ਮਹਿਲਾ ਤੇ ਬਾਲ ਵਿਕਾਸ ਵਿਭਾਗ ਨੇ ਕਰਵਾਇਆ ‘ਆਂਗਨ ਕਾ ਮਿਲਨ’ ਪ੍ਰੋਗਰਾਮ
ਕਾਲਾਂਵਾਲੀ/ਸਿਰਸਾ, 26 ਸਤੰਬਰ (ਭੁਪਿੰਦਰ ਪੰਨੀਵਾਲੀਆ)- ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਸੇਵਾ ਸੰਕਲਪ ਅਭਿਆਨ ਤਹਿਤ ਪਿੰਡ ਅਹਿਮਦਪੁਰ ਦੇ ਆਂਗਨਵਾੜੀ ਕੇਂਦਰ ਵਿੱਚ ‘ਆਂਗਨ ਕਾ ਮਿਲਨ’ ਪ੍ਰੋਗਰਾਮ ਕਰਵਾਇਆ ਗਿਆ। ਭਾਜਪਾ ਡੱਬਵਾਲੀ ਜ਼ਿਲ੍ਹਾ ਪ੍ਰਧਾਨ ਰੇਣੂ ਸ਼ਰਮਾ ਨੇ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਹਿੱਸਾ ਲਿਆ ਤੇ ਆਂਗਨਵਾੜੀ ਕੇਂਦਰ ਵਿੱਚ ਮੌਜੂਦ ਮਾਵਾਂ ਤੇ ਬੱਚਿਆਂ ਨਾਲ ਗੱਲਬਾਤ ਕੀਤੀ।
ਕਾਲਾਂਵਾਲੀ/ਸਿਰਸਾ, 26 ਸਤੰਬਰ (ਭੁਪਿੰਦਰ ਪੰਨੀਵਾਲੀਆ)- ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਸੇਵਾ ਸੰਕਲਪ ਅਭਿਆਨ ਤਹਿਤ ਪਿੰਡ ਅਹਿਮਦਪੁਰ ਦੇ ਆਂਗਨਵਾੜੀ ਕੇਂਦਰ ਵਿੱਚ ‘ਆਂਗਨ ਕਾ ਮਿਲਨ’ ਪ੍ਰੋਗਰਾਮ ਕਰਵਾਇਆ ਗਿਆ। ਭਾਜਪਾ ਡੱਬਵਾਲੀ ਜ਼ਿਲ੍ਹਾ ਪ੍ਰਧਾਨ ਰੇਣੂ ਸ਼ਰਮਾ ਨੇ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਹਿੱਸਾ ਲਿਆ ਤੇ ਆਂਗਨਵਾੜੀ ਕੇਂਦਰ ਵਿੱਚ ਮੌਜੂਦ ਮਾਵਾਂ ਤੇ ਬੱਚਿਆਂ ਨਾਲ ਗੱਲਬਾਤ ਕੀਤੀ। ਪ੍ਰੋਗਰਾਮ ਦੌਰਾਨ ਰੇਣੂ ਸ਼ਰਮਾ ਨੇ ਬੱਚਿਆਂ ਦੇ ਪੋਸ਼ਣ, ਸਿਹਤ ਤੇ ਸਫਾਈ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕੀਤੀ ਤੇ ਮਾਵਾਂ ਵਿੱਚ ਜਾਗਰੂਕਤਾ ਪੈਦਾ ਕੀਤੀ। ਪ੍ਰੋਗਰਾਮ ਦੌਰਾਨ ਬੱਚਿਆਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲਿਆ। ਇਸ ਮੌਕੇ ਕ੍ਰਿਸ਼ਨਾ ਯਾਦਵ, ਬਲਦੇਵ ਸਿੰਘ, ਸੁਭਾਸ਼, ਰਮਨ, ਆਂਗਣਵਾੜੀ ਮਹਿਲਾ ਵਰਕਰ ਤੇ ਹੋਰ ਮੌਜੂਦ ਸਨ।