10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਬਲੀਆਵਾਲਾ ਹੈੱਡ ਨੇੜੇ ਨਹਿਰ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਟੋਹਾਣਾ, 9 ਅਕਤੂਬਰ (ਮਨਜੀਤ ਸਿੰਘ)- ਦੇਰ ਸ਼ਾਮ ਟੋਹਾਣਾ ਦੇ ਬਲੀਆਵਾਲਾ ਹੈੱਡ ਨੇੜੇ ਨਹਿਰ ਵਿੱਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਨਹਿਰ ਵਿੱਚ ਫਸੀ ਲਾਸ਼ ਬਾਰੇ ਇੱਕ ਰਾਹਗੀਰ ਵੱਲੋਂ ਸੂਚਨਾ ਦਿੱਤੇ ਜਾਣ ’ਤੇ ਪੁਲਿਸ ਅਤੇ 112 ਦੀ ਟੀਮ ਮੌਕੇ ’ਤੇ ਪਹੁੰਚੀ।

Ad Position 21
No active advertisement
ਅਜੀਤ ਡੈਸਕ 10-10-2026
ਟੋਹਾਣਾ, 9 ਅਕਤੂਬਰ (ਮਨਜੀਤ ਸਿੰਘ)- ਦੇਰ ਸ਼ਾਮ ਟੋਹਾਣਾ ਦੇ ਬਲੀਆਵਾਲਾ ਹੈੱਡ ਨੇੜੇ ਨਹਿਰ ਵਿੱਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਨਹਿਰ ਵਿੱਚ ਫਸੀ ਲਾਸ਼ ਬਾਰੇ ਇੱਕ ਰਾਹਗੀਰ ਵੱਲੋਂ ਸੂਚਨਾ ਦਿੱਤੇ ਜਾਣ ’ਤੇ ਪੁਲਿਸ ਅਤੇ 112 ਦੀ ਟੀਮ ਮੌਕੇ ’ਤੇ ਪਹੁੰਚੀ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਦੀ ਸੂਚਨਾ ’ਤੇ ਸਮਾਜ ਸੇਵੀ ਅਤੇ ਐੱਸ.ਪੀ.ਸੀ.ਏ. ਮੈਂਬਰ ਨਵਜੋਤ ਸਿੰਘ ਢਿੱਲੋਂ ਤੇ ਲਾਲ ਛੱਜੂ ਰਾਮ ਪਹਾੜੀਆ ਮੈਮੋਰੀਅਲ ਟਰੱਸਟ ਦੇ ਰਾਜਿੰਦਰ ਬੱਲੀ ਵੀ ਮੌਕੇ ’ਤੇ ਪਹੁੰਚ ਗਏ। ਮੂਲ ਕੁਮਾਰ ਦੀ ਮਦਦ ਨਾਲ ਲਾਸ਼ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ ਗਿਆ। ਇਸ ਤੋਂ ਬਾਅਦ ਪੁਲਿਸ ਵੱਲੋਂ ਮ੍ਰਿਤਕ ਦੀ ਪਛਾਣ ਕਰਵਾਉਣ ਲਈ ਲਾਸ਼ ਨੂੰ 72 ਘੰਟਿਆਂ ਵਾਸਤੇ ਮੋਰਚਰੀ ਵਿੱਚ ਰਖਵਾਇਆ ਗਿਆ ਹੈ। 3 ਤੋਂ 4 ਦਿਨ ਪੁਰਾਣੀ ਦੱਸੀ ਜਾ ਰਹੀ ਹੈ ਲਾਸ਼ : ਨਵਜੋਤ ਸਿੰਘ ਢਿੱਲੋਂ ਅਨੁਸਾਰ ਮ੍ਰਿਤਕ ਦੀ ਉਮਰ ਅੰਦਾਜ਼ਨ 50 ਤੋਂ 55 ਸਾਲ ਦੇ ਵਿਚਕਾਰ ਹੈ। ਉਸ ਨੇ ਕਰੀਮ ਰੰਗ ਦੀ ਟੀ-ਸ਼ਰਟ ਪਾਈ ਹੋਈ ਸੀ। ਮੁੱਢਲੀ ਜਾਣਕਾਰੀ ਅਨੁਸਾਰ ਲਾਸ਼ ਲਗਭਗ 3 ਤੋਂ 4 ਦਿਨ ਪੁਰਾਣੀ ਦੱਸੀ ਜਾ ਰਹੀ ਹੈ। ਫਿਲਹਾਲ ਮ੍ਰਿਤਕ ਦੀ ਪਛਾਣ ਸਬੰਧੀ ਕੋਈ ਠੋਸ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਿਸ ਵੱਲੋਂ ਮ੍ਰਿਤਕ ਦੀ ਪਛਾਣ ਕਰਵਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਵਾਲੇ ਪਾਸੇ ਦੇ ਸਬੰਧਤ ਥਾਣਿਆਂ ਨੂੰ ਵੀ ਸੂਚਿਤ ਕੀਤਾ ਜਾ ਰਿਹਾ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਲਾਸ਼ ਪਾਣੀ ਦੇ ਵਹਾਅ ਨਾਲ ਪੰਜਾਬ ਵਾਲੇ ਪਾਸਿਓਂ ਆਈ ਹੋ ਸਕਦੀ ਹੈ। ਹਾਲਾਂਕਿ, ਇਸ ਸਬੰਧੀ ਅਜੇ ਕੋਈ ਪੁਸ਼ਟੀ ਨਹੀਂ ਹੋਈ ਹੈ। ਨਵਜੋਤ ਸਿੰਘ ਢਿੱਲੋਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਦਾ ਕੋਈ ਪਰਿਵਾਰਕ ਮੈਂਬਰ ਲਾਪਤਾ ਹੈ ਅਤੇ ਉਸ ਦਾ ਹੁਲੀਆ ਦਿੱਤੇ ਗਏ ਵੇਰਵਿਆਂ ਨਾਲ ਮੇਲ ਖਾਂਦਾ ਹੈ ਤਾਂ ਉਹ ਸਿਟੀ ਥਾਣੇ ਟੋਹਾਣਾ ਨਾਲ ਸੰਪਰਕ ਕਰਨ।
Ad Position 22
No active advertisement
ਪਿਛਲੀ ਖ਼ਬਰ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ’ਚ ਯਮੁਨਾਨਗਰ ਪਹਿਲੇ ਸਥਾਨ ’ਤੇ ਅਗਲੀ ਖ਼ਬਰ ਗੁਰਦੁਆਰਾ ਗਿਆਨ ਗੋਦੜੀ ਹਰਿਦੁਆਰ ’ਤੇ ਵੀ ਸਿੱਖ ਕੌਮ ਦਾ ਹੱਕ
Ad Position 24