11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਕਿਸਾਨਾਂ ਦੀ ਕਥਿਤ ਲੁੱਟ ਵਿਰੁੱਧ 14 ਅਕਤੂਬਰ ਨੂੰ ਮਾਰਕੀਟ ਕਮੇਟੀ ਦਫ਼ਤਰਾਂ ’ਤੇ ਤਾਲਾਬੰਦੀ ਕਰਨਗੇ ਕਿਸਾਨ - ਰਤਨ ਮਾਨ

ਕਰਨਾਲ, 10 ਅਕਤੂਬਰ (ਗੁਰਮੀਤ ਸਿੰਘ ਸੱਗੂ)- ਹਰਿਆਣਾ ਦੇ ਦੋ ਪ੍ਰਮੁੱਖ ਕਿਸਾਨ ਸੰਗਠਨਾਂ ਸੰਯੁਕਤ ਕਿਸਾਨ ਮੋਰਚਾ ਹਰਿਆਣਾ ਅਤੇ ਹਰਿਆਣਾ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਨੇ ਕਿਸਾਨੀ ਮੁੱਦਿਆਂ ‘ਤੇ ਮਿਲ ਕੇ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤਹਿਤ ਫ਼ਸਲਾਂ ਦੀ ਖ਼ਰੀਦ ‘ਚ ਕਿਸਾਨਾਂ ਦੀ ਹੋ ਰਹੀ ਕਥਿਤ ਲੁੱਟ-ਖਸੁੱਟ ਦੇ ਵਿਰੋਧ ‘ਚ 14 ਅਕਤੂਬਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ‘ਚ ਮਾਰਕੀਟ ਕਮੇਟੀ ਦਫ਼ਤਰਾਂ ‘ਤੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਤਾਲਾਬੰਦੀ ਕਰਕੇ ਤਿੰਨ ਘੰਟੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

Ad Position 21
No active advertisement
ਨਰਵਾਣਾ ਜ਼ਿਲ੍ਹਾ ਜੀਂਦ ਦੇ ਕਿਸਾਨ ਰੈਸਟ ਹਾਊਸ ਦੇ ਬਾਹਰ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ ਆਗੂ । ਤਸਵੀਰ : ਗੁਰਮੀਤ ਸਿੰਘ ਸੱਗੂ 11-10-2026
ਕਰਨਾਲ, 10 ਅਕਤੂਬਰ (ਗੁਰਮੀਤ ਸਿੰਘ ਸੱਗੂ)- ਹਰਿਆਣਾ ਦੇ ਦੋ ਪ੍ਰਮੁੱਖ ਕਿਸਾਨ ਸੰਗਠਨਾਂ ਸੰਯੁਕਤ ਕਿਸਾਨ ਮੋਰਚਾ ਹਰਿਆਣਾ ਅਤੇ ਹਰਿਆਣਾ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਨੇ ਕਿਸਾਨੀ ਮੁੱਦਿਆਂ ‘ਤੇ ਮਿਲ ਕੇ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤਹਿਤ ਫ਼ਸਲਾਂ ਦੀ ਖ਼ਰੀਦ ‘ਚ ਕਿਸਾਨਾਂ ਦੀ ਹੋ ਰਹੀ ਕਥਿਤ ਲੁੱਟ-ਖਸੁੱਟ ਦੇ ਵਿਰੋਧ ‘ਚ 14 ਅਕਤੂਬਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ‘ਚ ਮਾਰਕੀਟ ਕਮੇਟੀ ਦਫ਼ਤਰਾਂ ‘ਤੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਤਾਲਾਬੰਦੀ ਕਰਕੇ ਤਿੰਨ ਘੰਟੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜੇਕਰ ਸਰਕਾਰ ਨੇ ਫਿਰ ਵੀ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਵੱਡੇ ਅੰਦੋਲਨ ਦਾ ਐਲਾਨ ਕੀਤਾ ਜਾਵੇਗਾ । ਇਹ ਫ਼ੈਸਲਾ ਅੱਜ ਨਰਵਾਣਾ ਜਿਲਾ ਜੀਂਦ ਦੇ ਕਿਸਾਨ ਰੈਸਟ ਹਾਊਸ ‘ਚ ਹੋਈ ਦੋਵਾਂ ਮੋਰਚਿਆਂ ਦੀ ਸਾਂਝੀ ਮੀਟਿੰਗ ‘ਚ ਲਿਆ ਗਿਆ। ਮੀਟਿੰਗ ਦੀ ਸਾਂਝੇ ਤੌਰ ‘ਤੇ ਪ੍ਰਧਾਨਗੀ ਰਤਨ ਮਾਨ, ਲਖਵਿੰਦਰ ਔਲਖ, ਬਲਬੀਰ ਸਿੰਘ ਅਤੇ ਮਨਦੀਪ ਨਥਵਾਨ ਨੇ ਕੀਤੀ। ਮੀਟਿੰਗ ‘ਚ ਦੋਵਾਂ ਮੋਰਚਿਆਂ ਨਾਲ ਸਬੰਧਤ 23 ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਦੱਸਿਆ ਕਿ ਮੰਡੀਆਂ ‘ਚ ਝੋਨੇ ਅਤੇ ਬਾਜਰੇ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫ਼ਸਲਾਂ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਤੋਂ ਹੇਠਾਂ ਵਿਕ ਰਹੀਆਂ ਹਨ ਅਤੇ ਸਰਕਾਰ ਵਲੋਂ ਖ਼ਰੀਦ ‘ਤੇ ਲਗਾਈਆਂ ਗਈਆਂ ਸ਼ਰਤਾਂ ਕਿਸਾਨ ਵਿਰੋਧੀ ਹਨ। ਉਨ੍ਹਾਂ ਨੇ ਝੋਨੇ ਤੇ ਬਾਜਰੇ ਦੀ ਖ਼ਰੀਦ ਲਈ ਪ੍ਰਤੀ ਏਕੜ ਹੱਦ ਤੈਅ ਕਰਨ, ਜ਼ਿਲ੍ਹਿਆਂ ਨਾਲ ਸਬੰਧਤ ਸ਼ਰਤਾਂ, ਪੋਰਟਲ ਰਾਹੀਂ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਤੇ ਫ਼ਸਲ ਦੀ ਕੀਮਤ ‘ਚ ਕੀਤੀਆਂ ਜਾ ਰਹੀਆਂ ਕਥਿਤ ਨਾਜਾਇਜ਼ ਕਟੌਤੀਆਂ ਦਾ ਵਿਰੋਧ ਕੀਤਾ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਝੋਨੇ ਅਤੇ ਬਾਜਰੇ ਦੀਆਂ ਫ਼ਸਲਾਂ ਕ੍ਰਮਵਾਰ 2,461 ਰੁ. ਅਤੇ 2,900 ਰੁ. ਪ੍ਰਤੀ ਕੁਇੰਟਲ ਦੇ ਨਿਰਧਾਰਤ ਐੱਮ. ਐੱਸ. ਪੀ. ਤੋਂ ਘੱਟ ਕੀਮਤ ‘ਤੇ ਵਿਕ ਰਹੀਆਂ ਹਨ। ਉਨ੍ਹਾਂ ਸਵਾਲ ਕੀਤਾ ਕਿ ਕਿਸਾਨਾਂ ਨੂੰ ਹੋ ਰਹੇ ਇਸ ਨੁਕਸਾਨ ਦੀ ਜ਼ਿੰਮੇਵਾਰੀ ਕੌਣ ਲਵੇਗਾ। ਆਗੂਆਂ ਨੇ ਕਿਹਾ ਕਿ ਭਾਜਪਾ ਪੰਜਾਬ ‘ਚ ਐੱਮ. ਐੱਸ. ਪੀ. ਦੇ ਮੁੱਦੇ ‘ਤੇ ਵੋਟਾਂ ਮੰਗ ਰਹੀ ਹੈ, ਜਦਕਿ ਹਰਿਆਣਾ ‘ਚ ਕਿਸਾਨਾਂ ਦੀਆਂ ਫ਼ਸਲਾਂ ਘੱਟ ਕੀਮਤ ‘ਤੇ ਵਿਕ ਰਹੀਆਂ ਹਨ। ਦੋਵਾਂ ਮੋਰਚਿਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਥੇ ਵੀ ਉਨ੍ਹਾਂ ਦੀਆਂ ਫ਼ਸਲਾਂ ਨਿਰਧਾਰਤ ਐੱਮ. ਐੱਸ. ਪੀ. ਤੋਂ ਘੱਟ ਕੀਮਤ ‘ਤੇ ਵਿਕ ਰਹੀਆਂ ਹਨ, ਉਹ ਸਾਹਮਣੇ ਆ ਕੇ ਆਪਣਾ ਵਿਰੋਧ ਦਰਜ ਕਰਵਾਉਣ।
Ad Position 22
No active advertisement
ਪਿਛਲੀ ਖ਼ਬਰ ਚਾਕੂ ਦੀ ਨੋਕ ’ਤੇ ਸੋਨੇ ਦੀਆਂ ਨੱਤੀਆਂ ਖੋਹਣ ਵਾਲੇ ਚਾਰ ਮੁਲਜ਼ਮ ਗ੍ਰਿਫ਼ਤਾਰ ਅਗਲੀ ਖ਼ਬਰ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਜਾਗਰੂਕਤਾ ਤੇ ਮਾਰਗ ਦਰਸ਼ਨ ਪ੍ਰੋਗਰਾਮ ਕਰਵਾਇਆ
Ad Position 24