ਨਾਬਾਲਗ ਲੜਕੀ ਦੇ ਅਗਵਾ ਅਤੇ ਜਬਰ ਜਨਾਹ ਮਾਮਲੇ ਵਿਚ ਮੁਲਜ਼ਮ ਗ੍ਰਿਫ਼ਤਾਰ
ਸਿਰਸਾ, 29 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਵਲ ਲਾਈਨਜ਼ ਥਾਣਾ ਪੁਲਿਸ ਨੇ ਇੱਕ ਨਾਬਾਲਗ ਲੜਕੀ ਦੇ ਅਗਵਾ ਅਤੇ ਜਬਰ ਜਨਾਹ ਮਾਮਲੇ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਕ੍ਰਿਸ਼ਨ ਕੁਮਾਰ ਪੁੱਤਰ ਸ਼ਿਵ ਦਿਆਲ ਵਾਸੀ ਨੱਥੂਸਰੀ ਚੌਪਟਾ ਵਜੋਂ ਹੋਈ ਹੈ।
ਸਿਰਸਾ, 29 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਵਲ ਲਾਈਨਜ਼ ਥਾਣਾ ਪੁਲਿਸ ਨੇ ਇੱਕ ਨਾਬਾਲਗ ਲੜਕੀ ਦੇ ਅਗਵਾ ਅਤੇ ਜਬਰ ਜਨਾਹ ਮਾਮਲੇ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਕ੍ਰਿਸ਼ਨ ਕੁਮਾਰ ਪੁੱਤਰ ਸ਼ਿਵ ਦਿਆਲ ਵਾਸੀ ਨੱਥੂਸਰੀ ਚੌਪਟਾ ਵਜੋਂ ਹੋਈ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਉਸਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਸਿਵਲ ਲਾਈਨਜ਼ ਥਾਣੇ ਦੇ ਇੰਚਾਰਜ ਨੇ ਦੱਸਿਆ ਕਿ ਪੀੜਤਾ ਦੇ ਪਿਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸਦੀ ਨਾਬਾਲਗ ਧੀ 30 ਜੁਲਾਈ 2026 ਨੂੰ ਸਕੂਲ ਗਈ ਸੀ। ਦੁਪਹਿਰ ਲਗਭਗ 1:30 ਵਜੇ ਉਸਨੂੰ ਸਕੂਲ ਤੋਂ ਇੱਕ ਫੋਨ ਆਇਆ ਜਿਸ ਵਿੱਚ ਦੱਸਿਆ ਗਿਆ ਕਿ ਕੁੜੀ ਦੋ ਹੋਰ ਕੁੜੀਆਂ ਨਾਲ ਕੁਝ ਸਮਾਨ ਖਰੀਦਣ ਗਈ ਸੀ ਪਰ ਵਾਪਸ ਨਹੀਂ ਆਈ। ਪਰਿਵਾਰ ਨੇ ਰਿਸ਼ਤੇਦਾਰਾਂ ਦੇ ਘਰਾਂ ਅਤੇ ਆਸ ਪਾਸ ਦੇ ਵੱਖ-ਵੱਖ ਥਾਵਾਂ ’ਤੇ ਉਸਦੀ ਕਾਫ਼ੀ ਭਾਲ ਕੀਤੀ ਪਰ ਕੋਈ ਸੁਰਾਗ ਨਹੀਂ ਮਿਲਿਆ। ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਇੱਕ ਅਣਪਛਾਤੇ ਵਿਅਕਤੀ ਵਿਰੁੱਧ ਅਗਵਾ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਦੌਰਾਨ ਪੁਲਿਸ ਟੀਮ ਨੂੰ ਮਹੱਤਵਪੂਰਨ ਜਾਣਕਾਰੀ ਮਿਲੀ ਜਿਸ ਕਾਰਨ ਉਸੇ ਦਿਨ ਥਾਣਾ ਨਾਥੂਸਰੀ ਚੌਪਟਾ ਖੇਤਰ ਤੋਂ ਨਾਬਾਲਗ ਲੜਕੀ ਨੂੰ ਬਰਾਮਦ ਕੀਤਾ ਗਿਆ। ਪੀੜਤਾ ਦਾ ਬਿਆਨ ਇੱਕ ਮਹਿਲਾ ਵਕੀਲ ਅਤੇ ਮਹਿਲਾ ਪੁਲੀਸ ਕਰਮਚਾਰੀਆਂ ਦੀ ਮੌਜੂਦਗੀ ਵਿੱਚ ਅਦਾਲਤ ਵਿੱਚ ਦਰਜ ਕੀਤਾ ਗਿਆ। ਇਸ ਤੋਂ ਬਾਅਦ ਉਸਦੀ ਕੌਂਸਲਿੰਗ ਅਤੇ ਡਾਕਟਰੀ ਜਾਂਚ ਕੀਤੀ ਗਈ। ਪੁਲਿਸ ਦੇ ਅਨੁਸਾਰ, ਮੈਡੀਕਲ ਰਿਪੋਰਟ ਅਤੇ ਇੱਕ ਕਾਨੂੰਨੀ ਸਲਾਹਕਾਰ ਦੀ ਰਾਏ ਦੇ ਆਧਾਰ ’ਤੇ ਮਾਮਲੇ ਵਿੱਚ ਜਬਰ ਜਨਾਹ ਅਤੇ ਪੋਕਸੋ ਐਕਟ ਦੀਆਂ ਸਬੰਧਤ ਧਾਰਾਵਾਂ ਜੋੜੀਆਂ ਗਈਆਂ। ਇਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਹੋਰ ਜਾਂਚ ਕੀਤੀ ਅਤੇ ਮੁਲਜ਼ਮ ਕ੍ਰਿਸ਼ਨ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ।