ਵਧੀਕ ਡਿਪਟੀ ਕਮਿਸ਼ਨਰ ਨੇ ਕੀਤੀ ਵੱਖ-ਵੱਖ ਯੋਜਨਾਵਾਂ ਅਤੇ ਸੀ.ਐਮ. ਵਿੰਡੋ ਮਾਮਲਿਆਂ ਦੀ ਸਮੀਖਿਆ
ਸਿਰਸਾ, 16 ਸਤੰਬਰ (ਭੁਪਿੰਦਰ ਪੰਨੀਵਾਲੀਆ)- ਵਧੀਕ ਡਿਪਟੀ ਕਮਿਸ਼ਨਰ ਅਰਪਿਤ ਸੰਗਲ ਨੇ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਡੀ.
ਸਿਰਸਾ, 16 ਸਤੰਬਰ (ਭੁਪਿੰਦਰ ਪੰਨੀਵਾਲੀਆ)- ਵਧੀਕ ਡਿਪਟੀ ਕਮਿਸ਼ਨਰ ਅਰਪਿਤ ਸੰਗਲ ਨੇ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਡੀ.ਐਲ.ਆਰ.ਸੀ. ਨੇ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ, ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ, ਮੁੱਖ ਮੰਤਰੀ ਅੰਤਯੋਦਯ ਪਰਿਵਾਰ ਉਤਥਾਨ ਯੋਜਨਾ ਤੇ ਸੀ.ਐਮ. ਵਿੰਡੋ ਨਾਲ ਸਬੰਧਤ ਮਾਮਲਿਆਂ ’ਤੇ ਚਰਚਾ ਕਰਨ ਲਈ ਮੀਟਿੰਗ ਕੀਤੀ। ਮੀਟਿੰਗ ਵਿੱਚ ਵੱਖ-ਵੱਖ ਸਰਕਾਰੀ ਯੋਜਨਾਵਾਂ, ਲੰਬਿਤ ਲਾਭਪਾਤਰੀ ਕੇਸਾਂ ਤੇ ਬੈਂਕ ਪੱਧਰ ’ਤੇ ਲੰਬਿਤ ਕਰਜ਼ਾ ਅਰਜ਼ੀਆਂ ਦੀ ਪ੍ਰਗਤੀ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਏ.ਡੀ.ਐਮ. ਸੰਜੀਵ ਕੁਮਾਰ, ਨਾਬਾਰਡ ਮੈਨੇਜਰ ਸਵਰਦੀਪ ਸਿੰਘ, ਜ਼ਿਲ੍ਹੇ ਦੇ ਵੱਖ-ਵੱਖ ਬੈਂਕਾਂ ਦੇ ਮੈਨੇਜਰ ਤੇ ਹੋਰ ਅਧਿਕਾਰੀ ਮੌਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਅਰਪਿਤ ਸੰਗਲ ਨੇ ਕਿਹਾ ਕਿ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਮੁੱਖ ਉਦੇਸ਼ ਯੋਗ ਨਾਗਰਿਕਾਂ ਨੂੰ ਆਰਥਿਕ ਤੌਰ ’ਤੇ ਸਸ਼ਕਤ ਬਣਾਉਣਾ ਅ ਉਨ੍ਹਾਂ ਨੂੰ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ। ਇਸ ਲਈ ਸਬੰਧਤ ਵਿਭਾਗਾਂ ਤੇ ਬੈਂਕ ਅਧਿਕਾਰੀਆਂ ਨੂੰ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ। ਏ.ਡੀ.ਸੀ. ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਪਾਰਦਰਸ਼ਤਾ ਤੇ ਸਮਾਂਬੱਧਤਾ ਨੂੰ ਯਕੀਨੀ ਬਣਾਉਣ ਤੇ ਇਹ ਯਕੀਨੀ ਬਣਾਉਣ ਕਿ ਲਾਭਪਾਤਰੀਆਂ ਨੂੰ ਬੈਂਕਿੰਗ ਪ੍ਰਕਿਰਿਆ ਦੌਰਾਨ ਕੋਈ ਮ ੁਸ਼ਕਲ ਨਾ ਆਵੇ। ਉਨ੍ਹਾਂ ਨੇ ਸੀ.ਐਮ. ਵਿੰਡੋ ਨਾਲ ਸਬੰਧਤ ਮਾਮਲਿਆਂ ਦੀ ਵੀ ਸਮੀਖਿਆ ਕੀਤੀ ਤੇ ਅਧਿਕਾਰੀਆਂ ਨੂੰ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਸ਼ਿਕਾਇਤਾਂ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਨੂੰ ਯੋਜਨਾਵਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ ਗਈ ਤੇ ਬਕਾਇਆ ਮਾਮਲਿਆਂ ਦੇ ਜਲਦੀ ਹੱਲ ਲਈ ਜ਼ਰੂਰੀ ਦਿਸ਼ਾ- ਨਿਰਦੇਸ਼ ਦਿੱਤੇ ਗਏ।