26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਨਰਮੇ ਦੀ ਸਰਕਾਰੀ ਖਰੀਦ ਵਿੱਚ ਢਿੱਲ ਕਾਰਨ ਕਿਸਾਨਾਂ ਦੇ ਸਾਹ ਸੂਤੇ

ਡੱਬਵਾਲੀ, 26 ਸਤੰਬਰ (ਇਕਬਾਲ ਸਿੰਘ ਸ਼ਾਂਤ)- ਡੱਬਵਾਲੀ ਸਬ-ਡਵੀਜ਼ਨ ਦੀਆਂ ਦਾਣਾ ਮੰਡੀਆਂ ਵਿੱਚ 15 ਸਤੰਬਰ ਤੋਂ ਨਰਮੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਪਰ ਸੀ. ਸੀ.

Ad Position 21
No active advertisement
ਅਜੀਤ ਡੈਸਕ 27-09-2026
ਡੱਬਵਾਲੀ, 26 ਸਤੰਬਰ (ਇਕਬਾਲ ਸਿੰਘ ਸ਼ਾਂਤ)- ਡੱਬਵਾਲੀ ਸਬ-ਡਵੀਜ਼ਨ ਦੀਆਂ ਦਾਣਾ ਮੰਡੀਆਂ ਵਿੱਚ 15 ਸਤੰਬਰ ਤੋਂ ਨਰਮੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਪਰ ਸੀ.ਸੀ.ਆਈ. ਵੱਲੋਂ ਖਰੀਦ ਪਹਿਲੀ ਨਵੰਬਰ ਤੋਂ ਸ਼ੁਰੂ ਕਰਨ ਦੀਆਂ ਗੱਲਾਂ ਨੇ ਕਿਸਾਨਾਂ ਦੀ ਫਿਕਰ ਵਧਾ ਦਿੱਤੀ ਹੈ। ਨਰਮੇ ਦਾ ਭਾਅ 9100-9200 ਰੁਪਏ ਤੋਂ ਡਿੱਗ ਕੇ 8100-8600 ਰੁਪਏ ਪ੍ਰਤੀ ਕੁਇੰਟਲ ਤੱਕ ਆ ਗਿਆ ਹੈ। ਕਿਸਾਨਾਂ ਨੇ ਅੱਜ ਐੱਸ.ਡੀ.ਐੱਮ. ਤੇ ਮਾਰਕੀਟ ਕਮੇਟੀ ਦੇ ਸਕੱਤਰ ਨੂੰ ਮੰਗ-ਪੱਤਰ ਸੌਂਪ ਕੇ ਸਰਕਾਰੀ ਖਰੀਦ ਛੇਤੀ ਸ਼ੁਰੂ ਕਰਵਾਉਣ ਦੀ ਮੰਗ ਕੀਤੀ। ਨਰਮੇ ਦੀ ਐੱਮ.ਐੱਸ.ਪੀ. ਕੀਮਤ 8250 ਰੁਪਏ ਪ੍ਰਤੀ ਕੁਇੰਟਲ ਹੈ। ਜਾਣਕਾਰੀ ਮੁਤਾਬਕ ਸ਼ੁਰੂਆਤ ਵਿੱਚ ਦਾਣਾ ਮੰਡੀਆਂ ਵਿੱਚ ਪ੍ਰਾਈਵੇਟ ਵਪਾਰੀਆਂ ਨੇ ਨਰਮਾ 9100-9200 ਰੁਪਏ ਪ੍ਰਤੀ ਕੁਇੰਟਲ ਤੱਕ ਖਰੀਦਿਆ। ਮਗਰੋਂ ਭਾਅ 500 ਰੁਪਏ ਡਿੱਗ ਕੇ 8600 ਰੁਪਏ ‘ਤੇ ਆ ਗਿਆ। ਹੁਣ ਵੱਖ-ਵੱਖ ਢੇਰੀਆਂ ਦਾ ਭਾਅ 8100 ਤੋਂ 8600 ਰੁਪਏ ਵਿਚਕਾਰ ਚੱਲ ਰਿਹਾ ਹੈ ਜਦਕਿ ਕੁਝ ਢੇਰੀਆਂ 8800 ਰੁਪਏ ਤੱਕ ਵੀ ਵਿਕੀਆਂ ਹਨ। ਕਿਸਾਨਾਂ ਨੂੰ ਡਰ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਭਾਅ ਹੋਰ ਡਿੱਗ ਸਕਦਾ ਹੈ। ਮੰਗ-ਪੱਤਰ ਦੇਣ ਮਗਰੋਂ ਰਾਸ਼ਟਰੀ ਕਿਸਾਨ ਸੰਗਠਨ ਦੇ ਕੌਮੀ ਪ੍ਰਧਾਨ ਜਸਵੀਰ ਸਿੰਘ ਭੱਟੀ ਨੇ ਕਿਹਾ ਕਿ ਨਰਮੇ ਦੀਆਂ ਢੇਰੀਆਂ ਮੰਡੀਆਂ ਵਿੱਚ ਲੱਗਣੀਆਂ ਸ਼ੁਰੂ ਹੋ ਗਈਆਂ ਹਨ ਪਰ ਸੀ.