01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਕੁਰੂਕਸ਼ੇਤਰ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤ ਨੇ ਰੋਸ ਪ੍ਰਦਰਸ਼ਨ ਕਰ ਕੇ ਸੀ. ਟੀ. ਐਮ. ਨੂੰ ਸੌਂਪਿਆ ਮੰਗ ਪੱਤਰ

ਕਰਨਾਲ, 1 ਅਕਤੂਬਰ (ਗੁਰਮੀਤ ਸਿੰਘ ਸੱਗੂ)- ਕੁਰੂਕਸ਼ੇਤਰ ਵਿਖੇ ਸਿੱਖ ਸੰਗਤ ਨੇ ਰੋਸ ਪ੍ਰਦਰਸ਼ਨ ਕਰਦਿਆਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਦੀ ਅਪੀਲ ਕੀਤੀ। ਸਿੱਖ ਸੰਗਤ ਕੁਰੂਕਸ਼ੇਤਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਇਕੱਤਰ ਹੋਈ ਅਤੇ ਇਥੋਂ ਵੱਖ-ਵੱਖ ਸਾਧਨਾਂ ਰਾਹੀਂ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚੀ।

Ad Position 21
No active advertisement
ਅਜੀਤ ਡੈਸਕ 02-10-2026
ਕਰਨਾਲ, 1 ਅਕਤੂਬਰ (ਗੁਰਮੀਤ ਸਿੰਘ ਸੱਗੂ)- ਕੁਰੂਕਸ਼ੇਤਰ ਵਿਖੇ ਸਿੱਖ ਸੰਗਤ ਨੇ ਰੋਸ ਪ੍ਰਦਰਸ਼ਨ ਕਰਦਿਆਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਦੀ ਅਪੀਲ ਕੀਤੀ। ਸਿੱਖ ਸੰਗਤ ਕੁਰੂਕਸ਼ੇਤਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਇਕੱਤਰ ਹੋਈ ਅਤੇ ਇਥੋਂ ਵੱਖ-ਵੱਖ ਸਾਧਨਾਂ ਰਾਹੀਂ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚੀ। ਸੰਗਤ ਨੇ ਪਹਿਲਾਂ ਜ਼ਿਲ੍ਹੇ ਦੇ ਡੀ. ਸੀ. ਨੂੰ ਮੰਗ ਪੱਤਰ ਦੇਣ ਦੀ ਮੰਗ ਕੀਤੀ ਪਰ ਡੀ. ਸੀ. ਦੇ ਕਿਸੇ ਮੀਟਿੰਗ ਵਿਚ ਹੋਣ ਕਾਰਨ ਦੇਸ਼ ਦੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਦੇ ਨਾਂਅ ਸੀ. ਟੀ. ਐਮ. ਅਸ਼ੀਸ਼ ਕੁਮਾਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰ ਮੇਜਰ ਸਿੰਘ ਅਤੇ ਗੁਰਨਾਮ ਸਿੰਘ ਲਾਡੀ ਡਬਰੀ ਨੇ ਕਿਹਾ ਕਿ ਬੰਦੀ ਸਿੱਖ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਇਸ ਦੇ ਬਾਵਜੂਦ ਸਰਕਾਰ ਵਲੋਂ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਸਿੱਖ ਸੰਗਤ ਦੀ ਮੰਗ ਹੈ ਕਿ ਬੰਦੀ ਸਿੱਖਾਂ ਨੂੰ ਰਿਹਾਅ ਕੀਤਾ ਜਾਵੇ। ਇਸ ਦੌਰਾਨ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਐਡੀਸ਼ਨਲ ਸਕੱਤਰ ਰਾਜਪਾਲ ਸਿੰਘ ਦੁਨੀਆ ਮਾਜਰਾ ਪੀ. ਏ., ਉਪ ਸਕੱਤਰ ਅਮਰਿੰਦਰ ਸਿੰਘ, ਉਪ ਸਕੱਤਰ ਰੁਪਿੰਦਰ ਸਿੰਘ, ਫਲਾਇੰਗ ਇੰਚਾਰਜ ਜੱਜ ਸਿੰਘ, ਆਈ. ਟੀ. ਵਿਭਾਗ ਦੇ ਇੰਚਾਰਜ ਹਰਕੀਰਤ ਸਿੰਘ, ਅਮਲਾ ਸ਼ਾਖਾ ਦੇ ਇੰਚਾਰਜ ਹਰਵਿੰਦਰ ਸਿੰਘ, ਮੈਨੇਜਰ ਹਰਮੀਤ ਸਿੰਘ ਤੇ ਹੋਰ ਸਟਾਫ਼ ਵੀ ਇਸ ਧਰਨੇ ਵਿਚ ਸ਼ਾਮਿਲ ਹੋਇਆ। ਜ਼ਿਕਰਯੋਗ ਹੈ ਕਿ 11 ਸਤੰਬਰ ਨੂੰ ਸਿੱਖ ਸੰਗਤ ਵਲੋਂ ਧਰਮਨਗਰੀ ਵਿਚ ਇਸ ਧਰਨੇ ਦੀ ਸ਼ੁਰੂਆਤ ਕੀਤੀ ਗਈ ਸੀ ਤੇ ਹਰ ਰੋਜ਼ ਸ਼ਾਮ 4 ਤੋਂ 5 ਵਜੇ ਤੱਕ ਸੰਗਤ ਮੀਰੀ-ਪੀਰੀ ਚੌਕ ਵਿਖੇ ਧਰਨਾ ਦੇ ਕੇ ਆਪਣਾ ਰੋਸ ਪ੍ਰਗਟ ਕਰ ਰਹੀ ਸੀ।
Ad Position 22
No active advertisement
ਪਿਛਲੀ ਖ਼ਬਰ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀ.ਬੀ.ਆਈ. ਜਾਂਚ ਦੀ ਕਿਉਂ ਮੰਗ ਕਰ ਰਹੇ ਹਨ-ਬਲਤੇਜ ਪੰਨੂ ਅਗਲੀ ਖ਼ਬਰ ਨੱਥੂਵਾਲ ਵਿਖੇ ਅੱਜ ਲੱਗੇਗਾ ਦਸਤਾਰ ਸਿਖਲਾਈ ਕੈਂਪ - ਐਡਵੋਕੇਟ ਅਮਨਪ੍ਰੀਤ ਕੌਰ
Ad Position 24