29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਹਰ ਵਰਗ ਨੂੰ ਨਾਲ ਲੈ ਕੇ ਚੱਲੇਗੀ ਕਾਂਗਰਸ ਪਾਰਟੀ- ਕੈਰੋਂ

ਕੁਰਾਲੀ, 28 ਸਤੰਬਰ (ਬਿੱਲਾ ਅਕਾਲਗੜ੍ਹੀਆ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਖਰੜ ਤੋਂ ਗੁਰਿੰਦਰ ਸਿੰਘ ਕੈਰੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਵਿਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹੀ ਇਕੋ-ਇੱਕ ਅਜਿਹੀ ਪਾਰਟੀ ਹੈ ਜੋ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਦੀ ਹੈ, ਉਨ੍ਹਾਂ ਦਾ ਸਤਿਕਾਰ ਕਰਦੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਚੁੱਕਦੀ ਹੈ।

Ad Position 21
No active advertisement
ਅਜੀਤ ਡੈਸਕ 29-09-2026
ਕੁਰਾਲੀ, 28 ਸਤੰਬਰ (ਬਿੱਲਾ ਅਕਾਲਗੜ੍ਹੀਆ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਖਰੜ ਤੋਂ ਗੁਰਿੰਦਰ ਸਿੰਘ ਕੈਰੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਵਿਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹੀ ਇਕੋ-ਇੱਕ ਅਜਿਹੀ ਪਾਰਟੀ ਹੈ ਜੋ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਦੀ ਹੈ, ਉਨ੍ਹਾਂ ਦਾ ਸਤਿਕਾਰ ਕਰਦੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਚੁੱਕਦੀ ਹੈ। ਇਸ ਲਈ ਸੂਬੇ ਦੇ ਲੋਕ ਅੱਜ ਵੀ ਕਾਂਗਰਸ ਸਰਕਾਰ ਨੂੰ ਯਾਦ ਕਰ ਰਹੇ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕੋਸ ਰਹੇ ਹਨ। ਉਨ੍ਹਾਂ ਕਿਹਾ ਕਿ ਉਨਾਂ ਵਲੋਂ ਹਲਕੇ ਦੇ ਲੋਕਾਂ ਨਾਲ ਨਿਰੰਤਰ ਸੰਪਰਕ ਅਤੇ ਉਨ੍ਹਾਂ ਦੇ ਦੁੱਖ-ਸੁੱਖ ਵਿਚ ਸ਼ਾਮਿਲ ਹੋਣਾ ਹੀ ਉਨ੍ਹਾਂ ਦੀ ਰਾਜਨੀਤਿਕ ਅਤੇ ਸਮਾਜਿਕ ਪਛਾਣ ਹੈ। ਗੁਰਿੰਦਰ ਸਿੰਘ ਕੈਰੋਂ ਨੇ ਕਿਹਾ ਕਿ ਉਹ ਭਵਿੱਖ ਵਿਚ ਵੀ ਹਲਕਾ ਖਰੜ ਦੇ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣਗੇ ਅਤੇ ਹਰ ਵਰਗ ਦੀ ਆਵਾਜ਼ ਬਣ ਕੇ ਲੋਕ-ਸੇਵਾ ਲਈ ਹਮੇਸ਼ਾ ਹਾਜ਼ਰ ਰਹਿਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਦਿਆਂ ਹਰ ਵਰਗ ਦੀ ਆਵਾਜ਼ ਬਣਨ ਲਈ ਯਤਨਸ਼ੀਲ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ -42 ’ ਚ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਐਕਟ ਵਿਸ਼ੇ ’ ਤੇ ਇਕ ਜਾਗਰੂਕਤਾ ਭਾਸ਼ਨ ਕਰਵਾਇਆ ਅਗਲੀ ਖ਼ਬਰ ਰਮਨ ਬਹਿਲ ਨੇ ਪਿੰਡ ਜਾਫਰਪੁਰ ਵਿਖੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ
Ad Position 24