ਸੀ.ਆਈ. ਵੱਲੋਂ ਪਹਿਲੀ ਨਵੰਬਰ ਤੋਂ ਖਰੀਦ ਸ਼ੁਰੂ ਕਰਨ ਦੇ ਫੈਸਲੇ ਨਾਲ ਕਿਸਾਨਾਂ ਨੂੰ ਪ੍ਰਾਈਵੇਟ ਵਪਾਰੀਆਂ ਦੇ ਰਹਿਮੋ-ਕਰਮ ‘ਤੇ ਛੱਡ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸੀ.ਸੀ.ਆਈ. ਸਮੇਂ ਸਿਰ ਮੰਡੀਆਂ ਵਿੱਚ ਨਾ ਪੁੱਜੀ ਤਾਂ ਭਾਅ ਹੋਰ ਡਿੱਗ ਸਕਦੇ ਹਨ। ਉਨ੍ਹਾਂ ਮੰਗ ਕੀਤੀ ਕਿ ਮੰਡੀਆਂ ਵਿੱਚ ਸੀ.ਸੀ.ਆਈ. ਦੀ ਮੌਜੂਦਗੀ ਤੁਰੰਤ ਯਕੀਨੀ ਬਣਾਈ ਜਾਵੇ ਤਾਂ ਜੋ ਭਾਅ ਡਿੱਗਣ ਦੀ ਸੂਰਤ ਵਿੱਚ ਕਿਸਾਨਾਂ ਨੂੰ ਘੱਟੋ-ਘੱਟ ਸਰਕਾਰੀ ਭਾਅ ਮਿਲ ਸਕੇ। ਕਿਸਾਨਾਂ ਨੇ ਮੰਗ ਰੱਖੀ ਕਿ ਝੋਨੇ ਦੀ ਨਮੀ ਤੇ ਵਜ਼ਨ ਸਿਰਫ਼ ਮਾਰਕੀਟ ਕਮੇਟੀ ਦੇ ਅਧਿਕਾਰਤ ਕੰਡਿਆਂ ਤੇ ਯੰਤਰਾਂ ਨਾਲ ਹੀ ਮਾਪਿਆ ਜਾਵੇ। ਇਸ ਤੋਂ ਇਲਾਵਾ ਮੰਡੀਆਂ ਅੰਦਰ ਕਿਸਾਨਾਂ ਲਈ ਪਾਣੀ-ਧਾਣੀ ਤੇ ਬੈਠਣ ਵਰਗੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ। ਕਿਸਾਨ ਜਥੇਬੰਦੀ ਨੇ ਦੁੱਧ ਦੇ ਭਾਅ ‘ਤੇ ਵੀ ਰੋਸ ਜਤਾਉਂਦਿਆਂ ਕਿਹਾ ਕਿ ਪਸ਼ੂ ਪਾਲਕਾਂ ਨੂੰ ਦੁੱਧ ਦਾ ਪੂਰਾ ਮੁੱਲ ਨਹੀਂ ਮਿਲ ਰਿਹਾ ਜਦਕਿ ਖਲ-ਵੜੇਵੇਂ ਤੇ ਪੱਠਿਆਂ ਦੇ ਖਰਚੇ ਅਸਮਾਨੀ ਚੜ੍ਹੇ ਪਏ ਹਨ। ਕਿਸਾਨਾਂ ਨੇ ਮੰਗ ਕੀਤੀ ਕਿ ਦੁੱਧ ਦੇ ਰੇਟ ਵਧਾ ਕੇ ਪਸ਼ੂ ਪਾਲਕਾਂ ਨੂੰ ਲਾਗਤ ਮੁਤਾਬਕ ਵਾਜਬ ਮੁੱਲ ਦਿਵਾਇਆ ਜਾਵੇ। ਦੂਜੇ ਪਾਸੇ, ਮਾਰਕੀਟ ਕਮੇਟੀ ਡੱਬਵਾਲੀ ਦੇ ਸਕੱਤਰ ਰਿਸ਼ੀ ਰਾਜ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਅਖ਼ਤਿਆਰ ਹੇਠਲੇ ਖਰੀਦ ਪ੍ਰਬੰਧਾਂ ਅਤੇ ਦਰਪੇਸ਼ ਮੁਸ਼ਕਲਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਗਲੀਆਂ ਦੇ ਨਿਰਮਾਣ ਦਾ ਕੰਮ ਅਧੂਰਾ ਹੋਣ ’ਤੇ ਪਿੰਡ ਵਾਸੀਆਂ ਵੱਲੋਂ ਰੋਸ ਵਿਖਾਵਾ ਅਗਲੀ ਖ਼ਬਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਸਰਕਾਰ ਪੀੜਤਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ: ਸੁਮਨ ਸੈਣੀ
Ad Position 24