ਪੁਲਿਸ ਸ਼ਹੀਦੀ ਦਿਵਸ ’ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
ਸਿਰਸਾ, 21 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਬਰਨਾਲਾ ਰੋਡ ਸਥਿਤ ਪੁਲਿਸ ਲਾਈਨ ਵਿੱਚ ਪੁਲਿਸ ਦਿਵਸ ਮਨਾਇਆ ਗਿਆ। ਸਮਾਰੋਹ ਦੌਰਾਨ ਪੁਲਿਸ ਸੁਪਰਡੈਂਟ ਦੀਪਕ ਸਹਾਰਨ ਸਮੇਤ ਕਈ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਰਾਸ਼ਟਰੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੁਲੀਸ ਅਤੇ ਅਰਧ ਸੈਨਿਕ ਬਲਾਂ ਨੂੰ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ।
ਸਿਰਸਾ, 21 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਬਰਨਾਲਾ ਰੋਡ ਸਥਿਤ ਪੁਲਿਸ ਲਾਈਨ ਵਿੱਚ ਪੁਲਿਸ ਦਿਵਸ ਮਨਾਇਆ ਗਿਆ। ਸਮਾਰੋਹ ਦੌਰਾਨ ਪੁਲਿਸ ਸੁਪਰਡੈਂਟ ਦੀਪਕ ਸਹਾਰਨ ਸਮੇਤ ਕਈ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਰਾਸ਼ਟਰੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੁਲੀਸ ਅਤੇ ਅਰਧ ਸੈਨਿਕ ਬਲਾਂ ਨੂੰ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ। ਸਿਰਸਾ ਜ਼ਿਲ੍ਹੇ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਸਬ-ਇੰਸਪੈਕਟਰ ਹੰਸਰਾਜ ਤੇ ਸਬ-ਇੰਸਪੈਕਟਰ ਹਰਨਾਮ ਸਿੰਘ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਐਸ.ਪੀ. ਦੀਪਕ ਸਹਾਰਨ ਨੇ ਕਿਹਾ ਕਿ ਸ਼ਹੀਦ ਦੇਸ਼ ਦੀ ਅਨਮੋਲ ਵਿਰਾਸਤ ਹਨ। ਦੇਸ਼ ਅਤੇ ਸਮਾਜ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਸੈਨਿਕਾਂ ਦੀ ਹਿੰਮਤ, ਕੁਰਬਾਨੀ ਤੇ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਵਧੀਕ ਪੁਲਿਸ ਸੁਪਰਡੈਂਟ ਆਦਰਸ਼ਦੀਪ ਸਿੰਘ, ਡੀ.ਐਸ.ਪੀ. ਸੁਖਬੀਰ ਸਿੰਘ, ਡੀ.ਐਸ.ਪੀ. ਰਾਜੇਸ਼ ਕੁਮਾਰ, ਡੀ.ਐਸ.ਪੀ. ਰਾਜਵੀਰ ਸਿੰਘ ਅਤੇ ਕਈ ਹੋਰ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੀ ਸ਼ਹੀਦਾਂ ਨੂੰ ਫੁੱਲ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ।