ਪੁਲਿਸ ਵਿਭਾਗ ਦੀ ਟੀਮ ਨੇ ਭਗੌੜੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
ਯਮੁਨਾਨਗਰ, 21 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਪੁਲਿਸ ਅਫ਼ਸਰ ਸਟਾਫ਼ ਟੀਮ ਨੇ ਭਗੌੜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਪੁਲਿਸ ਅਫ਼ਸਰ ਸਟਾਫ਼ ਦੇ ਇੰਚਾਰਜ ਇੰਸਪੈਕਟਰ ਜਗਬੀਰ ਸਿੰਘ ਦੀ ਅਗਵਾਈ ਹੇਠ ਇਕ ਵਿਸ਼ੇਸ਼ ਟੀਮ ਬਣਾਈ ਗਈ ਸੀ ਜਿਸ ਵਿਚ ਏ.
ਯਮੁਨਾਨਗਰ, 21 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਪੁਲਿਸ ਅਫ਼ਸਰ ਸਟਾਫ਼ ਟੀਮ ਨੇ ਭਗੌੜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਪੁਲਿਸ ਅਫ਼ਸਰ ਸਟਾਫ਼ ਦੇ ਇੰਚਾਰਜ ਇੰਸਪੈਕਟਰ ਜਗਬੀਰ ਸਿੰਘ ਦੀ ਅਗਵਾਈ ਹੇਠ ਇਕ ਵਿਸ਼ੇਸ਼ ਟੀਮ ਬਣਾਈ ਗਈ ਸੀ ਜਿਸ ਵਿਚ ਏ. ਐਸ. ਆਈ. ਅਸ਼ਵਨੀ ਹੈੱਡ ਕਾਂਸਟੇਬਲ ਸੰਦੀਪ, ਮਹਾਂਵੀਰ, ਰਜਤ ਤੇ ਭਾਰਤੀ ਸ਼ਾਮਿਲ ਸਨ। ਸਾਂਝੇ ਯਤਨਾਂ ਰਾਹੀਂ ਟੀਮ ਨੇ ਇਕ ਸੂਚਨਾ ਦੇ ਆਧਾਰ ‘ਤੇ ਇਕ ਭਗੌੜੇ ਮੁਲਜ਼ਮ ਸੁਖਪਾਲ ਸਿੰਘ ਪੁੱਤਰ ਜਿਆਲਾਲ ਵਾਸੀ ਪਿੰਡ ਸਰਣ ਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕੀਤਾ। ਮੁਲਜ਼ਮ ਇਕ ਅਪਰਾਧਿਕ ਮਾਮਲੇ ਵਿਚ ਸ਼ਾਮਿਲ ਸੀ ਤੇ ਅਦਾਲਤ ਵਿਚ ਪੇਸ਼ ਨਾ ਹੋਣ ਕਾਰਨ ਉਸ ਨੂੰ ਅਦਾਲਤ ਵਲੋਂ ਭਗੌੜਾ ਐਲਾਨਿਆ ਗਿਆ ਸੀ। ਉਸ ਨੂੰ ਅਗਲੀ ਨਿਆਂਇਕ ਕਾਰਵਾਈ ਲਈ ਅਦਾਲਤ ਵਿਚ ਪੇਸ਼ ਕੀਤਾ ਤੇ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ।