ਪਿੰਡ ਨਾਹਰ ਤਾਹਰਪੁਰ ਦੇ ਨੌਜਵਾਨ ਦੀ ਮੌਤ ਦੇ ਮਾਮਲੇ ’ਚ ਇਕ ਹੋਰ ਮੁਲਜ਼ਮ ਗ੍ਰਿਫ਼ਤਾਰ
ਹੁਣ ਤੱਕ ਕੁੱਲ ਪੰਜ ਮੁਲਜ਼ਮਾਂ ਦੀ ਪਾਈ ਗ੍ਰਿਫ਼ਤਾਰੀ
ਯਮੁਨਾਨਗਰ, 20 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਕ੍ਰਾਈਮ ਬ੍ਰਾਂਚ-1 ਟੀਮ ਨੇ 6 ਜੂਨ ਨੂੰ ਪਿੰਡ ਨਾਹਰ ਤਾਹਰਪੁਰ ਦੇ ਖੇਤਾਂ ਵਿਚ ਇਕ ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ ਕਰਨ ਦੇ ਮਾਮਲੇ ਵਿਚ ਇਕ ਹੋਰ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੰਚਾਰਜ ਰਾਜਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਇਸ ਮਾਮਲੇ ਵਿਚ ਨਾਹਰ ਤਾਹਰਪੁਰ ਦੇ ਰਹਿਣ ਵਾਲੇ ਬਲਜੀਤ ਪੁੱਤਰ ਪ੍ਰਦੀਪ ਨੂੰ ਗ੍ਰਿਫ਼ਤਾਰ ਕੀਤਾ ਹੈ।
ਯਮੁਨਾਨਗਰ, 20 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਕ੍ਰਾਈਮ ਬ੍ਰਾਂਚ-1 ਟੀਮ ਨੇ 6 ਜੂਨ ਨੂੰ ਪਿੰਡ ਨਾਹਰ ਤਾਹਰਪੁਰ ਦੇ ਖੇਤਾਂ ਵਿਚ ਇਕ ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ ਕਰਨ ਦੇ ਮਾਮਲੇ ਵਿਚ ਇਕ ਹੋਰ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੰਚਾਰਜ ਰਾਜਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਇਸ ਮਾਮਲੇ ਵਿਚ ਨਾਹਰ ਤਾਹਰਪੁਰ ਦੇ ਰਹਿਣ ਵਾਲੇ ਬਲਜੀਤ ਪੁੱਤਰ ਪ੍ਰਦੀਪ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇੰਚਾਰਜ ਰਾਜਕੁਮਾਰ ਨੇ ਦੱਸਿਆ ਕਿ 5 ਜੂਨ ਨੂੰ ਉਰਜਨੀ ਦੇ ਰਹਿਣ ਵਾਲੇ 32 ਸਾਲਾ ਨਵੀਨ ਨੂੰ ਨਾਹਰਪੁਰ ਤਾਹਰਪੁਰ ਦੇ ਇਕ ਖੇਤ ਵਿਚ ਪੁਰਾਣੀ ਦੁਸ਼ਮਣੀ ਕਾਰਨ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀ ਦੁਖੇੜੀ ਦੇ ਰਹਿਣ ਵਾਲੇ ਵਿਸ਼ਵਜੀਤ, ਪਿੰਡ ਨਾਹਰ ਤਾਹਰਪੁਰ ਦੇ ਜਤਿੰਦਰ ਕੁਮਾਰ, ਆਸ਼ੀਸ਼ ਅਤੇ ਵੰਸ਼ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ। ਇਸ ਮਾਮਲੇ ਵਿਚ ਹੁਣ ਤੱਕ ਕੁੱਲ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।