ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ
ਰਤੀਆ, 12 ਸਤੰਬਰ (ਬੇਅੰਤ ਕੌਰ ਮੰਡੇਰ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤਸਵ ਮੌਕੇ ਸਥਾਨਕ ਪੁਰਾਣਾ ਬਾਜ਼ਾਰ ’ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਅਖੰਡ ਪਾਠ ਉਪਰੰਤ ਸ਼ਬਦ ਕੀਰਤਨ ਕੀਤਾ ਗਿਆ।
ਰਤੀਆ, 12 ਸਤੰਬਰ (ਬੇਅੰਤ ਕੌਰ ਮੰਡੇਰ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤਸਵ ਮੌਕੇ ਸਥਾਨਕ ਪੁਰਾਣਾ ਬਾਜ਼ਾਰ ’ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਅਖੰਡ ਪਾਠ ਉਪਰੰਤ ਸ਼ਬਦ ਕੀਰਤਨ ਕੀਤਾ ਗਿਆ। ਭਾਈ ਅਕਾਲ ਸਿੰਘ ਦੇ ਰਾਗੀ ਜਥੇ ਨੇ ਭਾਵਪੂਰਨ ਸ਼ਬਦ ਕੀਰਤਨ ਤੇ ਭਾਈ ਜਸਵੀਰ ਸਿੰਘ ਦੇ ਢਾਡੀ ਜਥੇ ਨੇ ਗੁਰੂ ਇਤਿਹਾਸ ਦੀ ਝਲਕ ਦਿਖਾ ਕੇ ਸਰੋਤਿਆਂ ਨੂੰ ਮੰਤਰ ਮੁਗਧ ਕੀਤਾ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਇਕਬਾਲ ਸਿੰਘ ਖੋਖਰ, ਕਾਕਾ ਸਿੰਘ ਲਾਧੂਵਾਸ ਤੇ ਗੁਰਮੇਲ ਸਿੰਘ ਸਾਹਨਲ ਨੇ ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਮੈਨੇਜਰ ਦਲਜੀਤ ਸਿੰਘ ਪਿੱਪਲਥਾ ਨੇ ਦੱਸਿਆ ਕਿ ਸਾਲਾਨਾ ਧਾਰਮਿਕ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤਸਵ ਦੀ ਯਾਦ ’ਚ ਮਨਾਇਆ ਜਾਂਦਾ ਹੈ। ਇਸ ਮੌਕੇ ਜਸਵੰਤ ਸਿੰਘ, ਅੰਗਰੇਜ਼ ਸਿੰਘ, ਰੂਪੇਸ਼ ਸਿੰਘ, ਮਨਜੀਤ ਸਿੰਘ, ਜੱਜ ਸਿੰਘ, ਜਰਨੈਲ ਸਿੰਘ, ਚਰਨਜੀਤ ਸਿੰਘ, ਹੈਪੀ ਸਿੰਘ ਸੇਠੀ, ਰਾਜ ਸਿੰਘ, ਮਨਵਿੰਦਰ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।