ਸਲਾਹਕਾਰ ਅਧਿਆਪਕਾਂ ਨੂੰ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿੱਚ ਤਰਕਸ਼ੀਲ ਸੋਚ, ਆਤਮਵਿਸ਼ਵਾਸ ਅਤੇ ਸਮੱਸਿਆ ਹੱਲ ਕਰਨ ਦੀਆਂ ਯੋਗਤਾਵਾਂ ਵਿਕਸਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਜਨਰੇਟਿਵ ਏ . ਆਈ . ਦੇ ਵਿਹਾਰਕ ਉਪਯੋਗਾਂ ’ ਤੇ ਰੋਜ਼ਾ ਵਰਕਸ਼ਾਪ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਇਨੈਲੋ ਵਲੋਂ ਚੌਧਰੀ ਦੇਵੀ ਲਾਲ ਜੈਅੰਤੀ ਸਮਾਗਮ ਲਈ ਸਰਗਰਮੀਆਂ ਤੇਜ਼
Ad Position 24