20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਅੱਜ ਤੋਂ ਪੰਜਾਬ ਰੋਡਵੇਜ਼ , ਪਨਬੱਸ ਤੇ ਪੀ . ਆਰ . ਟੀ . ਸੀ . ਦੀਆਂ ਬੱਸਾਂ ਬੰਦ ਕਰਨ ਦੀ ਚਿਤਾਵਨੀ

ਚੰਡੀਗੜ੍ਹ, 20 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਵਿਚ ਸਰਕਾਰੀ ਬੱਸ ਸੇਵਾਵਾਂ ਇਕ ਵਾਰ ਫਿਰ ਪ੍ਰਭਾਵਿਤ ਹੋਣ ਦੀ ਸੰਭਾਵਨਾ ਬਣ ਗਈ ਹੈ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.

Ad Position 21
No active advertisement
ਅਜੀਤ ਡੈਸਕ 21-10-2026
ਚੰਡੀਗੜ੍ਹ, 20 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਵਿਚ ਸਰਕਾਰੀ ਬੱਸ ਸੇਵਾਵਾਂ ਇਕ ਵਾਰ ਫਿਰ ਪ੍ਰਭਾਵਿਤ ਹੋਣ ਦੀ ਸੰਭਾਵਨਾ ਬਣ ਗਈ ਹੈ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਨੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ 21 ਅਕਤੂਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ’ਤੇ ਜਾਣ ਦੀ ਚਿਤਾਵਨੀ ਦਿੱਤੀ ਹੈ। ਯੂਨੀਅਨ ਅਨੁਸਾਰ ਜੇਕਰ ਸਰਕਾਰ ਨੇ ਮੰਗਾਂ ਸਬੰਧੀ ਗੱਲਬਾਤ ਕਰਕੇ ਕੋਈ ਠੋਸ ਹੱਲ ਨਾ ਕੱਢਿਆ ਤਾਂ 5500 ਤੋਂ ਵੱਧ ਮੁਲਾਜ਼ਮ ਹੜਤਾਲ ਵਿਚ ਸ਼ਾਮਿਲ ਹੋ ਸਕਦੇ ਹਨ। ਇਸ ਨਾਲ ਸੂਬੇ ਵਿਚ ਸਰਕਾਰੀ ਬੱਸਾਂ ਦੀ ਆਵਾਜਾਈ ਪ੍ਰਭਾਵਿਤ ਹੋਣ ਅਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਲੱਖਾਂ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਣ ਦਾ ਖ਼ਦਸ਼ਾ ਹੈ। ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਜਿੱਤ ਰੱਖਣੀ ਹ ਨੇ ਦੋਸ਼ ਲਗਾਇਆ ਹੈ ਕਿ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦੋ ਤੋਂ ਤਿੰਨ ਮਹੀਨਿਆਂ ਦੌਰਾਨ ਵਿਭਾਗ ਦੇ ਅਧਿਕਾਰੀਆਂ ਅਤੇ ਪਰਿਵਹਨ ਮੰਤਰੀ ਨਾਲ ਮੀਟਿੰਗਾਂ ਚਾਰ ਤੋਂ ਪੰਜ ਵਾਰ ਤੈਅ ਹੋਈਆਂ, ਪਰ ਵੱਖ-ਵੱਖ ਕਾਰਨਾਂ ਕਰਕੇ ਇਨ੍ਹਾਂ ਮੀਟਿੰਗਾਂ ਦੇ ਸਿਰੇ ਨਾ ਚੜ੍ਹਨ ਕਾਰਨ ਮੰਗਾਂ ਦਾ ਹੱਲ ਨਹੀਂ ਹੋ ਸਕਿਆ। ਯੂਨੀਅਨ ਅਨੁਸਾਰ ਵਾਰ-ਵਾਰ ਮੀਟਿੰਗਾਂ ਮੁਲਤਵੀ ਹੋਣ ਕਾਰਨ ਮੁਲਾਜ਼ਮਾਂ ਵਿਚ ਰੋਸ ਵਧ ਰਿਹਾ ਹੈ। 