14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਰੇਲਵੇ ਨੇ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ਚਲਾਈ

ਫ਼ਿਰੋਜ਼ਪੁਰ, 13 ਅਕਤੂਬਰ (ਰਾਕੇਸ਼ ਚਾਵਲਾ): ਫ਼ਿਰੋਜ਼ਪੁਰ ਮੰਡਲ ਵਲੋਂ ਬਿਨਾਂ ਟਿਕਟ ਅਤੇ ਅਨਿਯਮਿਤ ਟਿਕਟ ’ਤੇ ਯਾਤਰਾ ਕਰਨ ਵਾਲੇ ਯਾਤਰੀਆਂ ਵਿਰੁੱਧ ਲਗਾਤਾਰ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸੀਨੀਅਰ ਮੰਡਲ ਵਣਜ ਪ੍ਰਬੰਧਕ ਬਸੰਤ ਕੁਮਾਰ ਦੇ ਨਿਰਦੇਸ਼ਾਂ ’ਤੇ ਫ਼ਿਰੋਜ਼ਪੁਰ ਕੈਂਟ ਤੇ ਜਲੰਧਰ ਸਿਟੀ ਰੇਲਵੇ ਖੰਡ ’ਤੇ ਬੱਸ ਰੇਡ ਰਾਹੀਂ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ਚਲਾਈ ਗਈ।

Ad Position 21
No active advertisement
ਅਜੀਤ ਡੈਸਕ 14-10-2026
ਫ਼ਿਰੋਜ਼ਪੁਰ, 13 ਅਕਤੂਬਰ (ਰਾਕੇਸ਼ ਚਾਵਲਾ): ਫ਼ਿਰੋਜ਼ਪੁਰ ਮੰਡਲ ਵਲੋਂ ਬਿਨਾਂ ਟਿਕਟ ਅਤੇ ਅਨਿਯਮਿਤ ਟਿਕਟ ’ਤੇ ਯਾਤਰਾ ਕਰਨ ਵਾਲੇ ਯਾਤਰੀਆਂ ਵਿਰੁੱਧ ਲਗਾਤਾਰ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸੀਨੀਅਰ ਮੰਡਲ ਵਣਜ ਪ੍ਰਬੰਧਕ ਬਸੰਤ ਕੁਮਾਰ ਦੇ ਨਿਰਦੇਸ਼ਾਂ ’ਤੇ ਫ਼ਿਰੋਜ਼ਪੁਰ ਕੈਂਟ ਤੇ ਜਲੰਧਰ ਸਿਟੀ ਰੇਲਵੇ ਖੰਡ ’ਤੇ ਬੱਸ ਰੇਡ ਰਾਹੀਂ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ਚਲਾਈ ਗਈ। ਮੁਹਿੰਮ ਦੌਰਾਨ ਟਿਕਟ ਚੈਕਿੰਗ ਕਰਮਚਾਰੀਆਂ ਅਤੇ ਰੇਲਵੇ ਸੁਰੱਖਿਆ ਬਲ ਦੀ ਸੰਯੁਕਤ ਟੀਮ ਨੇ ਵੱਖ-ਵੱਖ ਸਟੇਸ਼ਨਾਂ ਤੇ ਟਰੇਨਾਂ ਵਿਚ ਅਚਨਚੇਤ ਟਿਕਟ ਚੈਕਿੰਗ ਕੀਤੀ। ਚੈਕਿੰਗ ਦੌਰਾਨ ਬਿਨਾਂ ਟਿਕਟ ਜਾਂ ਅਨਿਯਮਿਤ ਯਾਤਰਾ ਕਰ ਰਹੇ 328 ਯਾਤਰੀਆਂ ਨੂੰ ਫੜਿਆ ਗਿਆ ਤੇ ਉਨ੍ਹਾਂ ਤੋਂ 2,78,835 ਦਾ ਰੇਲਵੇ ਮਾਲੀਆ ਵਸੂਲ ਕੀਤਾ ਗਿਆ। ਸੀਨੀਅਰ ਮੰਡਲ ਵਣਜ ਪ੍ਰਬੰਧਕ ਬਸੰਤ ਕੁਮਾਰ ਨੇ ਦੱਸਿਆ ਕਿ ਫ਼ਿਰੋਜ਼ਪੁਰ ਕੈਂਟ-ਜਲੰਧਰ ਸਿਟੀ ਰੇਲਵੇ ਖੰਡ ’ਤੇ ਬਿਨਾਂ ਟਿਕਟ ਤੇ ਅਨਿਯਮਿਤ ਯਾਤਰਾ ’ਤੇ ਪ੍ਰਭਾਵਸ਼ਾਲੀ ਰੋਕ ਲਗਾਉਣ ਦੇ ਉਦੇਸ਼ ਨਾਲ ਇਹ ਵਿਸ਼ੇਸ਼ ਮੁਹਿੰਮ ਚਲਾਈ ਗਈ। ਬਸ ਰੇਡ ਤਹਿਤ ਟਿਕਟ ਚੈਕਿੰਗ ਦਲ ਬੱਸ ਰਾਹੀਂ ਇਸ ਰੇਲਵੇ ਖੰਡ ’ਤੇ ਸਥਿਤ ਵੱਖ-ਵੱਖ ਸਟੇਸ਼ਨਾਂ ’ਤੇ ਪਹਿਲਾਂ ਹੀ ਪਹੁੰਚ ਗਏ ਅਤੇ ਉੱਥੋਂ ਲੰਘਣ ਵਾਲੀਆਂ ਟਰੇਨਾਂ ਤੇ ਸਟੇਸ਼ਨ ਪਰਿਸਰ ਵਿਚ ਅਚਨਚੇਤ ਟਿਕਟ ਚੈਕਿੰਗ ਕੀਤੀ ਗਈ। ਫ਼ਿਰੋਜ਼ਪੁਰ ਮੰਡਲ ਯਾਤਰੀਆਂ ਨੂੰ ਅਪੀਲ ਕਰਦਾ ਹੈ ਕਿ ਹਮੇਸ਼ਾ ਉੱਚਿਤ ਤੇ ਵੈਧ ਟਿਕਟ ਲੈ ਕੇ ਹੀ ਯਾਤਰਾ ਕਰੋ।
Ad Position 22
No active advertisement
ਪਿਛਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਸਤੀ ਡੇਰਿਆਂ ਵਾਲੀ ’ਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਅਗਲੀ ਖ਼ਬਰ ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24