11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਹਰਸਿਮਰਤ ਕੌਰ ਬਾਦਲ ਦੀ ਆਮਦ ਨੂੰ ਲੈ ਕੇ ਪਾਰਟੀ ਵਰਕਰਾਂ ਵਲੋਂ ਮੀਟਿੰਗ

ਜ਼ੀਰਾ, 9 ਅਕਤੂਬਰ (ਰਜਨੀਸ਼ ਕਥੂਰੀਆ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦੀ ਜ਼ੀਰਾ ਆਮਦ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਵੱਡੇ ਪੱਧਰ ’ਤੇ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਹਲਕਾ ਜ਼ੀਰਾ ਦੀ ਮਹਿਲਾ ਵਿੰਗ ਦੀ ਪ੍ਰਧਾਨ ਮੈਡਮ ਜਸਵਿੰਦਰ ਕੌਰ ਨੰਢਾ ਦੀ ਅਗਵਾਈ ਵਿਚ ਪਾਰਟੀ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਉਨਾਂ ਦੇ ਮੱਲਾਂਵਾਲਾ ਰੋਡ ’ਤੇ ਸਥਿਤ ਦਫਤਰ ਵਿਖੇ ਹੋਈ। ਮੀਟਿੰਗ ਦੌਰਾਨ ਜਸਵਿੰਦਰ ਕੌਰ ਨੰਢਾ ਨੇ ਪਾਰਟੀ ਵਰਕਰਾਂ ਦੀਆਂ ਲਗਾਈਆਂ ਗਈਆਂ ਡਿਊਟੀਆਂ ਤੋਂ ਬਾਅਦ ਕੀਤੀਆਂ ਗਈਆਂ ਤਿਆਰੀਆਂ ਦਾ ਮੁਲਾਂਕਣ ਕੀਤਾ।

Ad Position 21
No active advertisement
ਅਜੀਤ ਡੈਸਕ 10-10-2026
ਜ਼ੀਰਾ, 9 ਅਕਤੂਬਰ (ਰਜਨੀਸ਼ ਕਥੂਰੀਆ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦੀ ਜ਼ੀਰਾ ਆਮਦ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਵੱਡੇ ਪੱਧਰ ’ਤੇ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਹਲਕਾ ਜ਼ੀਰਾ ਦੀ ਮਹਿਲਾ ਵਿੰਗ ਦੀ ਪ੍ਰਧਾਨ ਮੈਡਮ ਜਸਵਿੰਦਰ ਕੌਰ ਨੰਢਾ ਦੀ ਅਗਵਾਈ ਵਿਚ ਪਾਰਟੀ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਉਨਾਂ ਦੇ ਮੱਲਾਂਵਾਲਾ ਰੋਡ ’ਤੇ ਸਥਿਤ ਦਫਤਰ ਵਿਖੇ ਹੋਈ। ਮੀਟਿੰਗ ਦੌਰਾਨ ਜਸਵਿੰਦਰ ਕੌਰ ਨੰਢਾ ਨੇ ਪਾਰਟੀ ਵਰਕਰਾਂ ਦੀਆਂ ਲਗਾਈਆਂ ਗਈਆਂ ਡਿਊਟੀਆਂ ਤੋਂ ਬਾਅਦ ਕੀਤੀਆਂ ਗਈਆਂ ਤਿਆਰੀਆਂ ਦਾ ਮੁਲਾਂਕਣ ਕੀਤਾ। ਇਸ ਦੌਰਾਨ ਮੈਡਮ ਜਸਵਿੰਦਰ ਕੌਰ ਨੰਢਾ ਨੇ ਦੱਸਿਆ ਕਿ ਬੀਬਾ ਹਰਸਿਮਰਤ ਕੌਰ ਬਾਦਲ ਦੀ ਜ਼ੀਰਾ ਫੇਰੀ ਦੀ ਬੜੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ। ਮੀਟਿੰਗ ਵਿਚ ਸਤਵੀਰ ਕੌਰ ਜੌਹਲ, ਸੀਨੀਅਰ ਅਕਾਲੀ ਆਗੂ ਸੁਖਵਿੰਦਰ ਸਿੰਘ ਸੰਧੂ, ਤਜਿੰਦਰ ਸਿੰਘ ਨੰਢਾ, ਹਲਕਾ ਸ਼ਹਿਰੀ ਦੇ ਪ੍ਰਧਾਨ ਸੁਖਦੇਵ ਬਿੱਟੂ ਵਿੱਜ, ਅਮਰਜੀਤ ਸਿੰਘ ਘੁੰਮਣ, ਜਾਗੀਰ ਸਿੰਘ ਬਮਰਾਹ, ਰਾਜਿੰਦਰ ਸਿੰਘ ਕਾਲੀ ਬਾਬਾ, ਪ੍ਰੀਕਸ਼ਿਤ ਝੱਟਾ, ਦਰਪਣਦੀਪ ਸਿੰਘ, ਮਾਸਟਰ ਹਰੀਸ਼ ਸ਼ਰਮਾ, ਕਰਨ ਪ੍ਰਧਾਨ ਐਸ. ਸੀ. ਵਿੰਗ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਵਿਚ ਟਰੈਕ ਤੇ ਨੇੜਲੀਆਂ ਥਾਵਾਂ ਦੀ ਵਿਸ਼ੇਸ਼ ਸਫ਼ਾਈ ਕਰਵਾਈ ਅਗਲੀ ਖ਼ਬਰ ਨੌਕਰੀਆਂ ਵਾਲੇ ਤੇ ਕਾਰੋਬਾਰੀ ਹੋਏ ਪ੍ਰੇਸ਼ਾਨ
Ad Position 24