08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਐੱਸ. ਆਈ. ਆਰ.-2026 ਦੇ ਲੰਬਿਤ ਨੋਟਿਸਾਂ ਦਾ ਨਿਪਟਾਰਾ 9 ਤੱਕ ਕਰੋ - ਸ਼ਿਵਜੀਤ ਭਾਰਤੀ

ਨਾਰਾਇਣਗੜ੍ਹ, 7 ਅਕਤੂਬਰ (ਪੀ ਸਿੰਘ)-ਭਾਰਤ ਚੋਣ ਕਮਿਸ਼ਨ ਅਤੇ ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਦੇ ਨਿਰਦੇਸ਼ਾਂ ਅਨੁਸਾਰ, ਈ. ਆਰ.

Ad Position 21
No active advertisement
ਅਜੀਤ ਡੈਸਕ 08-10-2026
ਨਾਰਾਇਣਗੜ੍ਹ, 7 ਅਕਤੂਬਰ (ਪੀ ਸਿੰਘ)-ਭਾਰਤ ਚੋਣ ਕਮਿਸ਼ਨ ਅਤੇ ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਦੇ ਨਿਰਦੇਸ਼ਾਂ ਅਨੁਸਾਰ, ਈ. ਆਰ. ਓ.-ਕਮ- ਐੱਸ. ਡੀ. ਐੱਮ. ਸ਼ਿਵਜੀਤ ਭਾਰਤੀ ਨੇ ਬੁੱਧਵਾਰ ਨੂੰ ਨਾਰਾਇਣਗੜ੍ਹ ਵਿਚ ਏ. ਈ. ਆਰ. ਓ. ਅਤੇ ਸੁਪਰਵਾਈਜ਼ਰਾਂ ਨਾਲ ਇਕ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿਚ ਐੱਸ. ਆਈ. ਆਰ-2026 ਅਧੀਨ ਚੱਲ ਰਹੇ ਕੰਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ ਤੇ ਅਧਿਕਾਰੀਆਂ ਨੂੰ ਵੋਟਰ ਸੂਚੀਆਂ ਨਾਲ ਸੰਬੰਧਿਤ ਵੱਖ-ਵੱਖ ਕੰਮਾਂ, ਜਿਸ ਵਿਚ ਲੰਬਿਤ ਨੋਟਿਸਾਂ ਦਾ ਨਿਪਟਾਰਾ ਵੀ ਸ਼ਾਮਿਲ ਹੈ, ਬਾਰੇ ਜ਼ਰੂਰੀ ਮਾਰਗਦਰਸ਼ਨ ਦਿੱਤਾ ਗਿਆ। ਈ. ਆਰ. ਓ. ਸ਼ਿਵਜੀਤ ਭਾਰਤੀ ਨੇ ਏ. ਈ. ਆਰ. ਓਜ਼ ਅਤੇ ਸੁਪਰਵਾਈਜ਼ਰਾਂ ਨੂੰ ਹਦਾਇਤ ਕੀਤੀ ਕਿ ਉਹ 7 ਤੋਂ 9 ਅਕਤੂਬਰ ਤੱਕ ਆਪਣੇ-ਆਪਣੇ ਖੇਤਰਾਂ ਵਿਚ ਬੀ. ਐਲ. ਓਜ਼. ਰਾਹੀਂ ਸਾਰੇ ਲੰਬਿਤ ਨੋਟਿਸਾਂ ਦਾ ਨਿਪਟਾਰਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸੰਬੰਧਿਤ ਬੀ. ਐਲ. ਓਜ਼. ਘਰ-ਘਰ ਜਾ ਕੇ ਉਨ੍ਹਾਂ ਵੋਟਰਾਂ ਕੋਲ ਜਾਣ ਜਿਨ੍ਹਾਂ ਲਈ ਨੋਟਿਸ ਲੰਬਿਤ ਹਨ, ਜ਼ਰੂਰੀ ਦਸਤਾਵੇਜ਼ ਤੇ ਜਾਣਕਾਰੀ ਇਕੱਠੀ ਕਰਨ ਤੇ ਨਿਰਧਾਰਤ ਪ੍ਰਕਿਰਿਆ ਅਨੁਸਾਰ ਮਾਮਲਿਆਂ ਦਾ ਨਿਪਟਾਰਾ ਕਰਵਾਉਣ। ਉਨ੍ਹਾਂ ਕਿਹਾ ਕਿ ਐਸ. ਆਈ. ਆਰ-2026 ਦਾ ਕੰਮ ਮਹੱਤਵਪੂਰਨ ਹੈ ਤੇ ਇਸ ਨੂੰ ਨਿਰਧਾਰਤ ਸਮਾਂ ਸੀਮਾ ਦੇ ਅਨੁਸਾਰ ਪੂਰਾ ਕੀਤਾ ਜਾਣਾ ਚਾਹੀਦਾ ਹੈ। ਇਸ ਲਈ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ, ਗੰਭੀਰਤਾ ਤੇ ਜ਼ਿੰਮੇਵਾਰੀ ਨਾਲ ਨਿਭਾਉਣੀ ਚਾਹੀਦੀ ਹੈ। ਬੀ. ਐਲ. ਓ. ਦੁਆਰਾ ਕੀਤੇ ਗਏ ਘਰ-ਘਰ ਜਾ ਕੇ ਕੀਤੇ ਜਾਣ ਵਾਲੇ ਕੰਮ ਦੀਆਂ ਵੀਡੀਓ ਅਤੇ ਫੋਟੋਆਂ ਵੀ ਲਈਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਕਿ ਕਿਸੇ ਵੀ ਯੋਗ ਵੋਟਰ ਦਾ ਨਾਂਅ ਵੋਟਰ ਸੂਚੀਆਂ ਵਿਚੋਂ ਨਹੀਂ ਕੱਟਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਵੋਟਰ ਨਾਲ ਸੰਬੰਧਿਤ ਕਿਸੇ ਵੀ ਮਾਮਲੇ ਨੂੰ ਸਥਾਪਿਤ ਪ੍ਰਕਿਰਿਆਵਾਂ, ਉਪਲੱਬਧ ਦਸਤਾਵੇਜ਼ਾਂ ਤੇ ਤੱਥਾਂ ਦੇ ਆਧਾਰ ‘ਤੇ ਸੰਭਾਲਿਆ ਜਾਣਾ ਚਾਹੀਦਾ ਹੈ। ਐੱਸ. ਡੀ. ਐੱਮ. ਸ਼ਿਵਜੀਤ ਭਾ ਰਤੀ ਨੇ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਥਾਵਾਂ ‘ਤੇ ਵਿਸ਼ੇਸ਼ ਵੋਟਰ ਕੈਂਪ ਲਗਾਉਣ ਦੇ ਵੀ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਐੱਸ. ਡੀ. ਐੱਮ.ਨੇ ਐਸ. ਆਈ. ਆਰ-2026 ਦੌਰਾਨ ਅਯੋਗ ਪਾਏ ਗਏ ਵੋਟਰਾਂ ਨਾਲ ਸੰਬੰਧਿਤ ਮਾਮਲਿਆਂ ਦੀ ਮੁੜ ਜਾਂਚ ਕਰਨ ਦੇ ਨਿਰਦੇਸ਼ ਵੀ ਦਿੱਤੇ।
Ad Position 22
No active advertisement
ਪਿਛਲੀ ਖ਼ਬਰ ਮੇਅਰ ਸੁਮਨ ਬਾਹਮਣੀ ਵਲੋਂ ਪ੍ਰਧਾਨ ਮੰਤਰੀ ਮੋਦੀ ਨੂੰ 25 ਸਾਲ ਦੇ ਸੇਵਾ ਕਾਰਜ ਪੂਰੇ ਹੋਣ ’ਤੇ ਵਧਾਈ ਅਗਲੀ ਖ਼ਬਰ ਸਰਕਾਰ ਨੂੰ ਮੰਡੀਆਂ ਵਿਚ ਝੋਨੇ ਦੀ ਖਰੀਦ ਤੇ ਲਿਫਟਿੰਗ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ-ਕੁਮਾਰੀ ਸ਼ੈਲਜਾ
Ad Position 24