03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਦੁੱਧ ਦੇ ਰੇਟ ਵਧਾਏ ਜਾਣ ਦੀ ਮੰਗ ਨੂੰ ਲੈ ਕੇ ਪਸ਼ੂ ਪਾਲਕਾਂ ਤੇ ਕਿਸਾਨਾਂ ਦੀ ਤਿੰਨ ਰੋਜ਼ਾ ਹੜਤਾਲ ਖਤਮ

ਸਿਰਸਾ, 3 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਦੁੱਧ ਦੇ ਰੇਟ ਵਧਾਏ ਜਾਣ ਦੀ ਮੰਗ ਨੂੰ ਲੈ ਕੇ ਪਸ਼ੂ ਪਾਲਕਾਂ ਤੇ ਕਿਸਾਨਾਂ ਦੀ ਤਿੰਨ ਰੋਜ਼ਾ ਹੜਤਾਲ ਅੱਜ ਖਤਮ ਹੋ ਗਈ। ਕਿਸਾਨਾਂ ਤੇ ਪਸ਼ੂ ਪਾਲਕਾਂ ਨੇ ਸਰਕਾਰ ਨੂੰ ਇੱਕ ਹਫ਼ਤੇ ’ਚ ਦੁੱਧ ਦੇ ਰੇਟ ਵਧਾਏ ਜਾਣ ਦਾ ਅਲਟੀਮੇਟਮ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 04-10-2026
ਸਿਰਸਾ, 3 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਦੁੱਧ ਦੇ ਰੇਟ ਵਧਾਏ ਜਾਣ ਦੀ ਮੰਗ ਨੂੰ ਲੈ ਕੇ ਪਸ਼ੂ ਪਾਲਕਾਂ ਤੇ ਕਿਸਾਨਾਂ ਦੀ ਤਿੰਨ ਰੋਜ਼ਾ ਹੜਤਾਲ ਅੱਜ ਖਤਮ ਹੋ ਗਈ। ਕਿਸਾਨਾਂ ਤੇ ਪਸ਼ੂ ਪਾਲਕਾਂ ਨੇ ਸਰਕਾਰ ਨੂੰ ਇੱਕ ਹਫ਼ਤੇ ’ਚ ਦੁੱਧ ਦੇ ਰੇਟ ਵਧਾਏ ਜਾਣ ਦਾ ਅਲਟੀਮੇਟਮ ਦਿੱਤਾ ਹੈ। ਦੁੱਧ ਦੇ ਰੇਟ ਨਾ ਵਧਾਏ ਜਾਣ ’ਤੇ ਤਿੱਖੇ ਅੰਦੋਲਨ ਦੀ ਚਿਤਾਵਨੀ ਦਿੱਤੀ ਹੈ। ਕਿਸਾਨ ਆਗੂ ਜਸਬੀਰ ਸਿੰਘ ਭੱਟੀ, ਹੰਸ ਰਾਜ, ਹਰਪ੍ਰੀਤ, ਸੁਰਜੀਤ ਸਿੰਘ ਬੇਗੂ ਨੇ ਦੱਸਿਆ ਹੈ ਕਿ ਦੁੱਧ ਦੇ ਰੇਟ ਵਧਾਏ ਜਾਣ ਦੀ ਮੰਗ ਨੂੰ ਲੈ ਕੇ ਤਿੰਨ ਰੋਜ਼ਾ ਹੜਤਾਲ ਦਾ ਸੱਦਾ ਦਿੱਤਾ ਗਿਆ ਸੀ, ਜੋ ਸਫਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਇੱਕ ਹਫ਼ਤੇ ਦਾ ਅਲਟੀਮੇਟਮ ਦਿੱਤਾ ਗਿਆ ਹੈ। ਜੇ ਸਰਕਾਰ ਨੇ ਫੈਟ ਦੇ ਹਿਸਾਬ ਨਾਲ ਦੁੱਧ ਦੇ ਰੇਟ ਨਹੀਂ ਵਧਾਏ ਤਾਂ ਕਿਸਾਨ ਜਥੇਬੰਦੀਆਂ ਤੇ ਪਸ਼ੂ ਪਾਲਕ ਰਲ ਕੇ ਤਿੱਖਾ ਅੰਦੋਲਨ ਕਰਨ ਲਈ ਮਜ਼ਬੂਰ ਹੋਣਗੇ। ਉਨ੍ਹਾਂ ਨੇ ਕਿਹਾ ਕਿ ਪਸ਼ੂ ਪਾਲਣ ਦੀ ਲਾਗਤ ਤੇ ਖਲ, ਬਿਨੋਲੇ ਦੇ ਰੇਟ ਕਾਫੀ ਵਧ ਗਏ ਹਨ ਜਿਸ ਕਾਰਨ ਪਸ਼ੂ ਪਾਲਕ ਤੇ ਕਿਸਾਨ ਘਾਟੇ ’ਚ ਦੁੱਧ ਵੇਚਣ ਲਈ ਮਜ਼ਬੂਰ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੱਝ ਦੇ ਦੁੱਧ ਦਾ ਰੇਟ ਘੱਟੋ ਘੱਟ ਸੌ ਰੁਪਏ ਤੇ ਗਾਂ ਦਾ ਦੁੱਧ 80 ਰੁਪਏ ਲੀਟਰ ਹੋਣਾ ਚਾਹੀਦਾ ਹੈ। ਹੜਤਾਲ ਦੌਰਾਨ ਦੁੱਧੀਆਂ ਤੇ ਕਿਸਾਨਾਂ ਤੇ ਪਸ਼ੂ ਪਾਲਕਾਂ ਵਿਚਾਲੇ ਤਿੱਖੀ ਬਹਿਸ ਵੀ ਹੋਈ। ਇਸ ਦੌਰਾਨ ਤਕਰੀਬਨ ਇੱਕ ਹਜ਼ਾਰ ਲੀਟਰ ਦੁੱਧ ਗੁਰਦੁਆਰੇ ਤੇ ਮੰਦਰਾਂ ’ਚ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ 24 ਬੋਤਲ ਦੇਸੀ ਸ਼ਰਾਬ ਸਮੇਤ ਇਕ ਕਾਬੂ ਅਗਲੀ ਖ਼ਬਰ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ ਹੈ-ਨਾਇਬ ਸਿੰਘ ਸੈਣੀ
Ad Position 24