20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸੇਂਟ ਜੇਵੀਅਰ ਸਕੂਲ ’ਚ ਕਰਵਾਇਆ ਇਨਾਮ ਵੰਡ ਸਮਾਰੋਹ

ਕਾਲਾਂਵਾਲੀ/ਸਿਰਸਾ, 20 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸੇਂਟ ਜ਼ੇਵੀਅਰਜ਼ ਪਬਲਿਕ ਸਕੂਲ ਕਾਲਾਂਵਾਲੀ ਵਿੱਚ ਇਨਾਮ ਵੰਡ ਸਮਾਰੋਹ ਕੀਤਾ ਗਿਆ। ਜਿਸ ਵਿੱਚ 2025-26 ਅਕਾਦਮਿਕ ਸਾਲ ਦੇ ਵਿਦਿਆਰਥੀਆਂ ਦੀਆਂ ਅਕਾਦਮਿਕ, ਅਥਲੈਟਿਕ ਅਤੇ ਸੱਭਿਆਚਾਰਕ ਪ੍ਰਾਪਤੀਆਂ ਕਰਨ ਵਾਲੇ ਬੱਚਿਆਂ ਦਾ ਸਨਮਾਨ ਕੀਤਾ ਗਿਆ।

Ad Position 21
No active advertisement
ਕਾਲਾਂਵਾਲੀ ਦੇ ਸੇਂਟ ਜ਼ੇਵੀਅਰ ਸਕੂਲ ਵਿੱਚ ਹੋਣਹਾਰ ਬੱਚਿਆਂ ਦਾ ਸਨਮਾਨ ਕਰਦੇ ਪ੍ਰਬੰਧਕ। ਤਸਵੀਰ : ਪੰਨੀਵਾਲੀਆ 21-10-2026
ਕਾਲਾਂਵਾਲੀ/ਸਿਰਸਾ, 20 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸੇਂਟ ਜ਼ੇਵੀਅਰਜ਼ ਪਬਲਿਕ ਸਕੂਲ ਕਾਲਾਂਵਾਲੀ ਵਿੱਚ ਇਨਾਮ ਵੰਡ ਸਮਾਰੋਹ ਕੀਤਾ ਗਿਆ। ਜਿਸ ਵਿੱਚ 2025-26 ਅਕਾਦਮਿਕ ਸਾਲ ਦੇ ਵਿਦਿਆਰਥੀਆਂ ਦੀਆਂ ਅਕਾਦਮਿਕ, ਅਥਲੈਟਿਕ ਅਤੇ ਸੱਭਿਆਚਾਰਕ ਪ੍ਰਾਪਤੀਆਂ ਕਰਨ ਵਾਲੇ ਬੱਚਿਆਂ ਦਾ ਸਨਮਾਨ ਕੀਤਾ ਗਿਆ। ਇਸ ਸਨਮਾਨ ਸਮਾਰੋਹ ਦਾ ਉਦਘਾਟਨ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਐਡਵੋਕੇਟ ਸੁਰਿੰਦਰ ਸਿੰਘ, ਸ਼੍ਰੀਮਤੀ ਚਰਨਜੀਤ ਕੌਰ ਅਤੇ ਪ੍ਰਿੰਸੀਪਲ ਸੋਨੀਆ ਕੰਬੋਜ ਦੁਆਰਾ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੀਆਂ ਵਿਦਿਆਰਥਣਾਂ ਦੁਆਰਾ ਮਨਮੋਹਕ ਸਰਸਵਤੀ ਵੰਦਨਾ ਪ੍ਰਦਰਸ਼ਨ ਨਾਲ ਹੋਈ। ਗਣੇਸ਼ ਵੰਧਨਾ, ਯੋਗਾ, ਜੂਬੀ ਡੂਬੀ, ਜਿਮਨਾਸਟਿਕ ਅਤੇ ਏਕਲਵਯ-ਦ੍ਰੋਣਾਚਾਰੀਆ ਵਰਗੀਆਂ ਵਿਦਿਅਕ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਨੇ ਸਭ ਨੂੰ ਮੋਹਿਤ ਕਰ ਦਿੱਤਾ। ਸਮਾਰੋਹ ਦੌਰਾਨ ਪਹਿਲੀ ਤੋਂ ਦਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਅਕਾਦਮਿਕ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ ’ਤੇ ਕਰਾਟੇ, ਹੈਂਡਬਾਲ, ਸ਼ੂਟਿੰਗ, ਜਿਮਨਾਸਟਿਕ ਅਤੇ ਸਕੇਟਿੰਗ ਵਰਗੇ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਅਕਾਦਮਿਕ ਸਾਲ ਦੌਰਾਨ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਭਾਗੀਦਾਰਾਂ ਨੂੰ ਇਨਾਮ ਵੀ ਦਿੱਤੇ ਗਏ , ਜਿਵੇਂ ਕਿ ਬੈਸਟ ਆਊਟ ਆਫ ਵੇਸਟ, ਸਾਇੰਸ ਪ੍ਰਦਰਸ਼ਨੀ, ਅਤੇ ਏਬੀਐਕਸ। ਪ੍ਰਿੰਸੀਪਲ ਸੋਨੀਆ ਕੰਬੋਜ ਨੇ ਮਾਪਿਆਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਅਕਾਦਮਿਕ ਸਾਲ ਦੌਰਾਨ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਬੱਚਿਆਂ ਨੂੰ ਉਤਸ਼ਾਹਿਤ ਵੀ ਕੀਤਾ। ਪ੍ਰੋਗਰਾਮ ਸਕੂਲ ਦੇ ਵਿਦਿਆਰਥੀਆਂ ਦੁਆਰਾ ਰੰਗੀਨ ਭੰਗੜਾ ਅਤੇ ਗਿੱਧਾ ਪੇਸ਼ਕਾਰੀ ਨਾਲ ਸਮਾਪਤ ਹੋਇਆ। ਸਾਰੇ ਅਧਿਆਪਕ, ਵਿਦਿਆਰਥੀ ਅਤੇ ਹੋਰ ਸਟਾਫ ਮੈਂਬਰ ਮੌਜੂਦ ਸਨ। 19 ਹਰਿਆਣਾਬੀਟੀਡੀ07
Ad Position 22
No active advertisement
ਪਿਛਲੀ ਖ਼ਬਰ ਬਿਸ਼ਨਾ ਮੱਲ ਜੈਨ ਸਕੂਲ ਵਿਖੇ ਕੀਤਾ ਗਿਆ ਡਾਂਡੀਆ ਅਤੇ ਦੁਰਗਾ ਪੂਜਾ ਸਮਾਰੋਹ ਅਗਲੀ ਖ਼ਬਰ ਨਾਰਾਇਣਗੜ੍ਹ ’ਚ ਰਾਵਣ ਅਤੇ ਕੁੰਭਕਰਨ ਦੇ ਪੁਤਲਿਆਂ ਦਾ ਦਹਿਨ
Ad Position 24