ਸੰਤ ਨਿਰੰਕਾਰੀ ਮਿਸ਼ਨ ਵਲੋਂ 79ਵਾਂ ਸੰਤ ਸਮਾਗਮ 23 ਤੋਂ
ਨਵੀਂ ਦਿੱਲੀ, 6 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਸੰਤ ਨਿਰੰਕਾਰੀ ਮਿਸ਼ਨ ਦਾ 79ਵਾਂ ਸਾਲਾਨਾ ਸੰਤ ਸਮਾਗਮ 23 ਤੋਂ 26 ਅਕਤੂਬਰ 2026 ਤੱਕ ਸਮਾਲਖਾ ਸਥਿਤ ‘ਸੰਤ ਨਿਰੰਕਾਰੀ ਅਧਿਆਤਮਿਕ ਸਥਲ’ ਵਿਖੇ ਕਰਵਾਇਆ ਜਾ ਰਿਹਾ ਹੈ।
ਨਵੀਂ ਦਿੱਲੀ, 6 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਸੰਤ ਨਿਰੰਕਾਰੀ ਮਿਸ਼ਨ ਦਾ 79ਵਾਂ ਸਾਲਾਨਾ ਸੰਤ ਸਮਾਗਮ 23 ਤੋਂ 26 ਅਕਤੂਬਰ 2026 ਤੱਕ ਸਮਾਲਖਾ ਸਥਿਤ ‘ਸੰਤ ਨਿਰੰਕਾਰੀ ਅਧਿਆਤਮਿਕ ਸਥਲ’ ਵਿਖੇ ਕਰਵਾਇਆ ਜਾ ਰਿਹਾ ਹੈ। ਮਾਤਾ ਸੁਦਿਕਸ਼ਾ ਅਤੇ ਰਮਿਤ ਦੀ ਅਗਵਾਈ ’ਚ ਕਰਵਾਏ ਜਾ ਰਹੇ ਇਸ ਸਮਾਗਮ ਦੀਆਂ ਹਰ ਪੱਖ ਤੋਂ ਤਿਆਰੀਆਂ ਪੂਰੇ ਜ਼ੋਰਾਂ ’ਤੇ ਕੀਤੀਆਂ ਜਾ ਰਹੀਆਂ ਹਨ ਅਤੇ ਸ਼ਰਧਾਲੂ ਤੇ ਪ੍ਰੇਮੀ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਸੇਵਾ ਕਰਨ ਵਿਚ ਰੁੱਝੇ ਹੋਏ ਹਨ। ਸਮਾਗਮ ਪ੍ਰਤੀ ਟੈਂਟ, ਸਫ਼ਾਈ, ਜਲ ਸੇਵਾ, ਲੰਗਰ, ਮੈਡੀਕਲ ਵਿਵਸਥਾ ਤੋਂ ਇਲਾਵਾ ਹੋਰ ਸਾਰੇ ਕੰਮ ਕੀਤੇ ਜਾ ਰਹੇ ਹਨ। ਇਸ ਸਮਾਗਮ ਵਿਚ ਦਿੱਲੀ, ਭਾਰਤ ਦੇ ਸਾਰੇ ਰਾਜਾਂ ਅਤੇ ਵਿਦੇਸ਼ਾਂ ਤੋਂ ਸ਼ਰਧਾਲੂ ਆਉਣਗੇ। ਇਸ ਸਮਾਗਮ ਵਿਚ ਸ਼ਾਮਿਲ ਹੋਣ ਵਾਲੇ ਸ਼ਰਧਾਲੂਆਂ ਦੀ ਰਿਹਾਇਸ਼ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ।