11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਟੋਹਾਣਾ ਦੇ ਪਿਰਥਲਾ, ਲਲੌਦਾ ਤੇ ਜਮਾਲਪੁਰ ਸ਼ੇਖਾਂ ਵਿਖੇ ਰੇਲ ਸਹੂਲਤਾਂ ਬਹਾਲ ਕਰਨ ਦੀ ਮੰਗ

ਟੋਹਾਣਾ, 10 ਅਕਤੂਬਰ (ਮਨਜੀਤ ਸਿੰਘ)- ਸਿਰਸਾ ਲੋਕ ਸਭਾ ਹਲਕੇ ਦੀ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਕੁਮਾਰੀ ਸ਼ੈਲਜਾ ਨੇ ਕੇਂਦਰੀ ਰੇਲ ਮੰਤਰੀ ਸ੍ਰੀ ਅਸ਼ਵਨੀ ਵੈਸ਼ਨਵ ਨੂੰ ਪੱਤਰ ਲਿਖ ਕੇ ਫ਼ਤਿਹਾਬਾਦ ਜ਼ਿਲ੍ਹੇ ਅਤੇ ਹਲਕਾ ਟੋਹਾਣਾ ਦੇ ਪਿਰਥਲਾ, ਲਲੌਦਾ ਤੇ ਆਸ-ਪਾਸ ਦੇ ਪਿੰਡਾਂ ਵਿੱਚ ਰੇਲ ਸੇਵਾਵਾਂ ਬਹਾਲ ਕਰਨ ਅਤੇ ਰੇਲਵੇ ਸਟੇਸ਼ਨਾਂ ’ਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ। ਕੁਮਾਰੀ ਸ਼ੈਲਜਾ ਨੇ ਪੱਤਰ ਵਿੱਚ ਕਿਹਾ ਕਿ ਯਾਤਰੀ ਰੇਲ ਗੱਡੀਆਂ ਬੰਦ ਹੋਣ ਕਾਰਨ ਇਲਾਕੇ ਦੇ ਹਜ਼ਾਰਾਂ ਯਾਤਰੀਆਂ, ਕਿਸਾਨਾਂ, ਵਪਾਰੀਆਂ ਅਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
No active advertisement
ਸਾਬਕਾ ਕੇਂਦਰੀ ਮੰਤਰੀ ਕੁਮਾਰੀ ਸ਼ੈਲਜਾ। 11-10-2026
ਟੋਹਾਣਾ, 10 ਅਕਤੂਬਰ (ਮਨਜੀਤ ਸਿੰਘ)- ਸਿਰਸਾ ਲੋਕ ਸਭਾ ਹਲਕੇ ਦੀ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਕੁਮਾਰੀ ਸ਼ੈਲਜਾ ਨੇ ਕੇਂਦਰੀ ਰੇਲ ਮੰਤਰੀ ਸ੍ਰੀ ਅਸ਼ਵਨੀ ਵੈਸ਼ਨਵ ਨੂੰ ਪੱਤਰ ਲਿਖ ਕੇ ਫ਼ਤਿਹਾਬਾਦ ਜ਼ਿਲ੍ਹੇ ਅਤੇ ਹਲਕਾ ਟੋਹਾਣਾ ਦੇ ਪਿਰਥਲਾ, ਲਲੌਦਾ ਤੇ ਆਸ-ਪਾਸ ਦੇ ਪਿੰਡਾਂ ਵਿੱਚ ਰੇਲ ਸੇਵਾਵਾਂ ਬਹਾਲ ਕਰਨ ਅਤੇ ਰੇਲਵੇ ਸਟੇਸ਼ਨਾਂ ’ਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ। ਕੁਮਾਰੀ ਸ਼ੈਲਜਾ ਨੇ ਪੱਤਰ ਵਿੱਚ ਕਿਹਾ ਕਿ ਯਾਤਰੀ ਰੇਲ ਗੱਡੀਆਂ ਬੰਦ ਹੋਣ ਕਾਰਨ ਇਲਾਕੇ ਦੇ ਹਜ਼ਾਰਾਂ ਯਾਤਰੀਆਂ, ਕਿਸਾਨਾਂ, ਵਪਾਰੀਆਂ ਅਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਮੱਸਿਆ ਸਬੰਧੀ ਉਨ੍ਹਾਂ ਪਹਿਲਾਂ ਵੀ 31 ਜੁਲਾਈ 2024 ਨੂੰ ਰੇਲ ਮੰਤਰੀ ਨੂੰ ਪੱਤਰ ਲਿਖਿਆ ਸੀ। ਉਨ੍ਹਾਂ ਰੇਲ ਗੱਡੀ ਨੰਬਰ 54635, 54636, 54603 ਅਤੇ 54604 ਦੀ ਆਵਾਜਾਈ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਰੇਲ ਗੱਡੀ ਨੰਬਰ 14653 ਅਤੇ 14654 ਦੇ ਪਹਿਲਾਂ ਨਿਰਧਾਰਤ ਠਹਿਰਾਅ ਮੁੜ ਬਹਾਲ ਕਰਨ ਲਈ ਵੀ ਕਿਹਾ। ਸੰਸਦ ਮੈਂਬਰ ਨੇ ਜਮਾਲਪੁਰ ਸ਼ੇਖਾਂ ਰੇਲਵੇ ਸਟੇਸ਼ਨ ’ਤੇ ਐਕਸਪ੍ਰੈੱਸ ਰੇਲ ਗੱਡੀਆਂ ਤੇ ਪਿਰਥਲਾ ਤੇ ਲਲੌਦਾ ਸਟੇਸ਼ਨਾਂ ’ਤੇ ਲੋੜੀਂਦੀਆਂ ਯਾਤਰੀ ਰੇਲ ਗੱਡੀਆਂ ਦੇ ਠਹਿਰਾਅ ਦੇਣ ਦੀ ਮੰਗ ਵੀ ਉਠਾਈ। ਉਨ੍ਹਾਂ ਕਿਹਾ ਕਿ ਰੇਲ ਸਹੂਲਤਾਂ ਵਿੱਚ ਵਾਧਾ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਰੋਜ਼ਾਨਾ ਸਫ਼ਰ ਕਰਨ ਵਿੱਚ ਵੱਡੀ ਰਾਹਤ ਮਿਲੇਗੀ। ਇਸ ਤੋਂ ਇਲਾਵਾ ਪਿਰਥਲਾ ਅਤੇ ਲਲੌਦਾ ਰੇਲਵੇ ਸਟੇਸ਼ਨਾਂ ਦੇ ਪਲੇਟਫਾਰਮਾਂ ’ਤੇ ਛੱਤਾਂ ਬਣਾਉਣ ਦੀ ਮੰਗ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਕੁਰੂਕਸ਼ੇਤਰ ’ਚ ਰੈਗੂਲਰ ਕੀਤੇ ਜਾਣ ਦੀ ਮੰਗ ਕਰ ਰਹੇ ਗੈਸਟ ਟੀਚਰਾਂ ’ਤੇ ਮਾਰੀਆਂ ਗਈਆਂ ਪਾਣੀ ਦੀਆਂ ਬੁਛਾੜਾਂ ਅਗਲੀ ਖ਼ਬਰ ਦਿੱਲੀ ਪ੍ਰਦਰਸ਼ਨ ’ਚ ਜਾਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ
Ad Position 24