08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸਰਕਾਰ ਨੂੰ ਮੰਡੀਆਂ ਵਿਚ ਝੋਨੇ ਦੀ ਖਰੀਦ ਤੇ ਲਿਫਟਿੰਗ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ-ਕੁਮਾਰੀ ਸ਼ੈਲਜਾ

ਸਿਰਸਾ, 7 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਝੋਨਾ ਉਤਪਾਦਕ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਮੁੱਦਾ ਉਠਾਉਂਦੇ ਹੋਏ ਕਿਹਾ ਕਿ ਜਿਵੇਂ-ਜਿਵੇਂ ਮੰਡੀਆਂ ਵਿੱਚ ਝੋਨੇ ਦੀ ਆਮਦ ਵਧਦੀ ਹੈ, ਖਰੀਦ, ਲਿਫਟਿੰਗ ਤੇ ਸਟੋਰੇਜ ਪ੍ਰਬੰਧ ਵੀ ਉਸੇ ਰਫ਼ਤਾਰ ਨਾਲ ਯਕੀਨੀ ਬਣਾਏ ਜਾਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਝੋਨਾ ਖੁੱਲ੍ਹੇ ਅਸਮਾਨ ਵਿਚ ਪਿਆ ਹੋਣ ਅਤੇ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਦੇ ਨਾਲ ਕਿਸਾਨਾਂ ਦਾ ਚਿੰਤਤ ਹੋਣਾ ਸੁਭਾਵਿਕ ਹੈ।

Ad Position 21
No active advertisement
ਅਜੀਤ ਡੈਸਕ 08-10-2026
ਸਿਰਸਾ, 7 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਝੋਨਾ ਉਤਪਾਦਕ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਮੁੱਦਾ ਉਠਾਉਂਦੇ ਹੋਏ ਕਿਹਾ ਕਿ ਜਿਵੇਂ-ਜਿਵੇਂ ਮੰਡੀਆਂ ਵਿੱਚ ਝੋਨੇ ਦੀ ਆਮਦ ਵਧਦੀ ਹੈ, ਖਰੀਦ, ਲਿਫਟਿੰਗ ਤੇ ਸਟੋਰੇਜ ਪ੍ਰਬੰਧ ਵੀ ਉਸੇ ਰਫ਼ਤਾਰ ਨਾਲ ਯਕੀਨੀ ਬਣਾਏ ਜਾਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਝੋਨਾ ਖੁੱਲ੍ਹੇ ਅਸਮਾਨ ਵਿਚ ਪਿਆ ਹੋਣ ਅਤੇ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਦੇ ਨਾਲ ਕਿਸਾਨਾਂ ਦਾ ਚਿੰਤਤ ਹੋਣਾ ਸੁਭਾਵਿਕ ਹੈ। ਇਹ ਸਰਕਾਰ ਤੇ ਖਰੀਦ ਏਜੰਸੀਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਲਈ ਬੇਲੋੜੀ ਉਡੀਕ ਨਾ ਕਰਨੀ ਪਵੇ ਤੇ ਉਨ੍ਹਾਂ ਦੀਆਂ ਫਸਲਾਂ ਨਿਰਧਾਰਤ ਪ੍ਰਕਿਰਿਆਵਾਂ ਅਨੁਸਾਰ ਖਰੀਦੀਆਂ ਜਾਣ। ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਖਰੀਦੇ ਗਏ ਝੋਨੇ ਦੀ ਸਮੇਂ ਸਿਰ ਲਿਫਟਿੰਗ, ਢੁਕਵੀਂ ਪੈਕਿੰਗ ਤੇ ਸਟੋਰੇਜ ਸਹੂਲਤਾਂ ਯਕੀਨੀ ਬਣਾਈਆਂ ਜਾਣੀਆਂ ਚਾਹੀਦੀਆਂ ਹਨ ਅਤੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਵੀ ਕੀਤਾ ਜਾਣਾ ਚਾਹੀਦਾ ਹੈ। ਪ੍ਰਸ਼ਾਸਨ ਨੂੰ ਕਿਸਾਨਾਂ, ਕਮਿਸ਼ਨ ਏਜੰਟਾਂ ਤੇ ਮਜ਼ਦੂਰਾਂ ਨੂੰ ਮੰਡੀਆਂ ਵਿੱਚ ਦਰਪੇਸ਼ ਵਿਹਾਰਕ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕਰਨਾ ਚਾਹੀਦਾ ਹੈ। ਸ਼ੈਲਜਾ ਨੇ ਕਿਹਾ ਕਿ ਖਰੀਦ ਸੀਜ਼ਨ ਦੌਰਾਨ ਪ੍ਰਬੰਧ ਅਜਿਹੇ ਹੋਣੇ ਚਾਹੀਦੇ ਹਨ ਕਿ ਕਿਸਾਨਾਂ ਨੂੰ ਮੰਡੀ ਵਿੱਚ ਮਿਹਨਤ ਨਾਲ ਪੈਦਾ ਕੀਤੀ ਫਸਲ ਵੇਚਣ ਲਈ ਪ੍ਰੇਸ਼ਾਨ ਨਾ ਹੋਣਾ ਪਵੇ।
Ad Position 22
No active advertisement
ਪਿਛਲੀ ਖ਼ਬਰ ਐੱਸ. ਆਈ. ਆਰ.-2026 ਦੇ ਲੰਬਿਤ ਨੋਟਿਸਾਂ ਦਾ ਨਿਪਟਾਰਾ 9 ਤੱਕ ਕਰੋ - ਸ਼ਿਵਜੀਤ ਭਾਰਤੀ ਅਗਲੀ ਖ਼ਬਰ ਖਾਦ ਕਾਲਾਬਾਜ਼ਾਰੀ ਤੇ 260 ਗੱਟਿਆਂ ਦੇ ਮੁੱਦੇ ’ਤੇ ਇਫਕੋ ਬਾਜ਼ਾਰ ਮੂਹਰੇ ਕਿਸਾਨਾਂ ਦਾ ਧਰਨਾ
Ad Position 24