01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

13 ਸਾਲਾ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ 75 ਸਾਲਾ ਵਿਅਕਤੀ ਗ੍ਰਿਫ਼ਤਾਰ

ਯਮੁਨਾਨਗਰ, 1 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਛਪਰ ਪੁਲਿਸ ਸਟੇਸ਼ਨ ਦੀ ਟੀਮ ਨੇ 13 ਸਾਲਾ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ਵਿਚ ਇਕ 75 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਥਾਣਾ ਖੇਤਰ ਵਿਚ ਰਹਿਣ ਵਾਲੀ ਇਕ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ 75 ਸਾਲਾ ਮੁਲਜ਼ਮ ਉਸ ਦੇ ਪਿੰਡ ਦਾ ਰਹਿਣ ਵਾਲਾ ਜਸਮੇਰ ਸਿੰਘ ਉਸ ਦੀ 13 ਸਾਲਾ ਧੀ ਨੂੰ ਆਪਣੇ ਘਰ ਲੈ ਗਿਆ ਤੇ ਉਸ ਨਾਲ ਛੇੜਛਾੜ ਕੀਤੀ।

Ad Position 21
No active advertisement
ਛੇੜਛਾੜ ਦੇ ਮਾਮਲੇ ਵਿਚ ਫੜ੍ਹਿਆ ਗਿਆ ਵਿਅਕਤੀ ਪੁਲਿਸ ਦੀ ਹਿਰਾਸਤ ਵਿਚ। ਤਸਵੀਰ : ਨਿਮਰ 02-10-2026
ਯਮੁਨਾਨਗਰ, 1 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਛਪਰ ਪੁਲਿਸ ਸਟੇਸ਼ਨ ਦੀ ਟੀਮ ਨੇ 13 ਸਾਲਾ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ਵਿਚ ਇਕ 75 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਥਾਣਾ ਖੇਤਰ ਵਿਚ ਰਹਿਣ ਵਾਲੀ ਇਕ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ 75 ਸਾਲਾ ਮੁਲਜ਼ਮ ਉਸ ਦੇ ਪਿੰਡ ਦਾ ਰਹਿਣ ਵਾਲਾ ਜਸਮੇਰ ਸਿੰਘ ਉਸ ਦੀ 13 ਸਾਲਾ ਧੀ ਨੂੰ ਆਪਣੇ ਘਰ ਲੈ ਗਿਆ ਤੇ ਉਸ ਨਾਲ ਛੇੜਛਾੜ ਕੀਤੀ। ਇਸ ਸ਼ਿਕਾਇਤ ਦੇ ਆਧਾਰ ‘ਤੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਲਈ ਸਬ - ਇੰਸਪੈਕਟਰ ਰੁਚੀ ਦੀ ਅਗਵਾਈ ਹੇਠ ਇਕ ਟੀਮ ਬਣਾਈ ਗਈ ਸੀ। ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਜਸਮੇਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਗਿਆ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਤੇ ਪੜ੍ਹਾਈ ਵੱਲ ਧਿਆਨ ਦੇਣ ਵਿਦਿਆਰਥੀ : ਡੀ.ਐੱਸ.ਪੀ. ਜੈ ਭਗਵਾਨ ਅਗਲੀ ਖ਼ਬਰ ਜਦੋਂ ਦਾਦੀ ਖ਼ਿਲਾਫ਼ ਹੀ ਰਿਪੋਰਟ ਲਿਖਵਾਉਣ ਥਾਣੇ ਪੁੱਜਿਆ
Ad Position 24