10 ਤੋਂ 15 ਸਾਲਾਂ ਤੋਂ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਯੂਨੀਅਨ ਦੀਆਂ ਮੁੱਖ ਮੰਗਾਂ ਵਿਚ ਪਿਛਲੇ 10 ਤੋਂ 15 ਸਾਲਾਂ ਤੋਂ ਠੇਕੇ ’ਤੇ ਕੰਮ ਕਰ ਰਹੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨਾ ਸ਼ਾਮਿਲ ਹੈ। ਇਸ ਤੋਂ ਇਲਾਵਾ ਆਊਟਸੋਰਸਿੰਗ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਅਧੀਨ ਲਿਆਉਣ ਅਤੇ ਪੰਜਾਬ ਰੋਡਵੇਜ਼ ਵਿਚੋਂ ਆਊਟਸੋਰਸਿੰਗ ਪ੍ਰਣਾਲੀ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਹੈ। ਯੂਨੀਅਨ ਨੇ ਰੋਸ ਪ੍ਰਦਰਸ਼ਨਾਂ ਅਤੇ ਹੋਰ ਮਾਮਲਿਆਂ ਦੌਰਾਨ ਮੁਲਾਜ਼ਮਾਂ ਵਿਰੁੱਧ ਦਰਜ ਕੀਤੇ ਗਏ ਪੁਲਿਸ ਕੇਸ ਵਾਪਸ ਲੈਣ ਦੀ ਮੰਗ ਵੀ ਉਠਾਈ ਹੈ। ਯੂਨੀਅਨ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਤੁਰੰਤ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ 21 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਬੱਸ ਸੇਵਾਵਾਂ ਬੰਦ ਕਰਨ ਦਾ ਫ਼ੈਸਲਾ ਲਿਆ ਜਾ ਸਕਦਾ ਹੈ। ਜੇਕਰ ਸਰਕਾਰ ਨੇ ਮੰਗਾਂ ਦੇ ਹੱਲ ਲਈ ਕੋਈ ਕਦਮ ਨਾ ਚੁੱਕਿਆ ਤਾਂ 22 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪੱਕਾ ਧਰਨਾ ਦਿੱਤਾ ਜਾਵੇਗਾ। ਬੱਸ ਸੇਵਾ ਪ੍ਰਭਾਵਿਤ ਹੋਣ ਨਾਲ ਮੁਸਾਫਰਾਂ ਦੀਆਂ ਵਧਣਗੀਆਂ ਮੁਸ਼ਕਿਲਾਂ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਰਾਹੀਂ ਵੱਡੀ ਗਿਣਤੀ ਵਿਚ ਲੋਕ ਰੋਜ਼ਾਨਾ ਆਪਣੇ ਕੰਮਾਂ, ਪੜ੍ਹਾਈ ਅਤੇ ਇਲਾਜ ਸਮੇਤ ਹੋਰ ਜ਼ਰੂਰੀ ਕੰਮਾਂ ਲਈ ਸਫ਼ਰ ਕਰਦੇ ਹਨ। ਜੇਕਰ ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ’ਤੇ ਚਲੇ ਜਾਂਦੇ ਹਨ ਤਾਂ ਖ਼ਾਸ ਕਰਕੇ ਪੇਂਡੂ ਖੇਤਰਾਂ ਅਤੇ ਲੰਮੀ ਦੂਰੀ ਦੇ ਰੂਟਾਂ ’ਤੇ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਹੁਣ ਦੇਖਣਾ ਹੋਵੇਗਾ ਕਿ ਸਰਕਾਰ ਹੜਤਾਲ ਨੂੰ ਟਾਲਣ ਲਈ ਯੂਨੀਅਨ ਨਾਲ ਗੱਲਬਾਤ ਕਰਕੇ ਕੋਈ ਹੱਲ ਕੱਢਦੀ ਹੈ ਜਾਂ ਆਉਣ ਵਾਲੇ ਦਿਨਾਂ ਵਿਚ ਸੂਬੇ ਦੇ ਬੱਸ ਯਾਤਰੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸੈਂਟਰਲ ਬੈਂਕ ਆਫ਼ ਇੰਡੀਆ ਵਲੋਂ ਸੋਨ ਤਗਮਾ ਜੇਤੂ ਮੁੱਕੇਬਾਜ਼ ਅੰਕੁਸ਼ ਪੰਘਾਲ ਅਤੇ ਸਚਿਨ ਸਿਵਾਚ ਦਾ ਸਨਮਾਨ ਖੇਡਾਂ ਵਿੱਚ ਸ... ਅਗਲੀ ਖ਼ਬਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਛੋਟੇ ਵਪਾਰੀਆਂ ਲਈ ਪੁਖ਼ਤਾ ਪ੍ਰਬੰਧ ਕਰੇ ਨਗਰ ਨਿਗਮ
Ad Position 24