ਸੇਵਾ ਸੰਕਲਪ ਅਭਿਆਨ ਤਹਿਤ ਪੁਲਿਸ ਮੁਲਾਜ਼ਮਾਂ ਨੇ ਕੀਤਾ ਖੂਨਦਾਨ
ਸਿਰਸਾ, 24 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਬਰਨਾਲਾ ਰੋਡ ’ਤੇ ਪੁਲਿਸ ਲਾਈਨ ਦੇ ਕਮਿਊਨਿਟੀ ਸੈਂਟਰ ’ਚ ਸੇਵਾ ਸੰਕਲਪ ਅਭਿਆਨ ਤਹਿਤ ਖੂਨਦਾਨ ਕੈਂਪ ਲਾਇਆ ਗਿਆ। ਸਿਰਸਾ ਦੇ ਸਿਵਲ ਹਸਪਤਾਲ ਦੇ ਡਾ.
ਸਿਰਸਾ, 24 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਬਰਨਾਲਾ ਰੋਡ ’ਤੇ ਪੁਲਿਸ ਲਾਈਨ ਦੇ ਕਮਿਊਨਿਟੀ ਸੈਂਟਰ ’ਚ ਸੇਵਾ ਸੰਕਲਪ ਅਭਿਆਨ ਤਹਿਤ ਖੂਨਦਾਨ ਕੈਂਪ ਲਾਇਆ ਗਿਆ। ਸਿਰਸਾ ਦੇ ਸਿਵਲ ਹਸਪਤਾਲ ਦੇ ਡਾ. ਸਮਤਾ ਦੀ ਨਿਗਰਾਨੀ ਹੇਠ ਲਾਏ ਗਏ ਇਸ ਕੈਂਪ ਵਿੱਚ ਕੁੱਲ 85 ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਖੂਨਦਾਨ ਕੀਤਾ। ਕੈਂਪ ਵਿੱਚ ਸ਼ਾਮਲ ਡੀ.ਐਸ.ਪੀ. ਸੁਖਬੀਰ ਸਿੰਘ ਨੇ ਕਿਹਾ ਕਿ ਖੂਨਦਾਨ ਇੱਕ ਮਹਾਨ ਦਾਨ ਹੈ। ਖੂਨ ਦੀ ਇੱਕ ਬੂੰਦ ਵੀ ਜਾਨ ਬਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਇੱਕ ਸਮਾਜਿਕ ਕਾਰਜ ਹੈ ਜੋ ਲੋੜਵੰਦ ਮਰੀਜ਼ਾਂ ਨੂੰ ਸਿੱਧੇ ਤੌਰ ’ਤੇ ਲਾਭ ਪਹੁੰਚਾਉਂਦਾ ਹੈ। ਪੁਲਿਸ ਮੁਲਾਜ਼ਮਾਂ ਵੱਲੋਂ ਸਵੈ-ਇੱਛਾ ਨਾਲ ਖੂਨਦਾਨ ਕਰਨਾ ਸੇਵਾ ਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਡੀ.ਐਸ.ਪੀ. ਨੇ ਕਿਹਾ ਕਿ ਨੌਜਵਾਨ ਦੇਸ਼ ਤੇ ਸਮਾਜ ਦੀ ਤਾਕਤ ਹਨ। ਉਨ੍ਹਾਂ ਨੂੰ ਆਪਣੀ ਊਰਜਾ ਨੂੰ ਸਕਾਰਾਤਮਕ ਗਤੀਵਿਧੀਆਂ ਵਿੱਚ ਲਗਾਉਣਾ ਚਾਹੀਦਾ ਹੈ ਤੇ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਤੇ ਖੇਡਾਂ, ਸਿੱਖਿਆ ਅਤੇ ਸਮਾਜ ਸੇਵਾ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ।