25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਟੋਹਾਣਾ ਦੇ ਸ਼ਹੀਦ ਚੌਕ ਨਜ਼ਦੀਕ ਸੈਨੇਟਰੀ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ

ਟੋਹਾਣਾ , 25 ਸਤੰਬਰ ( ਮਨਜੀਤ ਸਿੰਘ ) - ਟੋਹਾਣਾ ਸ਼ਹਿਰ ਦੇ ਸ਼ਹੀਦ ਚੌਕ ਰਤੀਆ ਰੋਡ ’ ਤੇ ਸਥਿਤ ਇਕ ਸੈਨੇਟਰੀ ਦੀ ਦੁਕਾਨ ’ ਚ ਅਚਾਨਕ ਭਿਆਨਕ ਅੱਗ ਲੱਗ ਜਾਣ ਕਾਰਨ ਇਲਾਕੇ ਵਿੱਚ ਹਫੜਾ - ਦਫੜੀ ਮਚ ਗਈ । ਦੁਕਾਨ ਵਿੱਚੋਂ ਅੱਗ ਦੀਆਂ ਲਪਟਾਂ ਤੇ ਧੂੰਆਂ ਨਿਕਲਦਾ ਦੇਖ ਕੇ ਆਸ - ਪਾਸ ਦੇ ਦੁਕਾਨਦਾਰਾਂ ਤੇ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ।

Ad Position 21
No active advertisement
ਅਜੀਤ ਡੈਸਕ 26-09-2026
ਟੋਹਾਣਾ , 25 ਸਤੰਬਰ ( ਮਨਜੀਤ ਸਿੰਘ ) - ਟੋਹਾਣਾ ਸ਼ਹਿਰ ਦੇ ਸ਼ਹੀਦ ਚੌਕ ਰਤੀਆ ਰੋਡ ’ ਤੇ ਸਥਿਤ ਇਕ ਸੈਨੇਟਰੀ ਦੀ ਦੁਕਾਨ ’ ਚ ਅਚਾਨਕ ਭਿਆਨਕ ਅੱਗ ਲੱਗ ਜਾਣ ਕਾਰਨ ਇਲਾਕੇ ਵਿੱਚ ਹਫੜਾ - ਦਫੜੀ ਮਚ ਗਈ । ਦੁਕਾਨ ਵਿੱਚੋਂ ਅੱਗ ਦੀਆਂ ਲਪਟਾਂ ਤੇ ਧੂੰਆਂ ਨਿਕਲਦਾ ਦੇਖ ਕੇ ਆਸ - ਪਾਸ ਦੇ ਦੁਕਾਨਦਾਰਾਂ ਤੇ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ । ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ’ ਤੇ ਪਹੁੰਚੀ ਤੇ ਫਾਇਰ ਕਰਮਚਾਰੀਆਂ ਨੇ ਤੁਰੰਤ ਅੱਗ ਬੁਝਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ । ਕਾਫ਼ੀ ਜੱਦੋ - ਜਹਿਦ ਤੋਂ ਬਾਅਦ ਅੱਗ ’ ਤੇ ਕਾਬੂ ਪਾ ਲਿਆ ਗਿਆ । ਸਮੇਂ ਸਿਰ ਕੀਤੀ ਗਈ ਕਾਰਵਾਈ ਕਾਰਨ ਅੱਗ ਨੂੰ ਆਸ - ਪਾਸ ਦੀਆਂ ਦੁਕਾਨਾਂ ਤੱਕ ਫੈਲਣ ਤੋਂ ਰੋਕ ਲਿਆ ਗਿਆ । ਇਸੇ ਤਰ੍ਹਾਂ ਸ਼ਹੀਦ ਚੌਕ ’ ਤੇ ਸਥਿਤ ਭਾਟੀਆ ਟੁੱਲੂ ਪੰਪ ਦੀ ਦੁਕਾਨ ਵਿੱਚ ਵੀ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ । ਦੁਕਾਨ ਵਿੱਚ ਅਚਾਨਕ ਅੱਗ ਲੱਗਣ ਕਾਰਨ ਆਸ - ਪਾਸ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ । ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ ਤੇ ਪਹੁੰਚੀ ਤੇ ਅੱਗ ਬੁਝਾਉਣ ਦੀ ਕਾਰਵਾਈ ਕੀਤੀ । ਫਿਲਹਾਲ ਅੱਗ ਲੱਗਣ ਦੇ ਕਾਰਨਾਂ ਤੇ ਇਸ ਕਾਰਨ ਹੋਏ ਨੁਕਸਾਨ ਦਾ ਪਤਾ ਨਹੀਂ ਲੱਗ ਸਕਿਆ । ਫਾਇਰ ਬ੍ਰਿਗੇਡ ਵੱਲੋਂ ਅੱਗ ’ ਤੇ ਕਾਬੂ ਪਾਏ ਜਾਣ ਤੋਂ ਬਾਅਦ ਲੋਕਾਂ ਨੇ ਸੁੱਖ ਦਾ ਸਾਹ ਲਿਆ ।
Ad Position 22
No active advertisement
ਪਿਛਲੀ ਖ਼ਬਰ ਐੱਨ. ਐੱਸ. ਐੱਸ. ਦਿਵਸ ’ਤੇ ਸੇਵਾ ਸੰਕਲਪ ਅਭਿਆਨ ਤਹਿਤ ਕੈਂਪ ਲਗਾਇਆ ਅਗਲੀ ਖ਼ਬਰ ਟ੍ਰੈਫਿਕ ਨਿਯਮਾਂ ਸੰਬੰਧੀ ਜਾਗਰੂਕਤਾ ਮੀਟਿੰਗ ਕਰਵਾਈ
Ad Position 24