05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸੇਵਾ ਸੰਕਲਪ ਅਭਿਆਨ ਦੇ ਤਹਿਤ ਸਿੰਗਲ-ਯੂਜ਼ ਪਲਾਸਟਿਕ ਵਿਰੁੱਧ ਚਲਾਈ ਜਾਗਰੂਕਤਾ ਮੁਹਿੰਮ

ਸਿਰਸਾ, 4 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸੇਵਾ ਸੰਕਲਪ ਅਭਿਆਨ ਦੇ ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਨਗਰ ਕੌਂਸਲਾਂ ਅਤੇ ਨਗਰ ਪਾਲਿਕਾਵਾਂ ਨੇ ਸਿੰਗਲ-ਯੂਜ਼ ਪਲਾਸਟਿਕ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਗਈ। ਮੁਹਿੰਮ ਦੌਰਾਨ ਲੋਕਾਂ ਨੂੰ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਵਾਤਾਵਰਣ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਕੱਪੜੇ ਦੇ ਥੈਲੇ ਵੰਡੇ ਗਏ।

Ad Position 21
No active advertisement
ਅਜੀਤ ਡੈਸਕ 05-10-2026
ਸਿਰਸਾ, 4 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸੇਵਾ ਸੰਕਲਪ ਅਭਿਆਨ ਦੇ ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਨਗਰ ਕੌਂਸਲਾਂ ਅਤੇ ਨਗਰ ਪਾਲਿਕਾਵਾਂ ਨੇ ਸਿੰਗਲ-ਯੂਜ਼ ਪਲਾਸਟਿਕ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਗਈ। ਮੁਹਿੰਮ ਦੌਰਾਨ ਲੋਕਾਂ ਨੂੰ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਵਾਤਾਵਰਣ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਕੱਪੜੇ ਦੇ ਥੈਲੇ ਵੰਡੇ ਗਏ। ਕੌਂਸਲਰਾਂ ਅਤੇ ਵਾਰਡ ਕਮੇਟੀ ਦੇ ਮੈਂਬਰਾਂ ਨੇ ਸਮਾਗਮਾਂ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਲੋਕਾਂ ਨੂੰ ਖਰੀਦਦਾਰੀ ਲਈ ਕੱਪੜੇ ਜਾਂ ਹੋਰ ਵਾਤਾਵਰਣ ਅਨੁਕੂਲ ਬੈਗਾਂ ਦੀ ਵਰਤੋਂ ਕਰਨ ਅਤੇ ਪਲਾਸਟਿਕ ਬੈਗਾਂ ਤੋਂ ਬਚਣ ਦੀ ਅਪੀਲ ਕੀਤੀ। ਦੁਕਾਨਦਾਰਾਂ ਨੂੰ ਗਾਹਕਾਂ ਨੂੰ ਸਾਮਾਨ ਲਈ ਸਿੰਗਲ-ਯੂਜ਼ ਪਲਾਸਟਿਕ ਬੈਗਾਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਦੀ ਵੀ ਅਪੀਲ ਕੀਤੀ ਗਈ। ਉਨ੍ਹਾਂ ਨੂੰ ਪਲਾਸਟਿਕ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਗਾਹਕਾਂ ਨੂੰ ਪਲਾਸਟਿਕ ਦੀ ਵਰਤੋਂ ਤੋਂ ਬਚਣ ਲਈ ਉਤਸ਼ਾਹਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਖਰੀਦ ਲਈ ਲਾਗੂ ਕੀਤੇ ਗਏ ਨਵੇਂ ਨਿਯਮਾਂ ਦੇ ਵਿਰੋਧ ’ਚ ਕਿਸਾਨਾਂ ਨੇ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਚੈੱਕ ਬਾਊਂਸ ਦੇ 63 ਕੇਸਾਂ ਦਾ ਹੋਇਆ ਨਿਪਟਾਰਾ
Ad Position 24