03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਨਵਪ੍ਰਤਾਪ ਸਿੰਘ ਨੇ ਸ਼ੂਟਿੰਗ ਪ੍ਰਤੀਯੋਗਤਾ ’ਚ ਜਿੱਤਿਆ ਕਾਂਸੀ ਦਾ ਤਗਮਾ

ਜਲੰਧਰ, 3 ਅਕਤੂਬਰ (ਡਾ. ਜਤਿੰਦਰ ਸਾਬੀ) ਖੇਡਾਂ ਵਤਨ ਪੰਜਾਬ ਦੀਆਂ’ ਦੇ ਤਹਿਤ ਕਰਵਾਈ ਗਈ ਸ਼ੂਟਿੰਗ ਪ੍ਰਤੀਯੋਗਿਤਾ ਵਿੱਚ ਬੀ.

Ad Position 21
No active advertisement
ਅਜੀਤ ਡੈਸਕ 04-10-2026
ਜਲੰਧਰ, 3 ਅਕਤੂਬਰ (ਡਾ. ਜਤਿੰਦਰ ਸਾਬੀ) ਖੇਡਾਂ ਵਤਨ ਪੰਜਾਬ ਦੀਆਂ’ ਦੇ ਤਹਿਤ ਕਰਵਾਈ ਗਈ ਸ਼ੂਟਿੰਗ ਪ੍ਰਤੀਯੋਗਿਤਾ ਵਿੱਚ ਬੀ.ਐਸ.ਐਫ. ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਨਵਪ੍ਰਤਾਪ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਮਗਾ ਆਪਣੇ ਨਾਂਅ ਕੀਤਾ । ਨਵਪ੍ਰਤਾਪ ਸਿੰਘ ਨੇ ਮੁਕਾਬਲੇ ਦੌਰਾਨ ਸ਼ਾਨਦਾਰ ਖੇਡ ਹੁਨਰ, ਇਕਾਗਰਤਾ ਅਤੇ ਆਤਮਵਿਸ਼ਵਾਸ ਦਾ ਪ੍ਰਦਰਸ਼ਨ ਕਰਦਿਆਂ ਇਹ ਮਾਣਮੱਤੀ ਉਪਲਬਧੀ ਹਾਸਲ ਕੀਤੀ। ਉਸ ਦੀ ਇਸ ਕਾਮਯਾਬੀ ਨਾਲ ਪਰਿਵਾਰਕ ਮੈਂਬਰਾਂ, ਸਕੂਲ ਦੇ ਅਧਿਆਪਕਾਂ, ਕੋਚਾਂ ਅਤੇ ਸਾਥੀ ਵਿਦਿਆਰਥੀਆਂ ਵਿੱਚ ਖੁਸ਼ੀ ਦੀ ਲਹਿਰ ਹੈ।ਨਵਪ੍ਰਤਾਪ ਸਿੰਘ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਕੋਚ ਰਵੀ ਕੁਮਾਰ, ਕਰਨਲ ਸ਼ਾਰਪ ਸ਼ੂਟਰ, ਅਕੈਡਮੀ ਦੇ ਟ੍ਰੇਨਰਾਂ, ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਦਿੰਦਿਆਂ ਕਿਹਾ ਕਿ ਇਹ ਤਮਗਾ ਉਸ ਨੂੰ ਆਉਣ ਵਾਲੀਆਂ ਪ੍ਰਤੀਯੋਗਿਤਾਵਾਂ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗਾ। ਉਸ ਨੇ ਕਿਹਾ ਕਿ ਉਸ ਦਾ ਟੀਚਾ ਭਵਿੱਖ ਵਿੱਚ ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੇ ਪਰਿਵਾਰ, ਸਕੂਲ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ < ਹਾਕੀ ਅਧਿਕਾਰੀ ਦੀ ਸ਼ਿਕਾਇਤ ਤੋਂ ਬਾਅਦ ਕਾਰਵਾਈ ਅਗਲੀ ਖ਼ਬਰ ਸਮਾਜ ਸੇਵਾ ਲਈ ਹਮੇਸ਼ਾ ਤੱਤਪਰ ਰਹਿਣ ਵਾਲੇ ਮਾ: ਬਲਜਿੰਦਰ ਜਲਾਲ ਦਾ ਕੈਨੇਡਾ ’ਚ ਸਨਮਾਨ
Ad Position 24