05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਰਤੀਆ ’ਚ ਵਿਸ਼ਾਲ ਰੋਸ ਪ੍ਰਦਰਸ਼ਨ

ਰਤੀਆ, 5 ਅਕਤੂਬਰ (ਬੇਅੰਤ ਕੌਰ ਮੰਡੇਰ)- ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਥਾਨਕ ਸ਼ਹਿਰ ਵਿਚ ਹਜ਼ਾਰਾਂ ਦੀ ਗਿਣਤੀ ’ਚ ਸਿੱਖ ਸੰਗਤ ਨੇ ਰੋਸ ਪ੍ਰਦਰਸ਼ਨ ਕੀਤਾ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਵਿਰੋਧ ਪ੍ਰਦਰਸ਼ਨ ’ਚ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 06-10-2026
ਰਤੀਆ, 5 ਅਕਤੂਬਰ (ਬੇਅੰਤ ਕੌਰ ਮੰਡੇਰ)- ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਥਾਨਕ ਸ਼ਹਿਰ ਵਿਚ ਹਜ਼ਾਰਾਂ ਦੀ ਗਿਣਤੀ ’ਚ ਸਿੱਖ ਸੰਗਤ ਨੇ ਰੋਸ ਪ੍ਰਦਰਸ਼ਨ ਕੀਤਾ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਵਿਰੋਧ ਪ੍ਰਦਰਸ਼ਨ ’ਚ ਹਿੱਸਾ ਲਿਆ। ਇਹ ਵਿਰੋਧ ਪ੍ਰਦਰਸ਼ਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਜਥੇਦਾਰ ਕਾਕਾ ਸਿੰਘ ਲੱਧੂਵਾਸ, ਜਥੇਦਾਰ ਗੁਰਮੇਲ ਸਿੰਘ ਸਹਿਨਲ, ਜਥੇਦਾਰ ਇਕਬਾਲ ਸਿੰਘ ਖੋਖਰ, ਜਥੇਦਾਰ ਕਰਮਜੀਤ ਸਿੰਘ ਫ਼ਤਿਹਾਬਾਦ ਅਤੇ ਮੈਨੇਜਰ ਦਲਜੀਤ ਸਿੰਘ ਨਾਲ ਸਥਾਨਕ ਸਿੱਖ ਭਾਈਚਾਰੇ ਦੇ ਸਹਿਯੋਗ ਨਾਲ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਮੈਂਬਰ ਅਮਰਜੀਤ ਕੌਰ ਬਾੜਾ ਵੀ ਹਾਜ਼ਰ ਸਨ। ਇਸ ਮੌਕੇ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਐਸ.ਡੀ.ਐਮ. ਰਤੀਆ ਸੁਰੇਂਦਰ ਸਿੰਘ ਰਾਹੀਂ ਭਾਰਤ ਦੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਸੌਂਪਿਆ। ਸੰਬੋਧਨ ਕਰਦਿਆਂ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਸਰਕਾਰਾਂ ਨੂੰ ਸਿੱਖਾਂ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਜ਼ਾ ਪੂਰੀ ਕਰ ਚੁੱਕੇ ਕੈਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਗੰਭੀਰਤਾ ਨਾਲ ਵਿਚਾਰ ਕਰ ਕੇ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਮਹੇਸ਼ ਤਨੇਜਾ ਦੀ ਅਗਵਾਈ ਹੇਠ ਬਾਰ ਐਸੋਸੀ ਏਸ਼ਨ ਰਤੀਆ ਨੇ ਇਸ ਰੋਸ ਮਾਰਚ ਦਾ ਸਮਰਥਨ ਕੀਤਾ। ਇਸ ਮੌਕੇ ਬਾਬਾ ਕਸ਼ਮੀਰਾ ਸਿੰਘ, ਬਾਬਾ ਹਰਪ੍ਰੀਤ ਸਿੰਘ, ਹਰਿਆਣਾ ਗ੍ਰੰਥੀ ਸਭਾ ਦੇ ਪ੍ਰਧਾਨ ਹਾਕਮ ਸਿੰਘ, ਜਰਨੈਲ ਸਿੰਘ, ਸਤਨਾਮ ਸਿੰਘ, ਕਸ਼ਮੀਰ ਸਿੰ ਘ, ਮਨਜੀਤ ਸਿੰਘ, ਅਜਾਇਬ ਸਿੰਘ ਮੰਡੇਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਬੋਲੀ ਨੂੰ ਲੈ ਕੇ ਕਿਸਾਨਾਂ ਦਾ ਅਨਾਜ ਮੰਡੀ ਟੋਹਾਣਾ ’ਚ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮਾਂਵਾਂ-ਧੀਆਂ ਸਤਿਕਾਰ ਯੋਜਨਾ ਦਾ ਉਦੇਸ਼ ਔਰਤਾਂ ਨੂੰ ਆਰਥਿਕ ਰੂਪ ਵਿਚ ਮਜ਼ਬੂਤ ਕਰਨਾ ਹੈ-ਵਿਜੇ ਦਾਨਵ ਲੋਕਾਂ ਨੂੰ ‘ਆਪ’ ਸਰਕ...
Ad Position 24