ਸਿਹਤ ਜਾਂਚ ਕੈਂਪ ’ਚ 200 ਮਰੀਜ਼ਾਂ ਦੀ ਜਾਂਚ
ਕਾਲਾਂਵਾਲੀ/ਸਿਰਸਾ, 30 ਸਤੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਲਹਿੰਗੇਵਾਲਾ ਵਿੱਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਿਸਾਨ ਸੰਘਰਸ਼ ਵਿੱਚ ਸ਼ਹੀਦ ਹੋਏ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਛੇਵਾਂ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ 43 ਖੂਨਦਾਨੀਆਂ ਨੇ ਸਵੈ-ਇੱਛਾ ਨਾਲ ਖੂਨਦਾਨ ਕੀਤਾ।
ਕਾਲਾਂਵਾਲੀ/ਸਿਰਸਾ, 30 ਸਤੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਲਹਿੰਗੇਵਾਲਾ ਵਿੱਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਿਸਾਨ ਸੰਘਰਸ਼ ਵਿੱਚ ਸ਼ਹੀਦ ਹੋਏ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਛੇਵਾਂ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ 43 ਖੂਨਦਾਨੀਆਂ ਨੇ ਸਵੈ-ਇੱਛਾ ਨਾਲ ਖੂਨਦਾਨ ਕੀਤਾ। ਪ੍ਰਬੰਧਕਾਂ ਵੱਲੋਂ ਸਾਰੇ ਖੂਨਦਾਨੀਆਂ ਨੂੰ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਿਹਤ ਜਾਂਚ ਕੈਂਪ ਵਿੱਚ ਲਗਭਗ ਦੋ ਸੌ ਮਰੀਜ਼ਾਂ ਨੇ ਰਜਿਸਟਰੇਸ਼ਨ ਕਰਵਾਈ। ਐਸ.ਪੀ.ਐਸ. ਹਸਪਤਾਲ ਤੇ ਐਸ.ਜੀ.ਐਸ. ਸਰਦਾਰ ਗੁਰਚਰਨ ਸਿੰਘ ਹਸਪਤਾਲ ਦੇ ਮਾਹਿਰ ਡਾਕਟਰਾਂ ਨੇ ਹੱਡੀਆਂ, ਦਿਲ, ਸ਼ੂਗਰ, ਗੁਰਦੇ, ਅੱਖਾਂ ਦੀ ਜਾਂਚ ਤੇ ਔਰਤਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਚੈੱਕਅੱਪ ਕੀਤਾ। ਇਸ ਮੌਕੇ ਹਰਜੀਤ ਸਿੰਘ, ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਗੁਰਜੀਤ ਸਿੰਘ, ਹਰਦੇਵ ਸਿੰਘ ਖਾਲਸਾ, ਪ੍ਰਗਟ ਸਿੰਘ, ਲੱਖਾ ਸਿੰਘ ਅਲੀਕਾਂ ਪ੍ਰਧਾਨ ਹਰਿਆਣਾ ਕਿਸਾਨ ਮੰਚ ਟੀਮ ਤੇ ਸਾਰੇ ਵਲੰਟੀਅਰਾਂ ਨੇ ਸ਼ਲਾਘਾਯੋਗ ਯੋਗਦਾਨ ਪਾਇਆ।