06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਇਤਿਹਾਸਕ ਗੁਰਦੁਆਰਾ ਨਾਨਕ ਪਿਆਊ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਪੁਰਬ ਮਨਾਇਆ

ਨਵੀਂ ਦਿੱਲੀ, 5 ਅਕਤੂਬਰ (ਜਗਤਾਰ ਸਿੰਘ)- ਇਤਿਹਾਸਕ ਗੁਰਦੁਆਰਾ ਨਾਨਕ ਪਿਆਊ ਸਾਹਿਬ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਾਇਆ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਾਏ ਗਏ ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।

Ad Position 21
No active advertisement
ਅਜੀਤ ਡੈਸਕ 06-10-2026
ਨਵੀਂ ਦਿੱਲੀ, 5 ਅਕਤੂਬਰ (ਜਗਤਾਰ ਸਿੰਘ)- ਇਤਿਹਾਸਕ ਗੁਰਦੁਆਰਾ ਨਾਨਕ ਪਿਆਊ ਸਾਹਿਬ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਾਇਆ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਾਏ ਗਏ ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਸੰਬੋਧਨ ਕਰਦੇ ਹੋਏ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਤੇ ਧਰਮ ਪ੍ਰਚਾਰ ਮੁਖੀ ਜਸਪ੍ਰੀਤ ਸਿੰਘ ਕਰਮਸਰ ਨੇ ਸੰਗਤਾਂ ਨਾਲ ਗੁਰਮਤਿ ਵਿਚਾਰ ਸਾਂਝੇ ਕੀਤੇ ਅਤੇ ਨਾਲ ਹੀ ਸੰਗਤਾਂ ਨੂੰ ਗੁਰਮਤਿ ਉਪਦੇਸ਼ਾਂ ’ਤੇ ਡਟ ਕੇ ਪਹਿਰਾ ਦੇਣ ਲਈ ਪ੍ਰੇਰਿਆ। ਉਨ੍ਹਾਂ ਨੇ ਨੌਜਵਾਨ ਪੀੜੀ ਨੂੰ ਆਪਣੇ ਇਤਿਹਾਸ ਨਾਲ ਜੁੜਨ ਦੀ ਅਪੀਲ ਵੀ ਕੀਤੀ। ਇਸ ਮੌਕੇ ਪ੍ਰਬੰਧਕਾਂ ਤੇ ਸੰਗਤਾਂ ਵੱਲੋਂ ਕਰਤਾਰਪੁਰ ਲਾਂਘਾ ਮੁੜ ਖੋਲ੍ਹੇ ਜਾਣ ਦੀ ਅਰਦਾਸ ਵੀ ਕੀਤੀ ਗਈ। ਇਸ ਦੌਰਾਨ ਪ੍ਰਬੰਧਕਾਂ ਵੱਲੋਂ ਸਿਹਤ, ਸਿੱਖਿਆ ਤੇ ਹੋਰ ਖੇਤਰਾਂ ਵਿਚ ਆਪਣੀ ਪ੍ਰਾਪਤੀਆਂ ਤੇ ਉਪਲਬਧੀਆਂ ਬਾਰੇ ਵੀ ਸੰਗਤਾਂ ਨੂੰ ਜਾਣੂ ਕਰਾਇਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਖਰੀਦ ਨਾ ਹੋਣ ’ਤੇ ਇਨੈਲੋ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਅਗਲੀ ਖ਼ਬਰ ਖ਼ਰੀਦ ਕੇਂਦਰ ਤਲਵੰਡੀ ਰਾਏ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ
Ad Position 24