18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਨਸ਼ਿਆਂ ਵਿਰੁੱਧ ਚੰਡੀਗੜ੍ਹ ਮੁਹੱਲਾ ’ਚ ਤਲਾਸ਼ੀ ਮੁਹਿੰਮ ਚਲਾਈ

ਸਿਰਸਾ, 18 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਚੰਡੀਗੜ੍ਹ ਮੁਹੱਨਾ ‘ਚ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਪੁਲਿਸ ਨੇ ਇਕ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ। ਇਸ ਕਾਰਵਾਈ ਦੌਰਾਨ ਐਂਟੀ ਨਾਰਕੋਟਿਕਸ ਡੌਗ ਸਕੁਐਡ ਦੀ ਟੀਮ ਵੀ ਸ਼ਾਮਲ ਸੀ।

Ad Position 21
No active advertisement
ਅਜੀਤ ਡੈਸਕ 19-10-2026
ਸਿਰਸਾ, 18 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਚੰਡੀਗੜ੍ਹ ਮੁਹੱਨਾ ‘ਚ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਪੁਲਿਸ ਨੇ ਇਕ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ। ਇਸ ਕਾਰਵਾਈ ਦੌਰਾਨ ਐਂਟੀ ਨਾਰਕੋਟਿਕਸ ਡੌਗ ਸਕੁਐਡ ਦੀ ਟੀਮ ਵੀ ਸ਼ਾਮਲ ਸੀ। ਜ਼ਿਲ੍ਹਾ ਪੁਲਿਸ ਕਪਤਾਨ ਦੀਪਕ ਸਹਾਰਨ ਨੇ ਦੱਸਿਆ ਕਿ ਇਲਾਕੇ ਵਿਚ ਜਨਤਕ ਥਾਵਾਂ ‘ਤੇ ਨਸ਼ੀਲੇ ਪਦਾਰਥਾਂ ਦਾ ਗੈਰ-ਕਾਨੂੰਨੀ ਵਪਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਏਗਾ। ਇਸ ਦੌਰਾਨ ਪੁਲਿਸ ਟੀਮ ਨੇ 23 ਘਰਾਂ ਦੀ ਤਲਾਸ਼ੀ ਲਈ ਤੇ ਹੋਰ ਥਾਵਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਉਤਸ਼ਾਹਿਤ ਕੀਤਾ। ਡੀ.ਐੱਸ.ਪੀ. ਰਾਜਵੀਰ ਸਿੰਘ ਨੇ ਕਿਹਾ ਕਿ ਸ਼ਰਾਬ ਤੇ ਹੋਰ ਨਸ਼ੇ ਨਾ ਸਿਰਫ ਲੋਕਾਂ ਨੂੰ ਸਰੀਰਕ ਤੌਰ ‘ਤੇ ਨੁਕਸਾਨ ਪਹੁੰਚਾਉਂਦੇ ਹਨ ਬਲਕਿ ਉਨ੍ਹਾਂ ਨੂੰ ਵਿੱਤੀ ਤੌਰ ‘ਤੇ ਵੀ ਬਰਬਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਚੈਕਿੰਗ ਮੁਹਿੰਮ ਦਾ ਮੁੱਖ ਉਦੇਸ਼ ਖੇਤਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣਾ, ਨਸ਼ੀਲੇ ਪਦਾਰਥਾਂ ਦੇ ਗੈਰ-ਕਾਨੂੰਨੀ ਵਪਾਰ ਨੂੰ ਰੋਕਣਾ ਤੇ ਲੋਕਾਂ ਲਈ ਇਕ ਸੁਰੱਖਿਅਤ ਤੇ ਸ਼ਾਂਤੀਪੂਰਨ ਵਾਤਾਵਰਨ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਚੈਕਿੰਗ ਜਾਰੀ ਰਹੇਗੀ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਏਗੀ। ਉਨ੍ਹਾਂ ਨੇ ਨਸ਼ਿਆਂ ਦੀ ਦੁਰਵਰਤੋਂ ਵਿੱਚ ਸ਼ਾਮਲ ਲੋਕਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੋ ਵੀ ਨਸ਼ਾ ਤਸਕਰੀ ਜਾਂ ਹੋਰ ਗੈਰ ਕਾਨੂੰਨੀ ਗਤੀਵਿਧੀਆਂ ’ਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਤੇ ਸਕਾਰਾਤਮਕ ਗਤੀਵਿਧੀਆਂ ‘ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਗੰਦੇ ਪਾਣੀ ਕਾਰਨ ਲੋਕ ਹੋਏ ਪ ੍ਰੇਸ਼ਾਨ ਅਗਲੀ ਖ਼ਬਰ 3 ਲੱਖ ਰੁਪਏ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ
Ad Position 24