21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪਤਨੀ ਦੀ ਮੌਤ ਤੋਂ ਬਾਅਦ ਇਕੱਲੇ ਰਹਿ ਰਹੇ ਸਨ ਗੁਰਮੁੱਖ ਸਿੰਘ, ਮੌਕੇ ਤੋਂ ਦਸਤਖ਼ਤਾਂ ਵਾਲਾ ਸੁਸਾਈਡ ਨੋਟ ਬਰਾਮਦ

ਐੱਸ. ਏ.

Ad Position 21
No active advertisement
ਅਜੀਤ ਡੈਸਕ 22-10-2026
ਐੱਸ. ਏ. ਐੱਸ. ਨਗਰ, 21 ਅਕਤੂਬਰ (ਕਪਿਲ ਵਧਵਾ)-ਫੇਜ਼-11 ਵਿਖੇ ਇਕ ਕਿਰਾਏ ਦੇ ਮਕਾਨ ਵਿਚ ਰਹਿ ਰਹੇ ਸੇਵਾ ਮੁਕਤ ਈ. ਟੀ. ਓ. ਗੁਰਮੁੱਖ ਸਿੰਘ (75) ਦੀ ਅੱਗ ਵਿਚ ਸੜਨ ਕਾਰਨ ਮੌਤ ਹੋ ਗਈ। ਪੁਲਿਸ ਅਨੁਸਾਰ ਮੁੱਢਲੀ ਜਾਂਚ ਵਿਚ ਮਾਮਲਾ ਖੁਦਕੁਸ਼ੀ ਦਾ ਜਾਪਦਾ ਹੈ। ਪੁਲਿਸ ਨੂੰ ਮੌਕੇ ਤੋਂ ਮ੍ਰਿਤਕ ਦੇ ਦਸਤਖ਼ਤਾਂ ਵਾਲਾ ਇਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ਵਿਚ ਉਸ ਨੇ ਲਿਖਿਆ ਸੀ ਕਿ ਉਹ ਆਪਣੇ ਸਰੀਰ ਅਤੇ ਦਿਮਾਗ ਤੋਂ ਥੱਕ ਚੁੱਕਾ ਹੈ। ਪੁਲਿਸ ਅਨੁਸਾਰ ਮੰਗਲਵਾਰ ਸਵੇਰੇ ਕਰੀਬ 7.30 ਵਜੇ ਕੋਠੀ ਨੰ. 2414 ਵਿਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਪੁਲਿਸ ਟੀਮ ਜਦੋਂ ਮੌਕੇ ’ਤੇ ਪਹੁੰਚੀ ਤਾਂ ਗੁਰਮੁੱਖ ਸਿੰਘ ਦੀ ਲਾਸ਼ ਬੈੱਡ ’ ਤੇ ਬੁਰੀ ਤਰ੍ਹਾਂ ਸੜੀ ਹੋਈ ਹਾਲਤ ਵਿਚ ਪਈ ਸੀ। ਇਸ ਤੋਂ ਬਾਅਦ ਫੋਰੈਂਸਿਕ ਟੀਮ ਨੂੰ ਬੁਲਾ ਕੇ ਘਟਨਾ ਸਥਾਨ ਤੋਂ ਸੈਂਪਲ ਇਕੱਠੇ ਕੀਤੇ ਗਏ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮੁਰਦਾਘਰ ਵਿਚ ਰਖਵਾ ਦਿੱਤਾ ਗਿਆ। ਜਾਂਚ ਦੌਰਾਨ ਸਾਹਮਣੇ ਆਇਆ ਕਿ ਗੁਰਮੁੱਖ ਸਿੰਘ ਪਿਛਲੇ ਕਈ ਸਾਲਾਂ ਤੋਂ ਫੇਜ਼-11 ਵਿਚ ਕਿਰਾਏ ਦੇ ਮਕਾਨ ਵਿਚ ਇਕੱਲੇ ਰਹਿ ਰਹੇ ਸਨ। ਉਨ੍ਹਾਂ ਦੀ ਪਤਨੀ ਦੀ ਸਾਲ 2020 ਵਿਚ ਕੋਰੋਨਾ ਕਾਲ ਦੌਰਾਨ ਮੌਤ ਹੋ ਗਈ ਸੀ, ਜਦਕਿ ਉਨ੍ਹਾਂ ਦੇ ਦੋਵੇਂ ਬੱਚੇ ਕੈਨੇਡਾ ਵਿਚ ਰਹਿੰਦੇ ਹਨ। ਪੁਲਿਸ ਅਨੁਸਾਰ ਪਤਨੀ ਦੀ ਮੌਤ ਤੋਂ ਬਾਅਦ ਉਹ ਪ੍ਰੇਸ਼ਾਨ ਰਹਿਣ ਲੱਗ ਪਏ ਸਨ ਅਤੇ ਉਨ੍ਹਾਂ ਦਾ ਮੈਡੀਟੇਸ਼ਨ ਰਾਹੀਂ ਇਲਾਜ ਵੀ ਚੱਲ ਰਿਹਾ ਸੀ। ਥਾਣਾ ਫੇਜ਼-11 ਦੇ ਐੱਸ. ਐੱਚ. ਓ. ਅਮਨ ਬੈਦਵਾਣ ਨੇ ਦੱਸਿਆ ਕਿ ਮੌਕੇ ਤੋਂ ਮਿਲੇ ਸੁਸਾਈਡ ਨੋਟ ’ਤੇ ਮ੍ਰਿਤਕ ਦੇ ਦਸਤਖ਼ਤ ਹਨ। ਪਰਿਵਾਰ ਨੂੰ ਘਟਨਾ ਬਾਰੇ ਸੂਚਿਤ ਕਰਨ ਤੋਂ ਬਾਅਦ ਮ੍ਰਿਤਕ ਦੇ ਭਰਾ ਅਤੇ ਭੈਣ ਥਾਣੇ ਪਹੁੰਚੇ। ਪਰਿਵਾਰ ਵਲੋਂ ਕਿਸੇ ’ਤੇ ਸ਼ੱਕ ਨਹੀਂ ਜਤਾਇਆ ਗਿਆ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਬੀ. ਐੱਨ. ਐੱਸ. ਐੱਸ. ਦੀ ਧਾਰਾ 194 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਮਾਮਲੇ ਵਿਚ ਅਗਲੀ ਕਾਰਵਾਈ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਦੇ ਆਧਾਰ ’ਤੇ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੌਰਾਨ ਨੌਂ ਮਹੀਨਿਆਂ ’ਚ 79,642 ਵਿਅਕਤੀ ਗ੍ਰਿਫ਼ਤਾਰ ‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ... ਅਗਲੀ ਖ਼ਬਰ ਦੁਸਹਿਰੇ ਮੌਕੇ ਕਾਂਗਰਸ ਨੇ ‘ਰਾਵਣ’ ਦੀ ਜਗ੍ਹਾ ਫੂਕਿਆ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਚੰਡੀਗੜ੍ਹ ਕਾਂਗਰਸ ਨੇ ਪ੍ਰ...
Ad Position 24