ਜੇ.ਜੇ.ਪੀ. ਨੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਧਾਨ ਮੰਤਰੀ ਦੇ ਨਾਂਅ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ
ਸਿਰਸਾ, 21 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਜਨਨਾਇਕ ਜਨਤਾ ਪਾਰਟੀ ਦੀ ਜ਼ਿਲ੍ਹਾ ਕਾਰਜਕਾਰਨੀ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਧਾਨ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਜਿਸ ਵਿੱਚ ਕਣਕ ਦਾ ਸਮਰਥਣ ਮੁੱਲ 150 ਰੁਪਏ ਵਧਾਏ ਜਾਣ ਦੀ ਵੀ ਮੰਗ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੂੰ ਸੌਂਪੇ ਗਏ ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਕੇਂਦਰੀ ਕੈਬਨਿਟ ਦੀ ਆਰਥਿਕ ਮਾਮਲਿਆਂ ਦੀ ਕਮੇਟੀ ਨੇ ਹਾਲ ਹੀ ਵਿੱਚ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਸਿਰਫ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਕੇ ਕਿਸਾਨਾਂ ਨਾਲ ਮਜ਼ਾਕ ਕੀਤਾ ਹੈ।
ਸਿਰਸਾ, 21 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਜਨਨਾਇਕ ਜਨਤਾ ਪਾਰਟੀ ਦੀ ਜ਼ਿਲ੍ਹਾ ਕਾਰਜਕਾਰਨੀ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਧਾਨ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਜਿਸ ਵਿੱਚ ਕਣਕ ਦਾ ਸਮਰਥਣ ਮੁੱਲ 150 ਰੁਪਏ ਵਧਾਏ ਜਾਣ ਦੀ ਵੀ ਮੰਗ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੂੰ ਸੌਂਪੇ ਗਏ ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਕੇਂਦਰੀ ਕੈਬਨਿਟ ਦੀ ਆਰਥਿਕ ਮਾਮਲਿਆਂ ਦੀ ਕਮੇਟੀ ਨੇ ਹਾਲ ਹੀ ਵਿੱਚ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਸਿਰਫ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਕੇ ਕਿਸਾਨਾਂ ਨਾਲ ਮਜ਼ਾਕ ਕੀਤਾ ਹੈ। ਇਹ ਵਾਧਾ ਸਿਰਫ ਇੱਕ ਪ੍ਰਤੀਸ਼ਤ ਹੈ ਜਦੋਂ ਕਿ ਖੇਤੀ ਲਾਗਤ ਕਈ ਫੀਸਦੀ ਵਧ ਗਈ ਹੈ। ਕਿਸਾਨਾਂ ਨੂੰ ਫਸਲ ਉਤਪਾਦਨ ਲਈ ਭਾਰੀ ਖਰਚਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਆਪਣੀਆਂ ਫਸਲਾਂ ਨੂੰ ਬਾਜ਼ਾਰਾਂ ਵਿੱਚ ਵੇਚਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਕਣਕ ਦੇ ਐਮ.ਐਸ.ਪੀ. ਵਾਧੇ ’ਤੇ ਮੁੜ ਵਿਚਾਰ ਕਰੇ ਤੇ ਇਸ ਵਿੱਚ ਘੱਟੋ-ਘੱਟ 150 ਰੁਪਏ ਪ੍ਰਤੀ ਕੁਇੰਟਲ ਵਾਧਾ ਕਰੇ। ਇਸ ਮੌਕੇ ਜੇ.ਜੇ.ਪੀ. ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਵਰਮਾ, ਜਨਰਲ ਸਕੱਤਰ ਰਾਧੇਸ਼ਿਆਮ ਸ਼ਰਮਾ, ਹਰੀ ਸਿੰਘ ਭਾਰੀ, ਸੁਰਿੰਦਰ ਭਾਗੀਰਾਮ ਐਡਵੋਕੇਟ, ਸਰਵਜੀਤ ਸਿੰਘ ਮਸੀਤਾਂ, ਰਣਦੀਪ ਸਿੰਘ ਮੱਟਦਾਦੂ, ਅੰਜਨੀ ਲੱਢਾ ਸਮੇਤ ਕਈ ਪਾਰਟੀ ਦੇ ਆਗੂ ਤੇ ਵਰਕਰ ਮੌਜੂਦ ਸਨ।