22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਨਰ ਸਿੰਘ ਕਾਲੋਨੀ ਤੋਂ 6.50 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਸੰਗਤ ਮੰਡੀ, 21 ਅਕਤੂਬਰ (ਸੁਖਤੇਜ ਧਾਲੀਵਾਲ)- ਥਾਣਾ ਸੰਗਤ ਦੀ ਪੁਲਿਸ ਵਲੋਂ ਹਰਿਆਣਾ ਦੀ ਸਰਹੱਦ ਨਾਲ ਲੱਗਦੀ ਨਰ ਸਿੰਘ ਕਾਲੋਨੀ ਤੋਂ ਇਕ ਨੌਜਵਾਨ ਨੂੰ 6. 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 22-10-2026
ਸੰਗਤ ਮੰਡੀ, 21 ਅਕਤੂਬਰ (ਸੁਖਤੇਜ ਧਾਲੀਵਾਲ)- ਥਾਣਾ ਸੰਗਤ ਦੀ ਪੁਲਿਸ ਵਲੋਂ ਹਰਿਆਣਾ ਦੀ ਸਰਹੱਦ ਨਾਲ ਲੱਗਦੀ ਨਰ ਸਿੰਘ ਕਾਲੋਨੀ ਤੋਂ ਇਕ ਨੌਜਵਾਨ ਨੂੰ 6.50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਨਰ ਸਿੰਘ ਕਾਲੋਨੀ ਵੱਲ ਜਾ ਰਹੀ ਸੀ ਤਾਂ ਇਕ ਸ਼ੱਕੀ ਨੌਜਵਾਨ ਆਉਂਦਾ ਦਿਖਾਈ ਦਿੱਤਾ। ਸ਼ੱਕ ਦੇ ਆਧਾਰ ’ਤੇ ਉਸ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 6.50 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਗੁਰਥੜੀ ਵਜੋਂ ਹੋਈ ਹੈ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਕਾਰ ਦੀ ਟੱਕਰ ਨਾਲ ਜ਼ਖ਼ਮੀ ਵਿਅਕਤੀ ਦੀ ਮੌਤ ਅਗਲੀ ਖ਼ਬਰ ਸਾਈਬਰ ਸੈੱਲ ਨੇ ਕੀਤਾ ਅਲਰਟ ਜਾਰੀ
Ad Position 24