ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਸਰਕਾਰ ਪੀੜਤਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ: ਸੁਮਨ ਸੈਣੀ
ਗੂਹਲਾ ਚੀਕਾ (ਕੁਰੂਕਸ਼ੇਤਰ), 26 ਸਤੰਬਰ (ਓ. ਪੀ.
ਗੂਹਲਾ ਚੀਕਾ (ਕੁਰੂਕਸ਼ੇਤਰ), 26 ਸਤੰਬਰ (ਓ.ਪੀ. ਸੈਣੀ)-ਹਰਿਆਣਾ ਰਾਜ ਬਾਲ ਭਲਾਈ ਪ੍ਰੀਸ਼ਦ ਦੀ ਉਪ ਪ੍ਰਧਾਨ ਸੁਮਨ ਸੈਣੀ ਨੇ ਵੀਰਵਾਰ ਨੂੰ ਕੁਰੂਕਸ਼ੇਤਰ ਦੇ ਲੋਕ ਨਾਇਕ ਜੈ ਪ੍ਰਕਾਸ਼ (ਐਲ.ਐਨ.ਜੇ.ਪੀ.) ਸਿਵਲ ਹਸਪਤਾਲ ਦਾ ਦੌਰਾ ਕੀਤਾ। ਉਨ੍ਹਾਂ ਪਿੰਡਰਾਸੀ ਪਿੰਡ ਨੇੜੇ ਹੋਏ ਦਰਦਨਾਕ ਸੜਕ ਹਾਦਸੇ ਵਿੱਚ ਜ਼ਖਮੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਇਸ ਤੋਂ ਬਾਅਦ ਸੁਮਨ ਸੈਣੀ ਕਲਾਲ ਮਾਜਰਾ ਪਿੰਡ ਵਿੱਚ ਮ੍ਰਿਤਕਾਂ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਈ ਤੇ ਸ਼ਰਧਾਂਜਲੀ ਭੇਟ ਕੀਤੀ। ਉਪ ਪ੍ਰਧਾਨ ਸੁਮਨ ਸੈਣੀ ਨੇ ਹਸਪਤਾਲ ਵਿੱਚ ਦਾਖਲ ਹਰੇਕ ਜ਼ਖਮੀ ਮਰੀਜ਼ ਨਾਲ ਗੱਲਬਾਤ ਕੀਤੀ ਤੇ ਹਾਦਸੇ ਬਾਰੇ ਜਾਣਕਾਰੀ ਬਾਰੇ ਜਾਣਕਾਰੀ ਲਈ। ਉਨ੍ਹਾਂ ਜ਼ਖਮੀਆਂ ਨੂੰ ਦਿਲਾਸਾ ਦਿੱਤਾ ਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਮਰੀਜ਼ਾਂ ਤੋਂ ਹਸਪਤਾਲ ਵਿੱਚ ਦਿੱਤੀਆਂ ਜਾ ਰਹੀਆਂ ਦਵਾਈਆਂ, ਭੋਜਨ ਤੇ ਹੋਰ ਸਹੂਲਤਾਂ ਬਾਰੇ ਵੀ ਫੀਡਬੈਕ ਲਿਆ। ਉਨ੍ਹਾਂ ਸਿਵਲ ਸਰਜਨ ਤੇ ਮੌਕੇ ‘ਤੇ ਮੌਜੂਦ ਡਾਕਟਰਾਂ ਦੀ ਟੀਮ ਨੂੰ ਵੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਖੁਦ ਇਸ ਹਾਦਸੇ ਬਾਰੇ ਚਿੰਤਤ ਹਨ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਇਸ ਮੁਸ਼ਕਲ ਸਮੇਂ ਵਿੱਚ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਇਸ ਮੌਕੇ ਚੇਅਰਮੈਨ ਗੁਰਨਾਮ ਸੈਣੀ, ਜ਼ਿਲ੍ਹਾ ਪ੍ਰਧਾਨ ਰਮੇਸ਼ ਸੈਣੀ, ਸੀ.ਐਮ.ਓ. ਡਾ. ਸੁਖਬੀਰ ਸਿੰਘ, ਮੰਡਲ ਪ੍ਰਧਾਨ ਅਮਰਿੰਦਰ ਸਿੰਘ, ਰਿਸ਼ੀਪਾਲ ਡੂਡੀ, ਪਰਮਜੀਤ ਕਸ਼ਯਪ ਤੇ ਹੋਰ ਪਤਵੰਤੇ ਹਾਜ਼ਰ ਸਨ।