20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਭਾਈ ਅੰਗਰੇਜ ਸਿੰਘ ਕਥਾ ਕਰਦੀਆਂ (ਸੱਜੇ)ਭਾਈ ਕਮਲ ਜੀਤ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਰਸਭਿੰਨਾ ਕੀਰਤਨ ਕਰਦੀਆਂ

ਇੰਦੌਰ 20 ਅਕਤੂਬਰ (ਰਤਨਜੀਤ ਸਿੰਘ ਸ਼ੈਰੀ) ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਗ੍ਰੰਥੀ ਅਤੇ ਬ੍ਰਹਮਗਿਆਨੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਇੰਦੌਰ ਵਿਖੇ ਤੇਜਾ ਜੀ ਨਗਰ ਬਾਈਪਾਸ ਸਥਿਤ, ਗੁਰਦੁਆਰਾ ਬਾਬਾ ਬੁੱਢਾ ਜੀ ਸਾਹਿਬ ਵਿਖੇ ਸ਼ਰਧਾ, ਪਿਆਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ’ਤੇ ਗੁਰਬਾਣੀ ਦੇ ਰਸਭਿੰਨੇ ਕੀਰਤਨ, ਗੁਰਮਤਿ ਵਿਚਾਰਾਂ ਅਤੇ ਧਾਰਮਿਕ ਦੀਵਾਨ ਰਾਹੀਂ ਸੰਗਤ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੁੜਨ ਦਾ ਸੰਦੇਸ਼ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 21-10-2026
ਇੰਦੌਰ 20 ਅਕਤੂਬਰ (ਰਤਨਜੀਤ ਸਿੰਘ ਸ਼ੈਰੀ) ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਗ੍ਰੰਥੀ ਅਤੇ ਬ੍ਰਹਮਗਿਆਨੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਇੰਦੌਰ ਵਿਖੇ ਤੇਜਾ ਜੀ ਨਗਰ ਬਾਈਪਾਸ ਸਥਿਤ, ਗੁਰਦੁਆਰਾ ਬਾਬਾ ਬੁੱਢਾ ਜੀ ਸਾਹਿਬ ਵਿਖੇ ਸ਼ਰਧਾ, ਪਿਆਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ’ਤੇ ਗੁਰਬਾਣੀ ਦੇ ਰਸਭਿੰਨੇ ਕੀਰਤਨ, ਗੁਰਮਤਿ ਵਿਚਾਰਾਂ ਅਤੇ ਧਾਰਮਿਕ ਦੀਵਾਨ ਰਾਹੀਂ ਸੰਗਤ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੁੜਨ ਦਾ ਸੰਦੇਸ਼ ਦਿੱਤਾ ਗਿਆ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਜਥੇਦਾਰ ਬਾਬਾ ਅਵਤਾਰ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ, ਵੱਲੋਂ ਕੀਤੀ ਗਈ ਅਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸੰਪੂਰਨਤਾ ਹੋਈ। ਨਾਨਕਸਰ ਟਕਸਾਲ ਦੇ ਜਥੇ ਅਤੇ ਬੀਬੀ ਗੁਰਦੀਪ ਕੌਰ ਅਰਨੇਜਾ ਵੱਲੋਂ ਕੀਰਤਨ ਦੀ ਸੇਵਾ ਨਿਭਾਈ ਗਈ। ਇਸ ਤੋਂ ਇਲਾਵਾ ਢਾਡੀ ਜਥਾ ਗਿਆਨੀ ਜਤਿੰਦਰਪਾਲ ਸਿੰਘ ਨੇ ਢਾਡੀ ਵਾਰਾਂ ਰਾਹੀਂ ਸਿੱਖ ਇਤਿਹਾਸ ਨਾਲ ਸੰਗਤ ਨੂੰ ਜੋੜਿਆ। ਇਸ ਮੌਕੇ ਦਿੱਲੀ ਦੇ ਗੁਰਦੁਆਰਾ ਸੀਸਗੰਜ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਅੰਗਰੇਜ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਮਲਜੀਤ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਦੀ ਸਮਾਪਤੀ ਅਰਦਾਸ ਅਤੇ ਹੁਕਮਨਾਮਾ ਸਾਹਿਬ ਨਾਲ ਹੋਈ। ਸੰਗਤ ਨੇ ਸ਼ਰਧਾ ਨਾਲ ਗੁਰੂ ਘਰ ਵਿੱਚ ਹਾਜ਼ਰੀ ਭਰੀ ਅਤੇ ਗੁਰਬਾਣੀ ਦਾ ਲਾਹਾ ਪ੍ਰਾਪਤ ਕੀਤਾ। ਇਸ ਮੌਕੇ ਤੇ ਸੰਗਤਾਂ ਦੀ ਰਿਹਾਇਸ਼ ਲਈ ਬਣ ਰਹੀ ਨਵੀਂ ਚਾਰ ਮੰਜਿਲਾਂ ਸਰਾਂ ਦੀ ਨੀਂਹ ਵੀ ਪੰਜ ਪਿਆਰਿਆਂ ਨੇ ਰੱਖੀ । ਪੁਰਾਤਨ ਪਰੰਪਰਾ ਅਨੁਸਾਰ ਲੰਗਰ ਵਿੱਚ ਮਿੱਸੇ ਪ੍ਰਸ਼ਾਦੇ, ਲੱਸੀ, ਗੰਡਾ, ਵਰਤਾਏ ਗਏ । ਇਸ ਮੌਕੇ ’ਤੇ ਬਾਬਾ ਘੋਲਾ ਸਿੰਘ ਕਾਰ ਸੇਵਾ ਸਰਹਾਲੀ ਸਾਹੇਬ ,ਬਾਬਾ ਅਮਰੀਕ ਸਿੰਘ ,ਬਾਬਾ ਸੁਲੱਖਣ ਸਿੰਘ ,ਗਰੰਥੀ ਹਰਵਿੰਦਰ ਸਿੰਘ ,ਜਸਬੀਰ ਸਿੰਘ ਗਾਂਧੀ ਆਦਿ ਸਮੇਤ ਵੱਡੀ ਗਿਣਤੀ ਵਿੱਚ ਸ਼੍ਰੀ ਗੁਰੂ ਸਿੰਘ ਸਭਾ ਦੇ ਅਹੁਦੇਦਾਰ ਤੇ ਹੋਰ ਸੰਗਤਾਂ ਨੇ ਹਾਜ਼ਰੀ ਭਰੀ । ਪ੍ਰੋਗਾਮ ਦਾ ਸੰਚਾਲਨ ਸਕੱਤਰ ਸ ਦੇਵਿੰਦਰ ਸਿੰਘ ਗਾਂਧੀ ਨੇ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਨਾਹਰ ਤਾਹਰਪੁਰ ਦੇ ਨੌਜਵਾਨ ਦੀ ਮੌਤ ਦੇ ਮਾਮਲੇ ’ਚ ਇਕ ਹੋਰ ਮੁਲਜ਼ਮ ਗ੍ਰਿਫ਼ਤਾਰ ਹੁਣ ਤੱਕ ਕੁੱਲ ਪੰਜ ਮੁਲਜ਼ਮਾਂ ਦੀ ਪ... ਅਗਲੀ ਖ਼ਬਰ ਖੇਡ ਮੁਕਾਬਲਿਆਂ ’ਚ ਦਸਮੇਸ਼ ਪਬਲਿਕ ਸਕੂਲ ਨੇ ਜਿੱਤੇ 13 ਮੈਡਲ
Ad Position 24