28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪਸ਼ੂ ਪਾਲਣ ਵਿਭਾਗ ਦੇ ਦਰਜਾ -4 ਕਰਮਚਾਰੀਆਂ ਵਲੋਂ ਕੈਂਪ ਦਫ਼ਤਰ ਵਿਖੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ

ਯਮੁਨਾਨਗਰ, 28 ਸਤੰਬਰ (ਗੁਰਦਿਆਲ ਸਿੰਘ ਨਿਮਰ)- ਸਰਵ ਕਰਮਚਾਰੀ ਸੰਘ ਹਰਿਆਣਾ ਨਾਲ ਸੰਬੰਧਿਤ ਹਰਿਆਣਾ ਪਸ਼ੂ ਪਾਲਣ ਵਿਭਾਗ ਦੇ ਦਰਜਾ-4 ਕਰਮਚਾਰੀਆਂ ਦੇ ਸੱਦੇ ‘ਤੇ, ਅੱਜ ਪਸ਼ੂ ਪਾਲਣ ਅਤੇ ਡੇਅਰੀ ਮੰਤਰੀ ਦੇ ਨਿਵਾਸ ਤੇ ਕੈਂਪ ਦਫ਼ਤਰ ਵਿਖੇ ਇਕ ਵਿਸ਼ਾਲ ਡੈਪੂਟੇਸ਼ਨ ਅਤੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਵਿਰੋਧ ਪ੍ਰਦਰਸ਼ਨ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਰਵੀ ਚੌਹਾਨ ਨੇ ਕੀਤੀ ਤੇ ਮੰਚ ਦਾ ਪ੍ਰਬੰਧਨ ਸੂਬਾ ਜਨਰਲ ਸਕੱਤਰ ਰਾਜੇਸ਼ ਨੇਗੀ ਤੇ ਸੂਬਾ ਸਕੱਤਰ ਤੇਜਿੰਦਰ ਖਰਬ ਨੇ ਸਾਂਝੇ ਤੌਰ ‘ਤੇ ਕੀਤਾ।

Ad Position 21
No active advertisement
ਕਰਮਚਾਰੀਆਂ ਤੋਂ ਮੰਗ ਪੱਤਰ ਪ੍ਰਾਪਤ ਕਰਦੇ ਹੋਏ ਨੇਪਾਲ ਸਿੰਘ ਰਾਣਾ। ਤਸਵੀਰ : ਨਿਮਰ 29-09-2026

ਯਮੁਨਾਨਗਰ, 28 ਸਤੰਬਰ (ਗੁਰਦਿਆਲ ਸਿੰਘ ਨਿਮਰ)- ਸਰਵ ਕਰਮਚਾਰੀ ਸੰਘ ਹਰਿਆਣਾ ਨਾਲ ਸੰਬੰਧਿਤ ਹਰਿਆਣਾ ਪਸ਼ੂ ਪਾਲਣ ਵਿਭਾਗ ਦੇ ਦਰਜਾ-4 ਕਰਮਚਾਰੀਆਂ ਦੇ ਸੱਦੇ ‘ਤੇ, ਅੱਜ ਪਸ਼ੂ ਪਾਲਣ ਅਤੇ ਡੇਅਰੀ ਮੰਤਰੀ ਦੇ ਨਿਵਾਸ ਤੇ ਕੈਂਪ ਦਫ਼ਤਰ ਵਿਖੇ ਇਕ ਵਿਸ਼ਾਲ ਡੈਪੂਟੇਸ਼ਨ ਅਤੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਵਿਰੋਧ ਪ੍ਰਦਰਸ਼ਨ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਰਵੀ ਚੌਹਾਨ ਨੇ ਕੀਤੀ ਤੇ ਮੰਚ ਦਾ ਪ੍ਰਬੰਧਨ ਸੂਬਾ ਜਨਰਲ ਸਕੱਤਰ ਰਾਜੇਸ਼ ਨੇਗੀ ਤੇ ਸੂਬਾ ਸਕੱਤਰ ਤੇਜਿੰਦਰ ਖਰਬ ਨੇ ਸਾਂਝੇ ਤੌਰ ‘ਤੇ ਕੀਤਾ। ਜਨਤਕ ਡੈਪੂਟੇਸ਼ਨ ‘ਤੇ ਪਹੁੰਚਣ ਤੋਂ ਪਹਿਲਾਂ ਕਰਮਚਾਰੀ ਕੰਬੋਜ ਧਰਮਸ਼ਾਲਾ ਵਿਖੇ ਇਕੱਠੇ ਹੋਏ। ਸਰਵ ਕਰਮਚਾਰੀ ਸੰਘ ਹਰਿਆਣਾ ਨਾਲ ਜੁੜੇ ਵੱਖ-ਵੱਖ ਵਿਭਾਗੀ ਸੰਗਠਨਾਂ ਦੇ ਸੂਬਾਈ ਆਗੂਆਂ ਤੇ ਕਰਮਚਾਰੀਆਂ ਨੇ ਹਿੱਸਾ ਲਿਆ, ਪਸ਼ੂ ਪਾਲਣ ਸ਼੍ਰੇਣੀ ਚੌਥੇ ਦੇ ਕਰਮਚਾਰੀਆਂ ਦੀਆਂ ਮੰਗਾਂ ਦਾ ਸਮਰਥਨ ਕੀਤਾ। ਸਰਵ ਕਰਮਚਾਰੀ ਸੰਘ ਹਰਿਆਣਾ ਦੇ ਸੂਬਾਈ ਸੀਨੀਅਰ ਉਪ ਪ੍ਰਧਾਨ ਜਰਨੈਲ ਸਿੰਘ ਅਤੇ ਸੂਬਾਈ ਪ੍ਰੈਸ ਸਕੱਤਰ ਗੁਲਸ਼ਨ ਭਾਰਦਵਾਜ ਨੇ ਕਿਹਾ ਕਿ ਸਰਕਾਰ ਵਲੋਂ ਵਾਅਦੇ ਦੀ ਉਲੰਘਣਾ ਕਾਰਨ ਕਰਮਚਾਰੀਆਂ ਵਿਚ ਵਿਆਪਕ ਰੋਸ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀਆਂ ਮੰਗਾਂ ਲੰਬੇ ਸਮੇਂ ਤੋਂ ਵਿਚਾਰ-ਵਟਾਂਦਰੇ ਅਤੇ ਪੱਤਰ ਵਿਹਾਰ ਰਾਹੀਂ ਉਠਾਈਆਂ ਜਾ ਰਹੀਆਂ ਹਨ ਪਰ ਸਮਝੌਤਿਆਂ ਦੇ ਬਾਵਜੂਦ ਆਦੇਸ਼ ਜਾਰੀ ਨਹੀਂ ਕੀਤੇ ਜਾ ਰਹੇ ਹਨ। 12 ਦਸੰਬਰ ਨੂੰ ਦਿੱਲੀ ਵਿਚ ਹੋਣ ਵਾਲੀ ਆਲ ਇੰਡੀਆ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੀ ਰੈਲੀ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਨੇ ਪੁਰਾਣੀ ਪੈਨਸ਼ਨ, ਠੇਕੇ ‘ਤੇ ਰੱਖੇ ਕਰਮਚਾਰੀਆਂ ਨੂੰ ਨਿਯਮਿਤ ਕਰਨ ਤੇ ਨਕਦੀ ਰਹਿਤ ਸਿਹਤ ਸੰਭਾਲ ਸਮੇਤ ਕਰਮਚਾਰੀ ਭਲਾਈ ਮੁੱਦਿਆਂ ‘ਤੇ ਸੰਘਰਸ਼ ਨੂੰ ਤੇਜ਼ ਕਰਨ ਦਾ ਸੱਦਾ ਦਿੱਤਾ। ਯੂਨੀਅਨ ਦੇ ਸੂਬਾਈ ਪ੍ਰਧਾਨ ਰਵੀ ਚੌਹਾਨ ਨੇ ਕਿਹਾ ਕਿ ਸਮੂਹਿਕ ਡੈਪੂਟੇਸ਼ਨ ਦੀ ਰਣਨੀਤੀ 8 ਜੁਲਾਈ ਨੂੰ ਪਸ਼ੂ ਪਾਲਣ ਮੰਤਰੀ ਦੇ ਨਿਵਾਸ ਸਥਾਨ ‘ਤੇ ਹੋਈ ਸੂਬਾਈ ਕਾਰਜਕਾਰਨੀ ਦੀ ਮੀਟਿੰਗ ਵਿਚ ਤੈਅ ਕੀਤੀ ਗਈ ਸੀ। ਇਸ ਤੋਂ ਬਾਅਦ, ਜ਼ਿਲ੍ਹਿਆਂ ਵਿਚ ਵਿਸਥਾਰਤ ਮੀਟਿੰਗਾਂ ਕੀਤੀਆਂ ਗਈਆਂ ਅਤੇ ਡਿਪਟੀ ਡਾਇਰੈਕਟਰ ਦਫ਼ਤਰਾਂ ਵਿਚ ਦੋ ਘੰਟੇ ਪ੍ਰਦਰਸ਼ਨ ਕੀਤੇ ਗਏ ਤੇ ਪਸ਼ੂ ਪਾਲਣ ਮੰਤਰੀ ਨੂੰ ਮੰਗਾਂ ਦੇ ਮੰਗ ਪੱਤਰ ਸੌਂਪੇ ਗਏ। ਉਨ੍ਹਾਂ ਅੱਗੇ ਕਿਹਾ ਕਿ 18 ਅਗਸਤ ਨੂੰ ਪਸ਼ੂ ਪਾਲਣ ਤੇ ਡੇਅਰੀ ਵਿਭਾਗ ਹਰਿਆਣਾ ਦੇ ਡਾਇਰੈਕਟਰ ਜਨਰਲ ਨਾਲ ਯੂਨੀਅਨ ਦੇ ਵਫ਼ਦ ਦੀ ਮੀਟਿੰਗ ਦੌਰਾਨ ਹੋਏ ਸਮਝੌਤੇ ‘ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਇਸ ਦੇ ਉਲਟ ਪਹਿਲਾਂ ਮੰਨੀਆਂ ਗਈਆਂ ਮੰਗਾਂ ਲਈ ਆਦੇਸ਼ ਜਾਰੀ ਕਰਨ ਦੀ ਬਜਾਏ, ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਲਗਾਤਾਰ ਲਟਕਾਇਆ ਜਾ ਰਿਹਾ ਹੈ। ਕਰਮਚਾਰੀਆਂ ਨੇ ਅੱਜ ਸ਼ਹਿਰ ਵਿਚ ਮਾਰਚ ਕੀਤਾ ਅਤੇ ਪਸ਼ੂ ਪਾਲਣ ਮੰਤਰੀ ਦੇ ਨਿਵਾਸ-ਕੈਂਪ ਦਫ਼ਤਰ ਵਿਖੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ ਤੇ ਇਕ ਮੰਗ ਪੱਤਰ ਸੌਂਪਿਆ। ਪਸ਼ੂ ਪਾਲਣ ਮੰਤਰੀ ਦੀ ਗੈਰਹਾਜ਼ਰੀ ਵਿਚ ਉਨ੍ਹਾਂ ਦੇ ਪੁੱਤਰ ਅਤੇ ਪ੍ਰਤੀਨਿਧੀ ਨੇਪਾਲ ਸਿੰਘ ਰਾਣਾ ਨੇ ਕਰਮਚਾਰੀਆਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ ਤੇ ਕਰਮਚਾਰੀਆਂ ਨੂੰ ਇਕ ਲਿਖਤੀ ਪੱਤਰ ਪੇਸ਼ ਕੀਤਾ ਜਿਸ ਵਿਚ 30 ਸਤੰਬਰ ਨੂੰ ਚੰਡੀਗੜ੍ਹ ਵਿਚ ਯੂਨੀਅਨ ਦੇ ਵਫ਼ਦ ਨਾਲ ਗੱਲਬਾਤ ਕਰਨ ਲਈ ਸਹਿਮਤੀ ਪ੍ਰਗਟਾਈ ਗਈ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਾਜੇਸ਼ ਨੇਗੀ, ਸੂਬਾ ਸਕੱਤਰ ਤੇਜਿੰਦਰ ਖਰਬ, ਸੂਬਾ ਖਜ਼ਾਨਚੀ ਅਨਿਲ ਸ਼ਰਮਾ ਤੇ ਦੇਵੀ ਸਿੰਘ ਸੌਰਭ ਨੇ ਚਿਤਾਵਨੀ ਦਿੱਤੀ ਕਿ ਜੇਕਰ 30 ਸਤੰਬਰ ਦੀ ਮੀਟਿੰਗ ਵਿਚ ਮੰਗਾਂ ‘ਤੇ ਠੋਸ ਫੈਸਲਾ ਨਹੀਂ ਲਿਆ ਜਾਂਦਾ ਅਤੇ 18 ਅਗਸਤ ਦੇ ਸਹਿਮਤੀ ਪੱਤਰ ਜਾਰੀ ਨਹੀਂ ਕੀਤੇ ਜਾਂਦੇ ਤਾਂ ਅੰਦੋਲਨ ਦੇ ਅਗਲੇ ਪੜਾਅ ਦਾ ਐਲਾਨ ਕਰਨ ਲਈ ਇਕ ਸੂਬਾ ਕਮੇਟੀ ਦੀ ਮੀਟਿੰਗ ਬੁਲਾਈ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਕਿਸਾਨ ਅਤੇ ਖੇਤੀਬਾੜੀ ਮਜ਼ਦੂਰ ਜੀਵਨ ਸੁਰੱਖਿਆ ਯੋਜਨਾ ਤਹਿਤ 75 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਅਗਲੀ ਖ਼ਬਰ ਕਿਸਾਨਾਂ ਨੂੰ ਝੋਨੇ ਦੀ ਖ਼ਰੀਦ ਵਿਚ ਕੋਈ ਮੁਸ਼ਕਿਲ ਨਹੀਂ ਆਉਣੀ ਚਾਹੀਦੀ- ਆਲ ਇੰਡੀਆ ਕਿਸਾਨ ਸਭਾ
Ad Position 24