26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਗਲੀਆਂ ਦੇ ਨਿਰਮਾਣ ਦਾ ਕੰਮ ਅਧੂਰਾ ਹੋਣ ’ਤੇ ਪਿੰਡ ਵਾਸੀਆਂ ਵੱਲੋਂ ਰੋਸ ਵਿਖਾਵਾ

ਕਾਲਾਂਵਾਲੀ/ਸਿਰਸਾ, 26 ਸਤੰਬਰ (ਭੁਪਿੰਦਰ ਪੰਨੀਵਾਲੀਆ)- ਪਿੰਡ ਕਾਲਾਂਵਾਲੀ ਦੇ ਪਿੰਡ ਵਾਸੀਆਂ ਗਲੀ ਦੇ ਨਿਰਮਾਣ ਦਾ ਕੰਮ ਅਧੂਰਾ ਹੋਣ ਕਰਕੇ ਰੋਸ ਵਿਖਾਵਾ ਕੀਤਾ। ਪਿੰਡ ਵਾਸੀਆਂ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਗਲੀ ਪਾਣੀ ਨਾਲ ਭਰ ਜਾਂਦੀ ਹੈ ਤੇ ਮੀਂਹ ਦਾ ਪਾਣੀ ਅਕਸਰ ਲੋਕਾਂ ਦੇ ਘਰਾਂ ਵਿੱਚ ਦਾਖਲ ਹੋ ਜਾਂਦਾ ਹੈ।

Ad Position 21
No active advertisement
ਅਜੀਤ ਡੈਸਕ 27-09-2026
ਕਾਲਾਂਵਾਲੀ/ਸਿਰਸਾ, 26 ਸਤੰਬਰ (ਭੁਪਿੰਦਰ ਪੰਨੀਵਾਲੀਆ)- ਪਿੰਡ ਕਾਲਾਂਵਾਲੀ ਦੇ ਪਿੰਡ ਵਾਸੀਆਂ ਗਲੀ ਦੇ ਨਿਰਮਾਣ ਦਾ ਕੰਮ ਅਧੂਰਾ ਹੋਣ ਕਰਕੇ ਰੋਸ ਵਿਖਾਵਾ ਕੀਤਾ। ਪਿੰਡ ਵਾਸੀਆਂ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਗਲੀ ਪਾਣੀ ਨਾਲ ਭਰ ਜਾਂਦੀ ਹੈ ਤੇ ਮੀਂਹ ਦਾ ਪਾਣੀ ਅਕਸਰ ਲੋਕਾਂ ਦੇ ਘਰਾਂ ਵਿੱਚ ਦਾਖਲ ਹੋ ਜਾਂਦਾ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਹ ਇਸ ਸਮੱਸਿਆ ਬਾਰੇ ਲੰਬੇ ਸਮੇਂ ਤੋਂ ਪੰਚਾਇਤ ਨੂੰ ਅਪੀਲ ਕਰ ਰਹੇ ਹਨ ਪਰ ਅਜੇ ਤੱਕ ਕੋਈ ਸਥਾਈ ਹੱਲ ਨਹੀਂ ਲੱਭਿਆ ਗਿਆ ਹੈ। ਪਾਲ ਸਿੰਘ ਪਟਵਾਰੀ ਦੇ ਘਰ ਤੋਂ ਲੈ ਕੇ ਜਸਪਾਲ ਸਿੰਘ ਮਾਸਟਰ ਦੇ ਘਰ ਤੱਕ ਇਹ ਗਲੀ ਅਧੂਰੀ ਹੈ। ਇਸ ਸਮੱਸਿਆ ਨੂੰ ਦੂਰ ਕਰਨ ਲਈ ਪਿੰਡ ਵਾਸੀਆਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਪੰਚਾਇਤ ਅਤੇ ਸਬੰਧਤ ਅਧਿਕਾਰੀਆਂ ਤੋਂ ਗਲੀ ਦੀ ਉਸਾਰੀ ਜਲਦੀ ਤੋਂ ਜਲਦੀ ਪੂਰੀ ਕਰਨ ਦੀ ਮੰਗ ਕੀਤੀ। ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਇਸ ਸਮੱਸਿਆ ਦਾ ਤੁਰੰਤ ਸਥਾਈ ਹੱਲ ਕੱਢਿਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੇ ਫ਼ਸਲ ਰਜਿਸਟਰੇਸ਼ਨ ਮੁੱਦਿਆਂ ਨੂੰ ਲੈ ਕੇ ਕੀਤਾ ਵਿਰੋਧ ਪ੍ਰਦਰਸ਼ਨ ਅਗਲੀ ਖ਼ਬਰ ਨਰਮੇ ਦੀ ਸਰਕਾਰੀ ਖਰੀਦ ਵਿੱਚ ਢਿੱਲ ਕਾਰਨ ਕਿਸਾਨਾਂ ਦੇ ਸਾਹ ਸੂਤੇ
Ad Position 24