ਡਾ. ਇੰਦਰਜੀਤ ਸਿੰਘ ਦੀ 28ਵੀਂ ਬਰਸੀ ਮਨਾਈ
ਨਵੀਂ ਦਿੱਲੀ, 6 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੀ.
ਨਵੀਂ ਦਿੱਲੀ, 6 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੀ. ਬਲਾਕ ਵਿਕਾਸਪੁਰੀ, ਦਿੱਲੀ ਵਿਖੇ ਗੁਰਦੁਆਰਾ ਕਮੇਟੀ ਵਲੋਂ ਪੰਜਾਬ ਐਂਡ ਸਿੰਧ ਬੈਂਕ ਦੇ ਸਾਬਕਾ ਚੇਅਰਮੈਨ ਡਾ. ਇੰਦਰਜੀਤ ਸਿੰਘ ਦੀ 28ਵੀਂ ਸਾਲਾਨਾ ਬਰਸੀ ਮਨਾਈ ਗਈ। ਇਸ ਮੌਕੇ ’ਤੇ ਡਾ. ਜਸਪਾਲ ਸਿੰਘ ਸਾਬਕਾ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਡਾ. ਹਰਿੰਦਰਪਾਲ ਸਿੰਘ ਨੇ ਸੰਬੋਧਨ ਕੀਤਾ, ਜਿਸ ਵਿਚ ਡਾ. ਇੰਦਰਜੀਤ ਸਿੰਘ ਦੀਆਂ ਬੈਂਕ ਸੇਵਾਵਾਂ ਅਤੇ ਉਨ੍ਹਾਂ ਦੀ ਜੀਵਨ ਸ਼ੈਲੀ ਬਾਰੇ ਸੰਗਤਾਂ ਨਾਲ ਵਿਚਾਰ ਕੀਤੇ ਗਏ। ਕਮੇਟੀ ਦੇ ਪ੍ਰਧਾਨ ਸਤਵਿੰਦਰ ਸਿੰਘ, ਮੀਤ ਪ੍ਰਧਾਨ ਅਮਰੀਕ ਸਿੰਘ ਅਤੇ ਦਿੱਲੀ ਕਮੇਟੀ ਦੇ ਮੈਂਬਰਾਂ ਨੇ ਵੀ ਆਪਣੇ ਵਿਚਾਰ ਰੱਖੇ। ਕੀਰਤਨ ਦੀ ਸੇਵਾ ਭਾਈ ਤੇਜਿੰਦਰ ਸਿੰਘ ਨੇ ਰਾਗੀ ਜਥੇ ਨੇ ਨਿਭਾਈ।