01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸਮਾਧਾਨ ਕੈਂਪ ਵਿੱਚ ਐਸ.ਡੀ.ਐਮ. ਟੋਹਾਣਾ ਆਕਾਸ਼ ਸ਼ਰਮਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਟੋਹਾਣਾ, 1 ਅਕਤੂਬਰ (ਮਨਜੀਤ ਸਿੰਘ)- ਨਾਗਰਿਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਵੀਰਵਾਰ ਨੂੰ ਲਗਾਏ ਗਏ ਸਬ-ਡਵੀਜ਼ਨ ਪੱਧਰੀ ਸਮਾਧਾਨ ਕੈਂਪ ਵਿੱਚ ਐਸ. ਡੀ.

Ad Position 21
No active advertisement
ਅਜੀਤ ਡੈਸਕ 02-10-2026
ਟੋਹਾਣਾ, 1 ਅਕਤੂਬਰ (ਮਨਜੀਤ ਸਿੰਘ)- ਨਾਗਰਿਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਵੀਰਵਾਰ ਨੂੰ ਲਗਾਏ ਗਏ ਸਬ-ਡਵੀਜ਼ਨ ਪੱਧਰੀ ਸਮਾਧਾਨ ਕੈਂਪ ਵਿੱਚ ਐਸ.ਡੀ.ਐਮ. ਟੋਹਾਣਾ ਆਕਾਸ਼ ਸ਼ਰਮਾ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਕੈਂਪ ਵਿੱਚ ਕੁੱਲ 6 ਅਰਜ਼ੀਆਂ ਪ੍ਰਾਪਤ ਹੋਈਆਂ ਜਿਨ੍ਹਾਂ ਵਿੱਚ 2 ਪਰਿਵਾਰ ਪਛਾਣ ਪੱਤਰ ਤੇ ਇੱਕ-ਇੱਕ ਖੁਰਾਕ ਤੇ ਸਪਲਾਈ ਵਿਭਾਗ, ਦੱਖਣੀ ਹਰਿਆਣਾ ਬਿਜਲੀ ਵੰਡ ਨਿਗਮ, ਪੈਨਸ਼ਨ ਤੇ ਬੀ.ਡੀ.ਪੀ.ਓ. ਦਫ਼ਤਰ ਨਾਲ ਸਬੰਧਤ ਸਨ। ਐਸ.ਡੀ.ਐਮ. ਨੇ ਸਾਰੀਆਂ ਅਰਜ਼ੀਆਂ ਸਬੰਧਤ ਵਿਭਾਗਾਂ ਨੂੰ ਭੇਜਦਿਆਂ ਲੋੜੀਂਦੀ ਕਾਰਵਾਈ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਜਨਤਕ ਸ਼ਿਕਾਇਤ ਨੂੰ ਬੇਲੋੜਾ ਲੰਬਿਤ ਨਾ ਰੱਖਿਆ ਜਾਵੇ ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਾਰਦਰਸ਼ੀ ਢੰਗ ਨਾਲ ਹੱਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸਮਾਧਾਨ ਕੈਂਪ ਹਰ ਸੋਮਵਾਰ ਤੇ ਵੀਰਵਾਰ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਲਗਾਏ ਜਾਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੇ ਸਿਖਲਾਈ ਰਾਹੀਂ ਆਧੁਨਿਕ ਤਕਨੀਕੀ ਹੁਨਰ ਹਾਸਿਲ ਕੀਤੇ ਅਗਲੀ ਖ਼ਬਰ ਪ੍ਰਤਾਪ ਸਿੰਘ ਕੈਰੋਂ ਦੀਆਂ ਵਿਕਾਸ ਮੁਖੀ ਨੀਤੀਆਂ ਨੇ ਪੰਜਾਬ ਨੂੰ ਦਿੱਤੀ ਨਵੀਂ ਦਿਸ਼ਾ-ਪ੍ਰਤਾਪ ਸਿੰਘ ਬਾਜਵਾ ਸੰਦੀਪ ਕੁਮਾਰ...
Ad Position 24