11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਕੁਰੂਕਸ਼ੇਤਰ ’ਚ ਰੈਗੂਲਰ ਕੀਤੇ ਜਾਣ ਦੀ ਮੰਗ ਕਰ ਰਹੇ ਗੈਸਟ ਟੀਚਰਾਂ ’ਤੇ ਮਾਰੀਆਂ ਗਈਆਂ ਪਾਣੀ ਦੀਆਂ ਬੁਛਾੜਾਂ

ਕਰਨਾਲ, 10 ਅਕਤੂਬਰ (ਗੁਰਮੀਤ ਸਿੰਘ ਸੱਗੂ)- ਹਰਿਆਣਾ ‘ਚ ਗੈਸਟ ਟੀਚਰਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਚੱਲ ਰਿਹਾ ਅੰਦੋਲਨ ਉਸ ਸਮੇਂ ਹੋਰ ਤੇਜ਼ ਹੋ ਗਿਆ, ਜਦੋਂ ਮੁੱਖ ਮੰਤਰੀ ਦੀ ਕੁਰੂਕਸ਼ੇਤਰ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਲਈ ਅੱਗੇ ਵਧ ਰਹੇ ਅਧਿਆਪਕਾਂ ਨੂੰ ਰੋਕਣ ਵਾਸਤੇ ਪੁਲਿਸ ਨੇ ਵਾਟਰ ਕੈਨਨ ਦੀ ਵਰਤੋਂ ਕਰਦਿਆਂ ਅੰਦੋਲਨਕਾਰੀਆਂ ‘ਤੇ ਤੇਜ਼ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ। ਪਿਛਲੇ 111 ਦਿਨਾਂ ਤੋਂ ਧਰਨੇ ‘ਤੇ ਬੈਠੇ ਗੈਸਟ ਟੀਚਰ ਆਪਣੀਆਂ ਮੰਗਾਂ ਨੂੰ ਲੈ ਕੇ ਕੁਰੂਕਸ਼ੇਤਰ ਪਹੁੰਚੇ ਤੇ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਰੋਸ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 11-10-2026
ਕਰਨਾਲ, 10 ਅਕਤੂਬਰ (ਗੁਰਮੀਤ ਸਿੰਘ ਸੱਗੂ)- ਹਰਿਆਣਾ ‘ਚ ਗੈਸਟ ਟੀਚਰਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਚੱਲ ਰਿਹਾ ਅੰਦੋਲਨ ਉਸ ਸਮੇਂ ਹੋਰ ਤੇਜ਼ ਹੋ ਗਿਆ, ਜਦੋਂ ਮੁੱਖ ਮੰਤਰੀ ਦੀ ਕੁਰੂਕਸ਼ੇਤਰ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਲਈ ਅੱਗੇ ਵਧ ਰਹੇ ਅਧਿਆਪਕਾਂ ਨੂੰ ਰੋਕਣ ਵਾਸਤੇ ਪੁਲਿਸ ਨੇ ਵਾਟਰ ਕੈਨਨ ਦੀ ਵਰਤੋਂ ਕਰਦਿਆਂ ਅੰਦੋਲਨਕਾਰੀਆਂ ‘ਤੇ ਤੇਜ਼ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ। ਪਿਛਲੇ 111 ਦਿਨਾਂ ਤੋਂ ਧਰਨੇ ‘ਤੇ ਬੈਠੇ ਗੈਸਟ ਟੀਚਰ ਆਪਣੀਆਂ ਮੰਗਾਂ ਨੂੰ ਲੈ ਕੇ ਕੁਰੂਕਸ਼ੇਤਰ ਪਹੁੰਚੇ ਤੇ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਰੋਸ ਪ੍ਰਦਰਸ਼ਨ ਕੀਤਾ। ਅਧਿਆਪਕਾਂ ਨੇ ਸਪੱਸ਼ਟ ਕੀਤਾ ਕਿ ਰੈਗੂਲਰ ਕਰਨ ਦੀ ਮੰਗ ਪੂਰੀ ਹੋਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਪ੍ਰਦਰਸ਼ਨਕਾਰੀ ਗੈਸਟ ਟੀਚਰਾਂ ਨੇ ਸਭ ਤੋਂ ਪਹਿਲਾਂ ਕੁਰੂਕਸ਼ੇਤਰ ਦੇ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਆਪਣੀਆਂ ਮੰਗਾਂ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ। ਇਸ ਤੋਂ ਬਾਅਦ ਅਧਿਆਪਕਾਂ ਨੇ ਰੋਸ ਮਾਰਚ ਕੱਢਿਆ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕੀਤਾ। ਅਧਿਆਪਕਾਂ ਦੇ ਅੱਗੇ ਵਧਣ ‘ਤੇ ਪੁਲਿਸ ਨੇ ਉਨ੍ਹਾਂ ਨੂੰ ਬੈਰੀਕੇਡ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਪ੍ਰਦਰਸ਼ਨਕਾਰੀਆਂ ਨੇ ਅੱਗੇ ਵਧਣ ਤੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਰੋਕਣ ਲਈ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਤੇ ਵਾਟਰ ਕੈਨਨ ਮਸ਼ੀਨ ਨਾਲ ਤੇਜ ਪਾਣੀ ਦੀਆਂ ਬੁਛਾੜਾਂ ਮਾਰੀਆਂ, ਜਿਸ ਨਾਲ ਪ੍ਰਦਰਸ਼ਨ ਦੌਰਾਨ ਤਣਾਅਪੂਰਨ ਸਥਿਤੀ ਬਣ ਗਈ। ਜ਼ਿਕਰਯੋਗ ਹੈ ਕਿ ਗੈਸਟ ਟੀਚਰ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ। ਉਨ੍ਹਾਂ ਦਾ ਧਰਨਾ ਲਗਾਤਾਰ 111 ਦਿਨਾਂ ਤੋਂ ਜਾਰੀ ਹੈ। ਗੈਸਟ ਟੀਚਰਾਂ ਨੇ ਆਪਣੀ ਮੰਗ ‘ਤੇ ਡਟੇ ਰਹਿਣ ਦਾ ਸੰਕੇਤ ਦਿੰਦਿਆਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਰੈਗੂਲਰ ਕਰਨ ਦੀ ਮੰਗ ਸਬੰਧੀ ਹੱਲ ਨਹੀਂ ਮਿਲਦਾ, ਉਦੋਂ ਤੱਕ ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਝੋਨਾ ਖਰੀਦ ’ਤੇ ਸ਼ੈਲਰ ਮਾਲਕਾਂ ਦਾ ਸਖ਼ਤ ਫ਼ੈਸਲਾ, ਉਲੰਘਣਾ ਕਰਨ ’ਤੇ ਇੱਕ ਲੱਖ ਰੁਪਏ ਜੁਰਮਾਨਾ ਅਗਲੀ ਖ਼ਬਰ ਟੋਹਾਣਾ ਦੇ ਪਿਰਥਲਾ, ਲਲੌਦਾ ਤੇ ਜਮਾਲਪੁਰ ਸ਼ੇਖਾਂ ਵਿਖੇ ਰੇਲ ਸਹੂਲਤਾਂ ਬਹਾਲ ਕਰਨ ਦੀ ਮੰਗ
Ad Position 24