ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਰਤੀਆ ’ਚ ਰੋਸ ਮਾਰਚ 29 ਨੂੰ
ਰਤੀਆ, 24 ਸਤੰਬਰ (ਬੇਅੰਤ ਕੌਰ ਮੰਡੇਰ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਸੰਗਤ ਵਲੋਂ 29 ਸਤੰਬਰ ਨੂੰ ਸਥਾਨਕ ਸ਼ਹਿਰ ’ਚ ਰੋਸ ਮਾਰਚ ਕੱਢ ਕੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜਾਵੇਗੀ। ਰੋਸ ਮਾਰਚ ਤੋਂ ਬਾਅਦ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਵੀ ਸੌਂਪਿਆ ਜਾਵੇਗਾ।
ਰ
ਰਤੀਆ ਵਿਖੇ ਵੱਖ-ਵੱਖ ਸਿੱਖ ਸੰਗਠਨਾਂ ਦੇ ਨੁਮਾਇੰਦੇ ਬੈਠਕ ਮੌਕੇ। ਤਸਵੀਰ : ਬੇਅੰਤ ਕੌਰ ਮੰਡੇਰ
25-09-2026
ਰਤੀਆ, 24 ਸਤੰਬਰ (ਬੇਅੰਤ ਕੌਰ ਮੰਡੇਰ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਸੰਗਤ ਵਲੋਂ 29 ਸਤੰਬਰ ਨੂੰ ਸਥਾਨਕ ਸ਼ਹਿਰ ’ਚ ਰੋਸ ਮਾਰਚ ਕੱਢ ਕੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜਾਵੇਗੀ। ਰੋਸ ਮਾਰਚ ਤੋਂ ਬਾਅਦ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਵੀ ਸੌਂਪਿਆ ਜਾਵੇਗਾ। ਇਸ ਸੰਬੰਧੀ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਵੱਖ-ਵੱਖ ਸਿੱਖ ਸੰਗਠਨਾਂ ਦੇ ਨੁਮਾਇੰਦਿਆਂ ਵਿਚਕਾਰ ਮੀਟਿੰਗ ਹੋਈ। ਮੀਟਿੰਗ ’ਚ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਚਰਚਾ ਕਰ ਕੇ ਆਗਾਮੀ ਪ੍ਰੋਗਰਾਮਾਂ ਦੀ ਰੂਪ-ਰੇਖਾ ਤਿਆਰ ਕੀਤੀ ਗਈ। ਜਥੇਦਾਰ ਕਾਕਾ ਸਿੰਘ ਲਾਧੂਵਾਸ ਅਤੇ ਜਥੇਦਾਰ ਇਕਬਾਲ ਸਿੰਘ ਖੋਖਰ ਨੇ ਦੱਸਿਆ ਕਿ ਬਹੁਤ ਸਾਰੇ ਬੰਦੀ ਸਿੰਘ ਆਪਣੀਆਂ ਨਿਰਧਾਰਿਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਫਿਰ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਇਸ ਮਾਮਲੇ ਨੂੰ ਲੈ ਕੇ ਗ਼ੁੱਸੇ ’ਚ ਹੈ ਅਤੇ ਨਤੀਜੇ ਵਜੋਂ 29 ਸਤੰਬਰ ਨੂੰ ਸ਼ਾਂਤਮਈ ਰੋਸ ਮਾਰਚ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਰੋਸ ਮਾਰਚ ਗੁਰਦੁਆਰਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਪੁਰਾਣਾ ਬਾਜ਼ਾਰ ਤੋਂ ਸ਼ੁਰੂ ਹੋ ਕੇ ਤਹਿਸੀਲ ਦਫ਼ਤਰ ਤੱਕ ਜਾਵੇਗਾ ਜਿੱਥੇ ਕੈਦੀਆਂ ਦੀ ਰਿਹਾਈ ਦੀ ਮੰਗ ਕਰਦਿਆਂ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਮੌਕੇ ਸ੍ਰੀ ਗੁਰੂ ਰਾਮਦਾਸ ਲੰਗਰ ਕਮੇਟੀ ਦੇ ਖ਼ਜ਼ਾਨਚੀ ਹਰਪਾਲ ਸਿੰਘ ਅਹਿਰਵਾਂ, ਸਾਬਕਾ ਕਮੇਟੀ ਪ੍ਰਧਾਨ ਰਣਜੀਤ ਸਿੰਘ ਭਾਨੀਖੇੜਾ, ਹਰਿਆਣਾ ਗ੍ਰੰਥੀ ਸਭਾ ਦੇ ਪ੍ਰਧਾਨ ਹਾਕਮ ਸਿੰਘ, ਕਿਸਾਨ ਆਗੂ ਸਤਨਾਮ ਸਿੰਘ ਲਾਂਬਾ, ਨਿਰਮਲ ਸਿੰਘ ਬਾੜਾ, ਕਮਲਜੀਤ ਸਿੰਘ ਮਾਨ, ਜਗਸੀਰ ਸਿੰਘ ਆਦਿ ਹਾਜ਼ਰ ਸਨ।