ਗੁਰਦੁਆਰਾ ਬਾਜ਼ਾਰ ਸ਼ੇਖਾਂ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਰੋਜ਼ਾ ਗੁਰਮਤਿ ਸਮਾਗਮ ਕਰਵਾਏ
ਜਲੰਧਰ, 17 ਅਕਤੂਬਰ (ਐੱਮ. ਐੱਸ.
ਜਲੰਧਰ, 17 ਅਕਤੂਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਬਾਜ਼ਾਰ ਸ਼ੇਖਾਂ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਕੀਤੇ ਗਏ ਉਪਰਾਲੇ ਸਦਕਾ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਰੋਜ਼ਾ ਗੁਰਮਤਿ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ਦੌਰਾਨ ਸਜਾਏ ਗਏ ਵਿਸ਼ੇਸ਼ ਦੀਵਾਨਾਂ ਅੰਦਰ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸਿਮਰਨਜੀਤ ਸਿੰਘ ਅਤੇ ਭਾਈ ਉਂਕਾਰ ਸਿੰਘ ਦੇ ਜੱਥਿਆਂ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਸਮਾਗਮਾਂ ਦੌਰਾਨ ਭਾਈ ਪਰਮਜੀਤ ਸਿੰਘ ‘ਸੇਵਕ’ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਅਤੇ ਇਸਤਰੀ ਸਤਿਸੰਗ ਸਭਾ ਦਾ ਜੱਥਿਆਂ ਨੇ ਵੀ ਕੀਰਤਨ ਦੀ ਹਾਜ਼ਰੀ ਭਰੀ। ਪ੍ਰਬੰਧਕਾਂ ਵਲੋਂ ਰਾਗੀ ਜਥਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਵਜੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਦਲਜੀਤ ਸਿੰਘ ‘ਕ੍ਰਿਸਟਲ’, ਹਰਜੀਤ ਸਿੰਘ, ਵਰਿੰਦਰ ਸਿੰਘ ਬਿੰਦਰਾ, ਮਹਿੰਦਰ ਸਿੰਘ, ਦਲਜੀਤ ਕੌਰ, ਗੁਰਸ਼ਰਨ ਕੌਰ, ਤਜਿੰਦਰ ਕੌਰ ਅਤੇ ਹੋਰ ਹਾਜ਼ਰ ਸਨ।