18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸ਼੍ਰੋਮਣੀ ਕਮੇਟੀ ਚੋਣਾਂ ਛੇਤੀ ਕਰਾਉਣ ਲਈ ਕੇਂਦਰ ’ਤੇ ਦਬਾਅ ਬਣਾਇਆ ਜਾਏਗਾ- ਕਾਲਕਾ

ਨਵੀਂ ਦਿੱਲੀ, 17 ਅਕਤੂਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਧਰਮ ਯੁੱਧ ਮੋਰਚਾ ਬਟਾਲਾ ਦੇ ਕੋਆਰਡੀਨੇਟਰ ਭਾਈ ਗੁਰਪ੍ਰੀਤ ਸਿੰਘ ਦੀ ਅਗਵਾਈ ਵਿਚ ਆਏ ਵਫ਼ਦ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਮੋਰਚੇ ਦਾ ਡੱਟ ਕੇ ਸਾਥ ਦੇਣ ਅਤੇ ਕੇਂਦਰ ਸਰਕਾਰ ’ਤੇ ਜ਼ੋਰ ਪਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦ ਕਰਵਾਉਣ ਦਾ ਐਲਾਨ ਕੀਤਾ। ਧਰਮ ਯੁੱਧ ਮੋਰਚਾ ਟੀਮ ਵੱਲੋਂ ਦਿੱਲੀ ਕਮੇਟੀ ਪ੍ਰਬੰਧਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਸ਼੍ਰੋਮਣੀ ਕਮੇਟੀ ਚੋਣਾਂ ਛੇਤੀ ਕਰਾਉਣ ਲਈ ਕੇਂਦਰ ਕੋਲ ਮੰਗ ਉਠਾਉਣ।

Ad Position 21
No active advertisement
ਅਜੀਤ ਡੈਸਕ 18-10-2026
ਨਵੀਂ ਦਿੱਲੀ, 17 ਅਕਤੂਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਧਰਮ ਯੁੱਧ ਮੋਰਚਾ ਬਟਾਲਾ ਦੇ ਕੋਆਰਡੀਨੇਟਰ ਭਾਈ ਗੁਰਪ੍ਰੀਤ ਸਿੰਘ ਦੀ ਅਗਵਾਈ ਵਿਚ ਆਏ ਵਫ਼ਦ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਮੋਰਚੇ ਦਾ ਡੱਟ ਕੇ ਸਾਥ ਦੇਣ ਅਤੇ ਕੇਂਦਰ ਸਰਕਾਰ ’ਤੇ ਜ਼ੋਰ ਪਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦ ਕਰਵਾਉਣ ਦਾ ਐਲਾਨ ਕੀਤਾ। ਧਰਮ ਯੁੱਧ ਮੋਰਚਾ ਟੀਮ ਵੱਲੋਂ ਦਿੱਲੀ ਕਮੇਟੀ ਪ੍ਰਬੰਧਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਸ਼੍ਰੋਮਣੀ ਕਮੇਟੀ ਚੋਣਾਂ ਛੇਤੀ ਕਰਾਉਣ ਲਈ ਕੇਂਦਰ ਕੋਲ ਮੰਗ ਉਠਾਉਣ। ਇਸੇ ਦੇ ਮੱਦੇਨਜ਼ਰ ਕਾਲਕਾ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਚੋਣਾਂ ਛੇਤੀ ਕਰਾਉਣ ਲਈ ਸਰਕਾਰ ’ਤੇ ਦਬਾਅ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਦਿੱਲੀ ਕਮੇਟੀ ਪ੍ਰਬੰਧਕਾਂ ਨੇ ਬਟਾਲਾ ਵਿਚ ਚੱਲ ਰਹੇ ਧਰਮ ਯੁੱਧ ਮੋਰਚੇ ਦਾ ਡਟ ਕੇ ਸਾਥ ਦੇਣ ਦਾ ਐਲਾਨ ਵੀ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨਿਗਮ ਦੀ ਟੀਮ ਨੇ ਮਹਾਰਾਣਾ ਪ੍ਰਤਾਪ ਚੌਕ ਤੋਂ ਲੈ ਕੇ ਕਨ੍ਹੱਈਆ ਚੌਕ ਤੱਕ ਹਟਾਏ ਨਾਜਾਇਜ਼ ਕਬਜ਼ੇ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਯੁਵਾ ਸੰਸਦ ਮੁਕਾਬਲਾ ਕਰਵਾਇਆ
Ad Position 24