21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਗੁਰਦੁਆਰਾ ਦਾਤਾ ਬੰਦੀ ਛੋੜ ਕਿਲ੍ਹਾ ਸਾਹਿਬ ਵਿਖੇ ਹੋਣ ਵਾਲੇ ਸਾਲਾਨਾ ਸਮਾਗਮਾਂ ਦੀਆਂ ਤਿਆਰੀਆਂ ਉਤਸ਼ਾਹ ਨਾਲ ਜਾਰੀ

ਇੰਦੌਰ, 21 ਸਤੰਬਰ (ਰਤਨਜੀਤ ਸਿੰਘ ਸ਼ੈਰੀ) - ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਦੁਆਰਾ ਦਾਤਾ ਬੰਦੀ ਛੋੜ ਕਿਲ੍ਹਾ ਸਾਹਿਬ ਵਿਖੇ ਹੋਣ ਵਾਲੇ ਸਾਲਾਨਾ ਸਮਾਗਮਾਂ ਦੀਆਂ ਤਿਆਰੀਆਂ ਪੂਰੇ ਉਤਸ਼ਾਹ ਨਾਲ ਸ਼ੁਰੂ ਹੋ ਗਈਆਂ ਹਨ। ਇਸੇ ਲੜੀ ਤਹਿਤ ਅੱਜ ਬੁਟੀਕੁਈਆਂ, ਭਿੰਡ ਇਲਾਕੇ ਦੀ ਸੰਗਤ ਵੱਲੋਂ ਪਹਿਲੀ ਸ਼ਬਦ ਚੌਕੀ ਬੜੀ ਸ਼ਰਧਾ ਅਤੇ ਭਾਵਨਾ ਨਾਲ ਕੱਢੀ ਗਈ।

Ad Position 21
No active advertisement
ਅਜੀਤ ਡੈਸਕ 22-09-2026
ਇੰਦੌਰ, 21 ਸਤੰਬਰ (ਰਤਨਜੀਤ ਸਿੰਘ ਸ਼ੈਰੀ) - ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਦੁਆਰਾ ਦਾਤਾ ਬੰਦੀ ਛੋੜ ਕਿਲ੍ਹਾ ਸਾਹਿਬ ਵਿਖੇ ਹੋਣ ਵਾਲੇ ਸਾਲਾਨਾ ਸਮਾਗਮਾਂ ਦੀਆਂ ਤਿਆਰੀਆਂ ਪੂਰੇ ਉਤਸ਼ਾਹ ਨਾਲ ਸ਼ੁਰੂ ਹੋ ਗਈਆਂ ਹਨ। ਇਸੇ ਲੜੀ ਤਹਿਤ ਅੱਜ ਬੁਟੀਕੁਈਆਂ, ਭਿੰਡ ਇਲਾਕੇ ਦੀ ਸੰਗਤ ਵੱਲੋਂ ਪਹਿਲੀ ਸ਼ਬਦ ਚੌਕੀ ਬੜੀ ਸ਼ਰਧਾ ਅਤੇ ਭਾਵਨਾ ਨਾਲ ਕੱਢੀ ਗਈ। ਸ਼ਬਦ ਚੌਕੀ ਸਵੇਰੇ 4 ਵਜੇ ਬੁਟੀਕੁਈਆਂ ਤੋਂ ਆਰੰਭ ਹੋਈ। ਸੰਗਤ ਵੱਲੋਂ ਗੁਰਬਾਣੀ ਸ਼ਬਦਾਂ ਦਾ ਗਾਇਨ ਕਰਦਿਆਂ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦੀ ਹੋਈ ਇਹ ਸ਼ਬਦ ਚੌਕੀ ਗੁਰਦੁਆਰਾ ਦਾਤਾ ਬੰਦੀ ਛੋੜ ਕਿਲ੍ਹਾ ਸਾਹਿਬ ਵਿਖੇ ਪਹੁੰਚੀ, ਜਿੱਥੇ ਗੁਰਬਾਣੀ ਕੀਰਤਨ ਤੇ ਅਰਦਾਸ ਉਪਰੰਤ ਸ਼ਬਦ ਚੌਕੀ ਦੀ ਸਮਾਪਤੀ ਹੋਈ। ਰਸਤੇ ਵਿੱਚ ਵੱਖ-ਵੱਖ ਸਥਾਨਾਂ ’ਤੇ ਸੰਗਤ ਵੱਲੋਂ ਸ਼ਬਦ ਚੌਕੀ ਦਾ ਸ਼ਰਧਾਪੂਰਵਕ ਸਵਾਗਤ ਕੀਤਾ ਗਿਆ। ਗੁਰਦੁਆਰਾ ਦਾਤਾ ਬੰਦੀ ਛੋੜ ਕਿਲ੍ਹਾ ਸਾਹਿਬ ਉਹ ਪਾਵਨ ਅਸਥਾਨ ਹੈ ਜਿਥੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਗਵਾਲੀਅਰ ਦੇ ਕਿਲ੍ਹੇ ਵਿੱਚ ਬੰਦੀ ਬਣਾਏ ਗਏ 52 ਰਾਜਿਆਂ ਨੂੰ ਆਪਣੀ ਰਿਹਾਈ ਦੇ ਨਾਲ ਆਜ਼ਾਦ ਕਰਵਾਇਆ ਸੀ। ਇਸੇ ਇਤਿਹਾਸਕ ਘਟਨਾ ਦੀ ਯਾਦ ਵਿੱਚ ਬੰਦੀ ਛੋੜ ਦਿਵਸ ਮਨਾਇਆ ਜਾਂਦਾ ਹੈ ਤੇ ਇਹ ਪਾਵਨ ਅਸਥਾਨ ਸਿੱਖ ਸੰਗਤ ਲਈ ਵਿਸ਼ੇਸ਼ ਸ਼ਰਧਾ ਦਾ ਕੇਂਦਰ ਹੈ। ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਇਹ ਲੜੀ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ। ਵੱਖ-ਵੱਖ ਇਲਾਕਿਆਂ ਦੀਆਂ ਸੰਗਤਾਂ ਵੱਲੋਂ ਸ਼ਰਧਾ ਨਾਲ ਸ਼ਬਦ ਚੌਕੀਆਂ ਕੱਢੀਆਂ ਜਾਣਗੀਆਂ ਤੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ ਜਾਵੇਗਾ। ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ਵਿੱਚ ਨਗਰ ਕੀਰਤਨ ਵੀ ਸਜਾਏ ਜਾਣਗੇ ਜਿਸ ਵਿੱਚ ਵੱਖ-ਵੱਖ ਇਲਾਕਿਆਂ ਦੀਆਂ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਸਮੂਹ ਪ੍ਰਬੰਧਕਾਂ ਵੱਲੋਂ ਸੰਗਤ ਨੂੰ ਅਪੀਲ ਕੀਤੀ ਗਈ ਕਿ ਬੰਦੀ ਛੋੜ ਦਿਵਸ ਨੂੰ ਸਮਰਪਿਤ ਇਨ੍ਹਾਂ ਸਮਾਗਮਾਂ ਵਿੱਚ ਪਰਿਵਾਰਾਂ ਸਮੇਤ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਬਾਬਾ ਲੱਖਾ ਸਿੰਘ ਪ੍ਰਬੰਧਕ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਸੁਖਬੀਰ ਸਿੰਘ ਨੇ ਇਲਾਕਾ ਨਿਵਾਸੀ ਸੰਗਤਾ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਦਾਤਾ ਬੰਦੀ ਛੋੜ ਦਿਵਸ ਮੌਕੇ ਵੱਧ ਤੋਂ ਵੱਧ ਗਿਣਤੀ ਵਿੱਚ ਗਵਾਲੀਅਰ ਪੁੱਜਣ।
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਪ੍ਰੀਤੀ ਦੀ ਪ੍ਰਧਾਨਗੀ ’ਚ ਜ਼ਿਲ੍ਹਾ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਕਰੰਡੀ ਵਿਖੇ ਲੰਬੇ ਕੇਸ ਤੇ ਕੇਸ ਸੰਭਾਲ ਮੁਕਾਬਲੇ ਕਰਵਾਏ
Ad Position 24