16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਕੁਸ਼ਤੀ ਖਿਡਾਰੀਆਂ ਦੇ ਟਰਾਇਲ 17 ਤੇ 18 ਨੂੰ

ਫ਼ਤਿਹਾਬਾਦ, 16 ਅਕਤੂਬਰ (ਹਰਬੰਸ ਸਿੰਘ ਮੰਡੇਰ)- ਜ਼ਿਲ੍ਹਾ ਖੇਡ ਅਧਿਕਾਰੀ ਵਿਸ਼ਨੂੰ ਦਾਸ ਨੇ ਦੱਸਿਆ ਕਿ ਖੇਡ ਵਿਭਾਗ ਹਰਿਆਣਾ ਕੁਸ਼ਤੀ ਅਖਾੜਾ ਕੇਸਰੀ ਤੇ ਕੁਮਾਰ ਦੰਗਲ (ਮਹਿਲਾ ਅਤੇ ਪੁਰਸ਼) 2026 ਤਹਿਤ ਰਾਜ ਪੱਧਰੀ ਕੁਸ਼ਤੀ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿਚ ਪੁਰਸ਼ ਅਤੇ ਮਹਿਲਾ ਦੋਵਾਂ ਵਰਗਾਂ ਦੇ ਖਿਡਾਰੀ ਹਿੱਸਾ ਲੈਣਗੇ।

Ad Position 21
No active advertisement
ਅਜੀਤ ਡੈਸਕ 17-10-2026
ਫ਼ਤਿਹਾਬਾਦ, 16 ਅਕਤੂਬਰ (ਹਰਬੰਸ ਸਿੰਘ ਮੰਡੇਰ)- ਜ਼ਿਲ੍ਹਾ ਖੇਡ ਅਧਿਕਾਰੀ ਵਿਸ਼ਨੂੰ ਦਾਸ ਨੇ ਦੱਸਿਆ ਕਿ ਖੇਡ ਵਿਭਾਗ ਹਰਿਆਣਾ ਕੁਸ਼ਤੀ ਅਖਾੜਾ ਕੇਸਰੀ ਤੇ ਕੁਮਾਰ ਦੰਗਲ (ਮਹਿਲਾ ਅਤੇ ਪੁਰਸ਼) 2026 ਤਹਿਤ ਰਾਜ ਪੱਧਰੀ ਕੁਸ਼ਤੀ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿਚ ਪੁਰਸ਼ ਅਤੇ ਮਹਿਲਾ ਦੋਵਾਂ ਵਰਗਾਂ ਦੇ ਖਿਡਾਰੀ ਹਿੱਸਾ ਲੈਣਗੇ। ਰਾਜ ਪੱਧਰੀ ਮੁਕਾਬਲਿਆਂ ਲਈ ਖਿਡਾਰੀਆਂ ਦੇ ਜ਼ਿਲ੍ਹਾ ਪੱਧਰੀ ਟਰਾਇਲ 17 ਤੇ 18 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਭੋਡੀਆ ਖੇੜਾ ਖੇਡ ਸਟੇਡੀਅਮ ਵਿਖੇ ਹੋਣਗੇ। ਸਿਰਫ਼ ਜ਼ਿਲ੍ਹਾ ਪੱਧਰ ’ਤੇ ਚੁਣੇ ਗਏ ਖਿਡਾਰੀ ਹੀ ਰਾਜ ਪੱਧਰੀ ਮੁਕਾਬਲੇ ਵਿਚ ਹਿੱਸਾ ਲੈ ਸਕਣਗੇ। ਇਸ ਤੋਂ ਇਲਾਵਾ ਖੇਡ ਵਿਭਾਗ ਖਿਡਾਰੀਆਂ ਨੂੰ ਟਰੈਕ ਸੂਟ ਵੀ ਪ੍ਰਦਾਨ ਕਰੇਗਾ। ਉਨ੍ਹਾਂ ਦੱਸਿਆ ਕਿ 17 ਅਕਤੂਬਰ ਨੂੰ ਕੁਸ਼ਤੀ ਅਖਾੜਾ ਕੇਸਰੀ ਤੇ ਕੁਮਾਰ ਦੰਗਲ (ਪੁਰਸ਼ ਤੇ ਮਹਿਲਾ)-2026 ਲਈ ਖਿਡਾਰੀਆਂ ਦੇ ਟਰਾਇਲ ਭੋਡੀਆ ਖੇੜਾ ਸਪੋਰਟਸ ਸਟੇਡੀਅਮ ਵਿਖੇ ਸਵੇਰੇ 8 ਵਜੇ ਤੋਂ 9 ਵਜੇ ਤੱਕ ਸਾਰੇ ਭਾਰ ਵਰਗਾਂ ਵਿਚ ਹੋਣਗੇ। ਟਰਾਇਲਾਂ ਵਿਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ ਆਪਣੀ ਸਪੋਰਟਸ ਕਿੱਟ ਆਪਣੇ ਨਾਲ ਲੈ ਕੇ ਆਉਣ। ਸਾਰੇ ਖਿਡਾਰੀਆਂ ਲਈ ਆਪਣਾ ਆਧਾਰ ਕਾਰਡ, ਜਨਮ ਸਰਟੀਫਿਕੇਟ ਤੇ ਰਿਹਾਇਸ਼ੀ ਸਰਟੀਫਿਕੇਟ ਲਿਆਉਣਾ ਲਾਜ਼ਮੀ ਹੈ। ਇਨ੍ਹਾਂ ਦਸਤਾਵੇਜ਼ਾਂ ਤੋਂ ਬਿਨਾਂ ਖਿਡਾਰੀਆਂ ਨੂੰ ਮੁਕਾਬਲੇ ਵਿਚ ਹਿੱਸਾ ਲੈਣ ਦੀ ਇਜਾਜ਼ਤ ਨਹੀਂ ਹੋਵੇਗੀ। ਜੇਕਰ ਕਿਸੇ ਹੋਰ ਜ਼ਿਲ੍ਹੇ ਦਾ ਖਿਡਾਰੀ ਫ਼ਤਿਹਾਬਾਦ ਜ਼ਿਲ੍ਹੇ ਵਿਚ ਪੜ੍ਹ ਰਿਹਾ ਹੈ ਤਾਂ ਉਹ ਆਪਣੇ ਸਕੂਲ ਜਾਂ ਕਾਲਜ ਸਰਟੀਫਿਕੇਟ ਦੇ ਆਧਾਰ ’ਤੇ ਇਸ ਮੁਕਾਬਲੇ ਵਿਚ ਹਿੱਸਾ ਲੈ ਸਕਦਾ ਹੈ। ਹਰੇਕ ਖਿਡਾਰੀ ਸਿਰਫ਼ ਇਕ ਹੀ ਖੇਡ ਵਿਚ ਹਿੱਸਾ ਲੈ ਸਕੇਗਾ।
Ad Position 22
No active advertisement
ਪਿਛਲੀ ਖ਼ਬਰ ਰਿਆਤ - ਬਾਹਰਾ ਯੂਨੀਵਰਸਿਟੀ ਵਿਖੇ ਮਾਨਸਿਕ ਸਿਹਤ ਅਤੇ ਤੰਦਰੁਸਤੀ ਬਾਰੇ ਕਾਨਫ਼ਰੰਸ ਕਰਵਾਈ ਮਾਹਿਰਾਂ ਨੇ ਤਣਾਅ ਪ੍ਰਬੰਧਨ, ਭਾ... ਅਗਲੀ ਖ਼ਬਰ ਭਾਜਪਾ ਦੇ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਵਲੋਂ ਸੇਵਾ ਸੰਕਲਪ ਅਭਿਆਨ ਦੀ ਸਫਲਤਾ ਲਈ ਜ਼ਿਲ੍ਹਾ ਪ੍ਰਧਾਨ ਰਾਜੇਸ਼ ਸਪਰਾ ਦਾ ਸ...
Ad Position 24