ਗੂਹਲਾ ਚੀਕਾ, 22 ਸਤੰਬਰ (ਓ.ਪੀ. ਸੈਣੀ)-ਅਕਾਲ ਅਕੈਡਮੀ ਭੂੰਸਲਾ ਵਿਖੇ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ, ਤੁਰੰਤ ਸੋਚਣ ਦੀ ਸਮਰੱਥਾ ਅਤੇ ਪ੍ਰਭਾਵਸ਼ਾਲੀ ਵਿਚਾਰ-ਪ੍ਰਗਟਾਵੇ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਐਕਸਟੈਂਪੋਰ ਭਾਸ਼ਣ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਬਿਨਾਂ ਕਿਸੇ ਪੂਰਵ ਤਿਆਰੀ ਦੇ ਦਿੱਤੇ ਗਏ ਵਿਸ਼ਿਆਂ ’ਤੇ ਆਪਣੇ ਵਿਚਾਰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ। ਮੁਕਾਬਲੇ ਵਿਚ 11ਵੀਂ ਜਮਾਤ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਪਹਿਲਾ ਸਥਾਨ, 11ਵੀਂ ਜਮਾਤ ਦੀ ਜੈਸਮੀਨ ਕੌਰ ਨੇ ਦੂਜਾ ਸਥਾਨ ਅਤੇ 10ਵੀਂ ਜਮਾਤ ਦੀ ਸਿਮਰਜੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੀ ਪ੍ਰਿੰਸੀਪਲ ਗੁਰਜੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਅਤੇ ਸੰਚਾਰ ਹੁਨਰ ਨੂੰ ਵਿਕਸਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਇਸ ਮੁਕਾਬਲੇ ਦਾ ਆਯੋਜਨ ਦੀਕਸ਼ਾ ਗੁਸੈਨ ਵਲੋਂ ਕਰਵਾਇਆ ਗਿਆ।